couponatlas.

Гуру Грантх Сахиб (гурмукхи): Анг 315

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕ ਮਃ ੫ ॥ ਰਹਦੇ ਖੁਹਦੇ ਨਿੰਦਕ ਮਾਰਿਅਨੁ; ਕਰਿ ਆਪੇ ਆਹਰੁ ॥ ਸੰਤ ਸਹਾਈ ਨਾਨਕਾ; ਵਰਤੈ ਸਭ ਜਾਹਰੁ ॥੧॥ ਮਃ ੫ ॥ ਮੁੰਢਹੁ ਭੁਲੇ ਮੁੰਢ ਤੇ; ਕਿਥੈ ਪਾਇਨਿ ਹਥੁ ॥ ਤਿੰਨੈ ਮਾਰੇ ਨਾਨਕਾ; ਜਿ ਕਰਣ ਕਾਰਣ ਸਮਰਥੁ ॥੨॥ ਪਉੜੀ ੫ ॥ ਲੈ ਫਾਹੇ ਰਾਤੀ ਤੁਰਹਿ; ਪ੍ਰਭੁ ਜਾਣੈ ਪ੍ਰਾਣੀ ॥ ਤਕਹਿ ਨਾਰਿ ਪਰਾਈਆ; ਲੁਕਿ ਅੰਦਰਿ ਠਾਣੀ ॥ ਸੰਨੑੀ ਦੇਨੑਿ ਵਿਖੰਮ ਥਾਇ; ਮਿਠਾ ਮਦੁ ਮਾਣੀ ॥ ਕਰਮੀ ਆਪੋ ਆਪਣੀ; ਆਪੇ ਪਛੁਤਾਣੀ ॥ ਅਜਰਾਈਲੁ ਫਰੇਸਤਾ; ਤਿਲ ਪੀੜੇ ਘਾਣੀ ॥੨੭॥ ਸਲੋਕ ਮਃ ੫ ॥ ਸੇਵਕ ਸਚੇ ਸਾਹ ਕੇ; ਸੇਈ ਪਰਵਾਣੁ ॥ ਦੂਜਾ ਸੇਵਨਿ ਨਾਨਕਾ; ਸੇ ਪਚਿ ਪਚਿ ਮੁਏ ਅਜਾਣ ॥੧॥ ਮਃ ੫ ॥ ਜੋ ਧੁਰਿ ਲਿਖਿਆ ਲੇਖੁ ਪ੍ਰਭ; ਮੇਟਣਾ ਨ ਜਾਇ ॥ ਰਾਮ ਨਾਮੁ ਧਨੁ ਵਖਰੋ; ਨਾਨਕ. ਸਦਾ ਧਿਆਇ ॥੨॥ ਪਉੜੀ ੫ ॥ ਨਾਰਾਇਣਿ, ਲਇਆ ਨਾਠੂੰਗੜਾ; ਪੈਰ ਕਿਥੈ ਰਖੈ ॥ ਕਰਦਾ ਪਾਪ ਅਮਿਤਿਆ; ਨਿਤ ਵਿਸੋ ਚਖੈ ॥ ਨਿੰਦਾ ਕਰਦਾ ਪਚਿ ਮੁਆ; ਵਿਚਿ ਦੇਹੀ ਭਖੈ ॥ ਸਚੈ ਸਾਹਿਬ ਮਾਰਿਆ; ਕਉਣੁ ਤਿਸ ਨੋ ਰਖੈ ॥ ਨਾਨਕ. ਤਿਸੁ ਸਰਣਾਗਤੀ; ਜੋ ਪੁਰਖੁ ਅਲਖੈ ॥੨੮॥ ਸਲੋਕ ਮਃ ੫ ॥ ਨਰਕ ਘੋਰ ਬਹੁ ਦੁਖ ਘਣੇ; ਅਕਿਰਤਘਣਾ ਕਾ ਥਾਨੁ ॥ ਤਿਨਿ. ਪ੍ਰਭਿ ਮਾਰੇ ਨਾਨਕਾ; ਹੋਇ ਹੋਇ ਮੁਏ ਹਰਾਮੁ ॥