couponatlas.

Гуру Грантх Сахиб (гурмукхи): Анг 316

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਰਮ ਰਾਇ. ਜਮਕੰਕਰਾ ਨੋ, ਆਖਿ ਛਡਿਆ; ਏਸੁ ਤਪੇ ਨੋ, ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੇ ਦੈ ਮੁਹਿ. ਕੋਈ ਲਗਹੁ ਨਾਹੀ; ਏਹੁ. ਸਤਿਗੁਰਿ ਹੈ ਫਿਟਕਾਰਿਆ ॥ ਹਰਿ ਕੈ ਦਰਿ ਵਰਤਿਆ; ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ; ਜੁ ਦਯਿ ਸਵਾਰਿਆ ॥੧॥ ਮਃ ੪ ॥ ਹਰਿ ਭਗਤਾਂ ਹਰਿ ਆਰਾਧਿਆ; ਹਰਿ ਕੀ ਵਡਿਆਈ ॥ ਹਰਿ ਕੀਰਤਨੁ ਭਗਤ ਨਿਤ ਗਾਂਵਦੇ; ਹਰਿ ਨਾਮੁ ਸੁਖਦਾਈ ॥ ਹਰਿ ਭਗਤਾਂ ਨੋ, ਨਿਤ ਨਾਵੈ ਦੀ ਵਡਿਆਈ ਬਖਸੀਅਨੁ; ਨਿਤ ਚੜੈ ਸਵਾਈ ॥ ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ; ਅਪਣੀ ਪੈਜ ਰਖਾਈ ॥ ਨਿੰਦਕਾਂ ਪਾਸਹੁ. ਹਰਿ ਲੇਖਾ ਮੰਗਸੀ; ਬਹੁ ਦੇਇ ਸਜਾਈ ॥ ਜੇਹਾ ਨਿੰਦਕ ਅਪਣੈ ਜੀਇ ਕਮਾਵਦੇ; ਤੇਹੋ ਫਲੁ ਪਾਈ ॥ ਅੰਦਰਿ ਕਮਾਣਾ ਸਰਪਰ ਉਘੜੈ; ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ ਜਨ ਨਾਨਕੁ. ਦੇਖਿ ਵਿਗਸਿਆ; ਹਰਿ ਕੀ ਵਡਿਆਈ ॥੨॥ ਪਉੜੀ ਮਃ ੫ ॥ ਭਗਤ ਜਨਾਂ ਕਾ ਰਾਖਾ. ਹਰਿ ਆਪਿ ਹੈ; ਕਿਆ ਪਾਪੀ ਕਰੀਐ ॥ ਗੁਮਾਨੁ ਕਰਹਿ ਮੂੜ ਗੁਮਾਨੀਆ; ਵਿਸੁ ਖਾਧੀ ਮਰੀਐ ॥ ਆਇ ਲਗੇ ਨੀ ਦਿਹ ਥੋੜੜੇ; ਜਿਉ ਪਕਾ ਖੇਤੁ ਲੁਣੀਐ ॥ ਜੇਹੇ ਕਰਮ ਕਮਾਵਦੇ; ਤੇਵੇਹੋ ਭਣੀਐ ॥ ਜਨ ਨਾਨਕ ਕਾ ਖਸਮੁ ਵਡਾ ਹੈ; ਸਭਨਾ ਦਾ ਧਣੀਐ ॥੩੦॥ ਸਲੋਕ ਮਃ ੪ ॥ ਮਨਮੁਖ ਮੂਲਹੁ ਭੁਲਿਆ; ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ. ਅਨਦਿਨੁ ਗੁਦਰੈ; ਸਬਦਿ. ਨ ਕਰਹਿ ਵੀਚਾਰੁ ॥ ਸੁਧਿ ਮਤਿ ਕਰਤੈ ਸਭ ਹਿਰਿ ਲਈ; ਬੋਲਨਿ ਸਭੁ ਵਿਕਾਰੁ ॥ ਦਿਤੈ. ਕਿਤੈ ਨ ਸੰਤੋਖੀਅਹਿ; ਅੰਤਰਿ ਤਿਸਨਾ ਬਹੁ ਅਗਿਆਨੁ ਅੰਧੵਾਰੁ ॥ ਨਾਨਕ. ਮਨਮੁਖਾ ਨਾਲੋ ਤੁਟੀ ਭਲੀ; ਜਿਨ ਮਾਇਆ ਮੋਹ ਪਿਆਰੁ ॥੧॥ ਮਃ ੪ ॥ ਜਿਨਾ ਅੰਦਰਿ ਦੂਜਾ ਭਾਉ ਹੈ; ਤਿਨੑਾ ਗੁਰਮੁਖਿ ਪ੍ਰੀਤਿ. ਨ ਹੋਇ ॥ ਓਹੁ ਆਵੈ ਜਾਇ ਭਵਾਈਐ; ਸੁਪਨੈ. ਸੁਖੁ ਨ ਕੋਇ ॥ ਕੂੜੁ ਕਮਾਵੈ ਕੂੜੁ ਉਚਰੈ; ਕੂੜਿ ਲਗਿਆ ਕੂੜੁ ਹੋਇ ॥ ਮਾਇਆ ਮੋਹੁ ਸਭੁ ਦੁਖੁ ਹੈ; ਦੁਖਿ ਬਿਨਸੈ ਦੁਖੁ ਰੋਇ ॥ ਨਾਨਕ. ਧਾਤੁ ਲਿਵੈ, ਜੋੜੁ ਨ ਆਵਈ; ਜੇ ਲੋਚੈ ਸਭੁ ਕੋਇ ॥ ਜਿਨ ਕਉ ਪੋਤੈ ਪੁੰਨੁ ਪਇਆ; ਤਿਨਾ. ਗੁਰਸਬਦੀ ਸੁਖੁ ਹੋਇ ॥੨॥ ਪਉੜੀ ਮਃ ੫ ॥ ਨਾਨਕ. ਵੀਚਾਰਹਿ ਸੰਤ ਮੁਨਿ ਜਨਾਂ; ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ; ਸੇ ਵਚਨ ਹੋਵੰਦੇ ॥ ਪਰਗਟ ਪਾਹਾਰੈ ਜਾਪਦੇ; ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ. ਮੁਗਧ ਨਰ; ਸੰਤ ਨਾਲਿ ਖਹੰਦੇ ॥ ਓਇ ਲੋਚਨਿ. ਓਨਾ ਗੁਣਾ ਨੋ ਓਇ; ਅਹੰਕਾਰਿ ਸੜੰਦੇ ॥ ਓਇ ਵੇਚਾਰੇ ਕਿਆ ਕਰਹਿ; ਜਾਂ ਭਾਗ ਧੁਰਿ ਮੰਦੇ ॥
Источники и права