couponatlas.

Гуру Грантх Сахиб (гурмукхи): Анг 319

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਃ ੫ ॥ ਦਾਮਨੀ ਚਮਤਕਾਰ; ਤਿਉ ਵਰਤਾਰਾ ਜਗ ਖੇ ॥ ਵਥੁ ਸੁਹਾਵੀ ਸਾਇ; ਨਾਨਕ. ਨਾਉ ਜਪੰਦੋ ਤਿਸੁ ਧਣੀ ॥੨॥ ਪਉੜੀ ॥ ਸਿਮ੍ਰਿਤਿ ਸਾਸਤ੍ਰ ਸੋਧਿ ਸਭਿ; ਕਿਨੈ. ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ; ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ; ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ; ਹਰਿ ਸਿਮਰਿ ਪਰਾਣੀ ॥ ਤੋਸਾ ਦਿਚੈ ਸਚੁ ਨਾਮੁ; ਨਾਨਕ. ਮਿਹਮਾਣੀ ॥੪॥ ਸਲੋਕ ਮਃ ੫ ॥ ਅੰਤਰਿ ਚਿੰਤਾ. ਨੈਣੀ ਸੁਖੀ; ਮੂਲਿ. ਨ ਉਤਰੈ ਭੁਖ ॥ ਨਾਨਕ. ਸਚੇ ਨਾਮ ਬਿਨੁ; ਕਿਸੈ ਨ ਲਥੋ ਦੁਖੁ ॥੧॥ ਮਃ ੫ ॥ ਮੁਠੜੇ ਸੇਈ ਸਾਥ; ਜਿਨੀ. ਸਚੁ ਨ ਲਦਿਆ ॥ ਨਾਨਕ. ਸੇ ਸਾਬਾਸਿ; ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥ ਪਉੜੀ ॥ ਜਿਥੈ ਬੈਸਨਿ ਸਾਧ ਜਨ; ਸੋ ਥਾਨੁ ਸੁਹੰਦਾ ॥ ਓਇ ਸੇਵਨਿ. ਸੰਮ੍ਰਿਥੁ ਆਪਣਾ; ਬਿਨਸੈ ਸਭੁ ਮੰਦਾ ॥ ਪਤਿਤ ਉਧਾਰਣ. ਪਾਰਬ੍ਰਹਮ; ਸੰਤ ਬੇਦੁ ਕਹੰਦਾ ॥ ਭਗਤਿ ਵਛਲੁ ਤੇਰਾ ਬਿਰਦੁ ਹੈ; ਜੁਗਿ ਜੁਗਿ ਵਰਤੰਦਾ ॥ ਨਾਨਕੁ. ਜਾਚੈ ਏਕੁ ਨਾਮੁ; ਮਨਿ ਤਨਿ ਭਾਵੰਦਾ ॥੫॥ ਸਲੋਕ ਮਃ ੫ ॥ ਚਿੜੀ ਚੁਹਕੀ. ਪਹੁ ਫੁਟੀ; ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ; ਨਾਨਕ ਨਾਮਹਿ ਰੰਗ ॥੧॥ ਮਃ ੫ ॥ ਘਰ ਮੰਦਰ ਖੁਸੀਆ ਤਹੀ; ਜਹ ਤੂ ਆਵਹਿ ਚਿਤਿ ॥ ਦੁਨੀਆ ਕੀਆ ਵਡਿਆਈਆ; ਨਾਨਕ. ਸਭਿ ਕੁਮਿਤ ॥੨॥ ਪਉੜੀ ॥ ਹਰਿ ਧਨੁ ਸਚੀ ਰਾਸਿ ਹੈ; ਕਿਨੈ ਵਿਰਲੈ ਜਾਤਾ ॥ ਤਿਸੈ ਪਰਾਪਤਿ ਭਾਇਰਹੁ; ਜਿਸੁ ਦੇਇ ਬਿਧਾਤਾ ॥ ਮਨ ਤਨ ਭੀਤਰਿ ਮਉਲਿਆ; ਹਰਿ ਰੰਗਿ. ਜਨੁ ਰਾਤਾ ॥ ਸਾਧਸੰਗਿ ਗੁਣ ਗਾਇਆ; ਸਭਿ ਦੋਖਹ ਖਾਤਾ ॥ ਨਾਨਕ. ਸੋਈ ਜੀਵਿਆ; ਜਿਨਿ ਇਕੁ ਪਛਾਤਾ ॥੬॥ ਸਲੋਕ ਮਃ ੫ ॥ ਖਖੜੀਆ ਸੁਹਾਵੀਆ; ਲਗੜੀਆ ਅਕ ਕੰਠਿ ॥ ਬਿਰਹ ਵਿਛੋੜਾ ਧਣੀ ਸਿਉ; ਨਾਨਕ. ਸਹਸੈ ਗੰਠਿ ॥੧॥ ਮਃ ੫ ॥ ਵਿਸਾਰੇਦੇ ਮਰਿ ਗਏ; ਮਰਿ ਭਿ ਨ ਸਕਹਿ ਮੂਲਿ ॥ ਵੇਮੁਖ ਹੋਏ ਰਾਮ ਤੇ; ਜਿਉ ਤਸਕਰ ਉਪਰਿ ਸੂਲਿ ॥੨॥ ਪਉੜੀ ॥ ਸੁਖ ਨਿਧਾਨੁ ਪ੍ਰਭੁ ਏਕੁ ਹੈ; ਅਬਿਨਾਸੀ ਸੁਣਿਆ ॥ ਜਲਿ ਥਲਿ ਮਹੀਅਲਿ ਪੂਰਿਆ; ਘਟਿ ਘਟਿ ਹਰਿ ਭਣਿਆ ॥ ਊਚ ਨੀਚ ਸਭ ਇਕ ਸਮਾਨਿ; ਕੀਟ ਹਸਤੀ ਬਣਿਆ ॥ ਮੀਤ ਸਖਾ ਸੁਤ ਬੰਧਿਪੋ; ਸਭਿ ਤਿਸ ਦੇ ਜਣਿਆ ॥ ਤੁਸਿ ਨਾਨਕੁ. ਦੇਵੈ ਜਿਸੁ ਨਾਮੁ; ਤਿਨਿ ਹਰਿ ਰੰਗੁ ਮਣਿਆ ॥੭॥ ਸਲੋਕ ਮਃ ੫ ॥ ਜਿਨਾ ਸਾਸਿ ਗਿਰਾਸਿ. ਨ ਵਿਸਰੈ; ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਸੇਈ ਨਾਨਕਾ; ਪੂਰਨੁ ਸੋਈ ਸੰਤੁ ॥੧॥ ਮਃ ੫ ॥ ਅਠੇ ਪਹਰ ਭਉਦਾ ਫਿਰੈ; ਖਾਵਣ ਸੰਦੜੈ ਸੂਲਿ ॥ ਦੋਜਕਿ ਪਉਦਾ ਕਿਉ ਰਹੈ; ਜਾ. ਚਿਤਿ ਨ ਹੋਇ ਰਸੂਲਿ ॥੨॥
Источники и права