couponatlas.

Гуру Грантх Сахиб (гурмукхи): Анг 317

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋ ਮਾਰੇ ਤਿਨਿ ਪਾਰਬ੍ਰਹਮਿ; ਸੇ ਕਿਸੈ ਨ ਸੰਦੇ ॥ ਵੈਰੁ ਕਰਨਿ ਨਿਰਵੈਰ ਨਾਲਿ; ਧਰਮਿ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ; ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ; ਤਿਸੁ ਡਾਲ ਸੁਕੰਦੇ ॥੩੧॥ ਸਲੋਕ ਮਃ ੫ ॥ ਗੁਰ ਨਾਨਕ. ਹਰਿ ਨਾਮੁ ਦ੍ਰਿੜਾਇਆ; ਭੰਨਣ ਘੜਣ ਸਮਰਥੁ ॥ ਪ੍ਰਭੁ. ਸਦਾ ਸਮਾਲਹਿ ਮਿਤ੍ਰ ਤੂ; ਦੁਖੁ ਸਬਾਇਆ ਲਥੁ ॥੧॥ ਮਃ ੫ ॥ ਖੁਧਿਆਵੰਤੁ. ਨ ਜਾਣਈ; ਲਾਜ ਕੁਲਾਜ ਕੁਬੋਲੁ ॥ ਨਾਨਕੁ. ਮਾਂਗੈ ਨਾਮੁ ਹਰਿ; ਕਰਿ ਕਿਰਪਾ ਸੰਜੋਗੁ ॥੨॥ ਪਉੜੀ ॥ ਜੇਵੇਹੇ ਕਰਮ ਕਮਾਵਦਾ; ਤੇਵੇਹੇ ਫਲਤੇ ॥ ਚਬੇ ਤਤਾ ਲੋਹ ਸਾਰੁ; ਵਿਚਿ ਸੰਘੈ ਪਲਤੇ ॥ ਘਤਿ ਗਲਾਵਾਂ ਚਾਲਿਆ; ਤਿਨਿ ਦੂਤਿ ਅਮਲ ਤੇ ॥ ਕਾਈ ਆਸ, ਨ ਪੁੰਨੀਆ; ਨਿਤ ਪਰ ਮਲੁ ਹਿਰਤੇ ॥ ਕੀਆ ਨ ਜਾਣੈ. ਅਕਿਰਤਘਣ; ਵਿਚਿ ਜੋਨੀ ਫਿਰਤੇ ॥ ਸਭੇ ਧਿਰਾਂ ਨਿਖੁਟੀਅਸੁ; ਹਿਰਿ ਲਈਅਸੁ, ਧਰ ਤੇ ॥ ਵਿਝਣ ਕਲਹ ਨ ਦੇਵਦਾ; ਤਾਂ ਲਇਆ ਕਰਤੇ ॥ ਜੋ ਜੋ ਕਰਤੇ ਅਹੰਮੇਉ; ਝੜਿ. ਧਰਤੀ ਪੜਤੇ ॥੩੨॥ ਸਲੋਕ ਮਃ ੩ ॥ ਗੁਰਮੁਖਿ ਗਿਆਨੁ; ਬਿਬੇਕ ਬੁਧਿ ਹੋਇ ॥ ਹਰਿ ਗੁਣ ਗਾਵੈ; ਹਿਰਦੈ ਹਾਰੁ ਪਰੋਇ ॥ ਪਵਿਤੁ ਪਾਵਨੁ, ਪਰਮ ਬੀਚਾਰੀ ॥ ਜਿ ਓਸੁ ਮਿਲੈ; ਤਿਸੁ ਪਾਰਿ ਉਤਾਰੀ ॥ ਅੰਤਰਿ ਹਰਿ ਨਾਮੁ; ਬਾਸਨਾ ਸਮਾਣੀ ॥ ਹਰਿ ਦਰਿ ਸੋਭਾ; ਮਹਾ ਉਤਮ ਬਾਣੀ ॥ ਜਿ ਪੁਰਖੁ ਸੁਣੈ; ਸੁ ਹੋਇ ਨਿਹਾਲੁ ॥ ਨਾਨਕ ਸਤਿਗੁਰ ਮਿਲਿਐ; ਪਾਇਆ ਨਾਮੁ ਧਨੁ ਮਾਲੁ ॥੧॥ ਮਃ ੪ ॥ ਸਤਿਗੁਰ ਕੇ ਜੀਅ ਕੀ ਸਾਰ. ਨ ਜਾਪੈ; ਕਿ ਪੂਰੈ ਸਤਿਗੁਰ ਭਾਵੈ ॥ ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ; ਜੋ ਸਿਖਾਂ ਨੋ ਲੋਚੈ. ਸੋ ਗੁਰ ਖੁਸੀ ਆਵੈ ॥ ਸਤਿਗੁਰੁ ਆਖੈ, ਸੁ ਕਾਰ ਕਮਾਵਨਿ, ਸੁ ਜਪੁ ਕਮਾਵਹਿ; ਗੁਰਸਿਖਾਂ ਕੀ ਘਾਲ, ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ, ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ; ਤਿਸੁ ਗੁਰਸਿਖੁ ਫਿਰਿ ਨੇੜਿ. ਨ ਆਵੈ ॥ ਗੁਰ ਸਤਿਗੁਰ ਅਗੈ. ਕੋ ਜੀਉ ਲਾਇ ਘਾਲੈ; ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ ਜਿ ਠਗੀ ਆਵੈ, ਠਗੀ ਉਠਿ ਜਾਇ; ਤਿਸੁ ਨੇੜੈ ਗੁਰਸਿਖੁ ਮੂਲਿ, ਨ ਆਵੈ ॥ ਬ੍ਰਹਮੁ ਬੀਚਾਰੁ; ਨਾਨਕੁ. ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ. ਕੰਮੁ ਕਰਾਏ; ਸੋ ਜੰਤੁ ਮਹਾ ਦੁਖੁ ਪਾਵੈ ॥੨॥ ਪਉੜੀ ॥ ਤੂੰ ਸਚਾ ਸਾਹਿਬੁ. ਅਤਿ ਵਡਾ; ਤੁਹਿ ਜੇਵਡੁ ਤੂੰ. ਵਡ ਵਡੇ ॥ ਜਿਸੁ ਤੂੰ ਮੇਲਹਿ. ਸੋ ਤੁਧੁ ਮਿਲੈ; ਤੂੰ ਆਪੇ ਬਖਸਿ ਲੈਹਿ, ਲੇਖਾ ਛਡੇ ॥ ਜਿਸ ਨੋ. ਤੂੰ ਆਪਿ ਮਿਲਾਇਦਾ; ਸੋ. ਸਤਿਗੁਰੁ ਸੇਵੇ, ਮਨੁ ਗਡ ਗਡੇ ॥ ਤੂੰ ਸਚਾ ਸਾਹਿਬੁ ਸਚੁ ਤੂ; ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ ਜਿਉ ਭਾਵੈ ਤਿਉ ਰਖੁ. ਤੂੰ ਸਚਿਆ; ਨਾਨਕ. ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥
Источники и права