੧॥ ਮਃ ੫ ॥ ਅਵਖਧ ਸਭੇ ਕੀਤਿਅਨੁ; ਨਿੰਦਕ ਕਾ ਦਾਰੂ ਨਾਹਿ ॥ ਆਪਿ ਭੁਲਾਏ ਨਾਨਕਾ; ਪਚਿ ਪਚਿ ਜੋਨੀ ਪਾਹਿ ॥੨॥ ਪਉੜੀ ੫ ॥ ਤੁਸਿ ਦਿਤਾ. ਪੂਰੈ ਸਤਿਗੁਰੂ; ਹਰਿ ਧਨੁ ਸਚੁ ਅਖੁਟੁ ॥ ਸਭਿ ਅੰਦੇਸੇ ਮਿਟਿ ਗਏ; ਜਮ ਕਾ ਭਉ ਛੁਟੁ ॥ ਕਾਮ ਕ੍ਰੋਧ ਬੁਰਿਆਈਆਂ; ਸੰਗਿ ਸਾਧੂ ਤੁਟੁ ॥ ਵਿਣੁ ਸਚੇ ਦੂਜਾ ਸੇਵਦੇ; ਹੁਇ ਮਰਸਨਿ ਬੁਟੁ ॥ ਨਾਨਕ ਕਉ. ਗੁਰਿ ਬਖਸਿਆ; ਨਾਮੈ ਸੰਗਿ ਜੁਟੁ ॥੨੯॥ ਸਲੋਕ ਮਃ ੪ ॥ ਤਪਾ ਨ ਹੋਵੈ, ਅੰਦ੍ਰਹੁ ਲੋਭੀ; ਨਿਤ ਮਾਇਆ ਨੋ ਫਿਰੈ ਜਜਮਾਲਿਆ ॥ ਅਗੋ ਦੇ ਸਦਿਆ, ਸਤੈ ਦੀ ਭਿਖਿਆ ਲਏ ਨਾਹੀ; ਪਿਛੋ ਦੇ ਪਛੁਤਾਇ ਕੈ, ਆਣਿ ਤਪੈ. ਪੁਤੁ ਵਿਚਿ ਬਹਾਲਿਆ ॥ ਪੰਚ ਲੋਗ ਸਭਿ ਹਸਣ ਲਗੇ; ਤਪਾ ਲੋਭਿ ਲਹਰਿ ਹੈ ਗਾਲਿਆ ॥ ਜਿਥੈ ਥੋੜਾ ਧਨੁ ਵੇਖੈ. ਤਿਥੈ ਤਪਾ ਭਿਟੈ ਨਾਹੀ; ਧਨਿ ਬਹੁਤੈ ਡਿਠੈ, ਤਪੈ ਧਰਮੁ ਹਾਰਿਆ ॥ ਭਾਈ ਏਹੁ ਤਪਾ. ਨ ਹੋਵੀ, ਬਗੁਲਾ ਹੈ; ਬਹਿ ਸਾਧ ਜਨਾ ਵੀਚਾਰਿਆ ॥ ਸਤ ਪੁਰਖ ਕੀ ਤਪਾ ਨਿੰਦਾ ਕਰੈ, ਸੰਸਾਰੈ ਕੀ ਉਸਤਤੀ ਵਿਚਿ ਹੋਵੈ; ਏਤੁ ਦੋਖੈ. ਤਪਾ ਦਯਿ ਮਾਰਿਆ ॥ ਮਹਾ ਪੁਰਖਾਂ ਕੀ ਨਿੰਦਾ ਕਾ, ਵੇਖੁ ਜਿ ਤਪੇ ਨੋ ਫਲੁ ਲਗਾ; ਸਭੁ ਗਇਆ ਤਪੇ ਕਾ ਘਾਲਿਆ ॥ ਬਾਹਰਿ ਬਹੈ ਪੰਚਾ ਵਿਚਿ; ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ; ਪੰਚਾ ਨੋ ਉਘਾ ਕਰਿ ਵੇਖਾਲਿਆ ॥
Источники и права