couponatlas.

Гуру Грантх Сахиб (гурмукхи): Анг 313

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨਾ ਸਾਸਿ ਗਿਰਾਸਿ. ਨ ਵਿਸਰੈ; ਸੇ ਪੂਰੇ ਪੁਰਖ ਪਰਧਾਨ ॥ ਕਰਮੀ ਸਤਿਗੁਰੁ ਪਾਈਐ; ਅਨਦਿਨੁ ਲਗੈ ਧਿਆਨੁ ॥ ਤਿਨ ਕੀ ਸੰਗਤਿ ਮਿਲਿ ਰਹਾ; ਦਰਗਹ ਪਾਈ ਮਾਨੁ ॥ ਸਉਦੇ. ਵਾਹੁ ਵਾਹੁ ਉਚਰਹਿ; ਉਠਦੇ ਭੀ ਵਾਹੁ ਕਰੇਨਿ ॥ ਨਾਨਕ. ਤੇ ਮੁਖ ਉਜਲੇ; ਜਿ. ਨਿਤ ਉਠਿ ਸੰਮਾਲੇਨਿ ॥੧॥ ਮਃ ੪ ॥ ਸਤਿਗੁਰੁ ਸੇਵੀਐ ਆਪਣਾ; ਪਾਈਐ ਨਾਮੁ ਅਪਾਰੁ ॥ ਭਉਜਲਿ ਡੁਬਦਿਆ ਕਢਿ ਲਏ; ਹਰਿ ਦਾਤਿ ਕਰੇ. ਦਾਤਾਰੁ ॥ ਧੰਨੁ ਧੰਨੁ ਸੇ ਸਾਹ ਹੈ; ਜਿ ਨਾਮਿ ਕਰਹਿ ਵਾਪਾਰੁ ॥ ਵਣਜਾਰੇ ਸਿਖ ਆਵਦੇ; ਸਬਦਿ ਲਘਾਵਣਹਾਰੁ ॥ ਜਨ ਨਾਨਕ. ਜਿਨ ਕਉ ਕ੍ਰਿਪਾ ਭਈ; ਤਿਨ ਸੇਵਿਆ ਸਿਰਜਣਹਾਰੁ ॥੨॥ ਪਉੜੀ ॥ ਸਚੁ ਸਚੇ ਕੇ ਜਨ ਭਗਤ ਹਹਿ; ਸਚੁ ਸਚਾ ਜਿਨੀ ਅਰਾਧਿਆ ॥ ਜਿਨ ਗੁਰਮੁਖਿ ਖੋਜਿ ਢੰਢੋਲਿਆ; ਤਿਨ ਅੰਦਰਹੁ ਹੀ ਸਚੁ ਲਾਧਿਆ ॥ ਸਚੁ ਸਾਹਿਬੁ ਸਚੁ ਜਿਨੀ ਸੇਵਿਆ; ਕਾਲੁ ਕੰਟਕੁ ਮਾਰਿ. ਤਿਨੀ ਸਾਧਿਆ ॥ ਸਚੁ ਸਚਾ ਸਭ ਦੂ ਵਡਾ ਹੈ; ਸਚੁ ਸੇਵਨਿ. ਸੇ ਸਚਿ ਰਲਾਧਿਆ ॥ ਸਚੁ ਸਚੇ ਨੋ ਸਾਬਾਸਿ ਹੈ; ਸਚੁ ਸਚਾ ਸੇਵਿ ਫਲਾਧਿਆ ॥੨੨॥ ਸਲੋਕ ਮਃ ੪ ॥ ਮਨਮੁਖੁ ਪ੍ਰਾਣੀ ਮੁਗਧੁ ਹੈ; ਨਾਮਹੀਣ ਭਰਮਾਇ ॥ ਬਿਨੁ ਗੁਰ. ਮਨੂਆ ਨਾ ਟਿਕੈ; ਫਿਰਿ ਫਿਰਿ ਜੂਨੀ ਪਾਇ ॥ ਹਰਿ ਪ੍ਰਭੁ ਆਪਿ ਦਇਆਲ ਹੋਹਿ; ਤਾਂ ਸਤਿਗੁਰੁ ਮਿਲਿਆ ਆਇ ॥ ਜਨ ਨਾਨਕ. ਨਾਮੁ ਸਲਾਹਿ ਤੂ; ਜਨਮ ਮਰਣ ਦੁਖੁ ਜਾਇ ॥੧॥ ਮਃ ੪ ॥ ਗੁਰੁ ਸਾਲਾਹੀ ਆਪਣਾ; ਬਹੁ ਬਿਧਿ ਰੰਗਿ ਸੁਭਾਇ ॥ ਸਤਿਗੁਰ ਸੇਤੀ ਮਨੁ ਰਤਾ; ਰਖਿਆ ਬਣਤ ਬਣਾਇ ॥ ਜਿਹਵਾ. ਸਾਲਾਹਿ ਨ ਰਜਈ; ਹਰਿ ਪ੍ਰੀਤਮ ਚਿਤੁ ਲਾਇ ॥ ਨਾਨਕ. ਨਾਵੈ ਕੀ ਮਨਿ ਭੁਖ ਹੈ; ਮਨੁ ਤ੍ਰਿਪਤੈ. ਹਰਿ ਰਸੁ ਖਾਇ ॥੨॥ ਪਉੜੀ ॥ ਸਚੁ ਸਚਾ ਕੁਦਰਤਿ ਜਾਣੀਐ; ਦਿਨੁ ਰਾਤੀ ਜਿਨਿ ਬਣਾਈਆ ॥ ਸੋ ਸਚੁ ਸਲਾਹੀ ਸਦਾ ਸਦਾ; ਸਚੁ ਸਚੇ ਕੀਆ ਵਡਿਆਈਆ ॥ ਸਾਲਾਹੀ ਸਚੁ. ਸਲਾਹ ਸਚੁ ਸਚੁ; ਕੀਮਤਿ. ਕਿਨੈ ਨ ਪਾਈਆ ॥ ਜਾ ਮਿਲਿਆ ਪੂਰਾ ਸਤਿਗੁਰੂ; ਤਾ ਹਾਜਰੁ ਨਦਰੀ ਆਈਆ ॥ ਸਚੁ ਗੁਰਮੁਖਿ ਜਿਨੀ ਸਲਾਹਿਆ; ਤਿਨਾ ਭੁਖਾ ਸਭਿ ਗਵਾਈਆ ॥੨੩॥ ਸਲੋਕ ਮਃ ੪ ॥ ਮੈ ਮਨੁ ਤਨੁ ਖੋਜਿ ਖੋਜੇਦਿਆ; ਸੋ ਪ੍ਰਭੁ ਲਧਾ ਲੋੜਿ ॥ ਵਿਸਟੁ ਗੁਰੂ ਮੈ ਪਾਇਆ; ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥ ਮਃ ੩ ॥ ਮਾਇਆਧਾਰੀ; ਅਤਿ ਅੰਨਾ ਬੋਲਾ ॥ ਸਬਦੁ ਨ ਸੁਣਈ; ਬਹੁ ਰੋਲ ਘਚੋਲਾ ॥ ਗੁਰਮੁਖਿ ਜਾਪੈ; ਸਬਦਿ ਲਿਵ ਲਾਇ ॥ ਹਰਿ ਨਾਮੁ ਸੁਣਿ ਮੰਨੇ; ਹਰਿ ਨਾਮਿ ਸਮਾਇ ॥ ਜੋ ਤਿਸੁ ਭਾਵੈ; ਸੁ ਕਰੇ ਕਰਾਇਆ ॥ ਨਾਨਕ; ਵਜਦਾ ਜੰਤੁ ਵਜਾਇਆ ॥੨॥
Источники и права