couponatlas.

Гуру Грантх Сахиб (гурмукхи): Анг 312

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਸੁ ਅਗੈ ਪਿਛੈ ਢੋਈ ਨਾਹੀ; ਗੁਰਸਿਖੀ ਮਨਿ ਵੀਚਾਰਿਆ ॥ ਸਤਿਗੁਰੂ ਨੋ ਮਿਲੇ. ਸੇਈ ਜਨ ਉਬਰੇ; ਜਿਨ ਹਿਰਦੈ ਨਾਮੁ ਸਮਾਰਿਆ ॥ ਜਨ ਨਾਨਕ ਕੇ ਗੁਰਸਿਖ ਪੁਤਹਹੁ; ਹਰਿ ਜਪਿਅਹੁ, ਹਰਿ ਨਿਸਤਾਰਿਆ ॥੨॥ ਮਹਲਾ ੩ ॥ ਹਉਮੈ ਜਗਤੁ ਭੁਲਾਇਆ; ਦੁਰਮਤਿ ਬਿਖਿਆ ਬਿਕਾਰ ॥ ਸਤਿਗੁਰੁ ਮਿਲੈ, ਤ ਨਦਰਿ ਹੋਇ; ਮਨਮੁਖ ਅੰਧ ਅੰਧਿਆਰ ॥ ਨਾਨਕ. ਆਪੇ ਮੇਲਿ ਲਏ; ਜਿਸ ਨੋ ਸਬਦਿ ਲਾਏ ਪਿਆਰੁ ॥੩॥ ਪਉੜੀ ॥ ਸਚੁ ਸਚੇ ਕੀ ਸਿਫਤਿ ਸਲਾਹ ਹੈ; ਸੋ ਕਰੇ. ਜਿਸੁ ਅੰਦਰੁ ਭਿਜੈ ॥ ਜਿਨੀ ਇਕ ਮਨਿ ਇਕੁ ਅਰਾਧਿਆ; ਤਿਨ ਕਾ ਕੰਧੁ. ਨ ਕਬਹੂ ਛਿਜੈ ॥ ਧਨੁ ਧਨੁ ਪੁਰਖ ਸਾਬਾਸਿ ਹੈ; ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ ਸਚੁ ਸਚਾ ਜਿਨ ਮਨਿ ਭਾਵਦਾ; ਸੇ ਮਨਿ ਸਚੀ ਦਰਗਹ ਲਿਜੈ ॥ ਧਨੁ ਧੰਨੁ ਜਨਮੁ ਸਚਿਆਰੀਆ; ਮੁਖ ਉਜਲ ਸਚੁ ਕਰਿਜੈ ॥੨੦॥ ਸਲੋਕ ਮਃ ੪ ॥ ਸਾਕਤ ਜਾਇ ਨਿਵਹਿ ਗੁਰ ਆਗੈ; ਮਨਿ ਖੋਟੇ ਕੂੜਿ ਕੂੜਿਆਰੇ ॥ ਜਾ ਗੁਰੁ ਕਹੈ. ਉਠਹੁ ਮੇਰੇ ਭਾਈ; ਬਹਿ ਜਾਹਿ. ਘੁਸਰਿ ਬਗੁਲਾਰੇ ॥ ਗੁਰਸਿਖਾ ਅੰਦਰਿ ਸਤਿਗੁਰੁ ਵਰਤੈ; ਚੁਣਿ ਕਢੇ, ਲਧੋਵਾਰੇ ॥ ਓਇ ਅਗੈ ਪਿਛੈ ਬਹਿ, ਮੁਹੁ ਛਪਾਇਨਿ; ਨ ਰਲਨੀ ਖੋਟੇਆਰੇ ॥ ਓਨਾ ਦਾ ਭਖੁ, ਸੁ ਓਥੈ ਨਾਹੀ; ਜਾਇ ਕੂੜੁ ਲਹਨਿ, ਭੇਡਾਰੇ ॥ ਜੇ ਸਾਕਤੁ ਨਰੁ. ਖਾਵਾਈਐ ਲੋਚੀਐ; ਬਿਖੁ ਕਢੈ ਮੁਖਿ ਉਗਲਾਰੇ ॥ ਹਰਿ. ਸਾਕਤ ਸੇਤੀ ਸੰਗੁ. ਨ ਕਰੀਅਹੁ; ਓਇ ਮਾਰੇ ਸਿਰਜਣਹਾਰੇ ॥ ਜਿਸ ਕਾ ਇਹੁ ਖੇਲੁ. ਸੋਈ ਕਰਿ ਵੇਖੈ; ਜਨ ਨਾਨਕ. ਨਾਮੁ ਸਮਾਰੇ ॥੧॥ ਮਃ ੪ ॥ ਸਤਿਗੁਰੁ ਪੁਰਖੁ ਅਗੰਮੁ ਹੈ; ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਤਿਗੁਰੂ ਨੋ ਅਪੜਿ. ਕੋਇ ਨ ਸਕਈ; ਜਿਸੁ ਵਲਿ ਸਿਰਜਣਹਾਰਿਆ ॥ ਸਤਿਗੁਰੂ ਕਾ ਖੜਗੁ ਸੰਜੋਉ, ਹਰਿ ਭਗਤਿ ਹੈ; ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ; ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ; ਸੋ ਆਪਿ ਉਪਾਵਣਹਾਰੈ ਮਾਰਿਆ ॥ ਏਹ ਗਲ ਹੋਵੈ. ਹਰਿ ਦਰਗਹ ਸਚੇ ਕੀ; ਜਨ ਨਾਨਕ. ਅਗਮੁ ਵੀਚਾਰਿਆ ॥੨॥ ਪਉੜੀ ॥ ਸਚੁ ਸੁਤਿਆ ਜਿਨੀ ਅਰਾਧਿਆ; ਜਾ ਉਠੇ ਤਾ ਸਚੁ ਚਵੇ ॥ ਸੇ ਵਿਰਲੇ ਜੁਗ ਮਹਿ ਜਾਣੀਅਹਿ; ਜੋ ਗੁਰਮੁਖਿ ਸਚੁ ਰਵੇ ॥ ਹਉ ਬਲਿਹਾਰੀ ਤਿਨ ਕਉ; ਜਿ ਅਨਦਿਨੁ ਸਚੁ ਲਵੇ ॥ ਜਿਨ ਮਨਿ ਤਨਿ ਸਚਾ ਭਾਵਦਾ; ਸੇ ਸਚੀ ਦਰਗਹ ਗਵੇ ॥ ਜਨੁ ਨਾਨਕੁ. ਬੋਲੈ ਸਚੁ ਨਾਮੁ; ਸਚੁ ਸਚਾ ਸਦਾ ਨਵੇ ॥੨੧॥ ਸਲੋਕੁ ਮਃ ੪ ॥ ਕਿਆ ਸਵਣਾ. ਕਿਆ ਜਾਗਣਾ; ਗੁਰਮੁਖਿ ਤੇ ਪਰਵਾਣੁ ॥
Источники и права