couponatlas.

Гуру Грантх Сахиб (гурмукхи): Анг 32

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉ ਹਉ ਕਰਤੀ. ਜਗੁ ਫਿਰੀ; ਨਾ ਧਨੁ ਸੰਪੈ ਨਾਲਿ ॥ ਅੰਧੀ. ਨਾਮੁ ਨ ਚੇਤਈ; ਸਭ ਬਾਧੀ ਜਮਕਾਲਿ ॥ ਸਤਗੁਰਿ ਮਿਲਿਐ ਧਨੁ ਪਾਇਆ; ਹਰਿ ਨਾਮਾ ਰਿਦੈ ਸਮਾਲਿ ॥੩॥ ਨਾਮਿ ਰਤੇ ਸੇ ਨਿਰਮਲੇ; ਗੁਰ ਕੈ ਸਹਜਿ ਸੁਭਾਇ ॥ ਮਨੁ ਤਨੁ ਰਾਤਾ ਰੰਗ ਸਿਉ; ਰਸਨਾ ਰਸਨ ਰਸਾਇ ॥ ਨਾਨਕ. ਰੰਗੁ ਨ ਉਤਰੈ; ਜੋ. ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥ ਸਿਰੀਰਾਗੁ ਮਹਲਾ ੩ ॥ ਗੁਰਮੁਖਿ ਕ੍ਰਿਪਾ ਕਰੇ. ਭਗਤਿ ਕੀਜੈ; ਬਿਨੁ ਗੁਰ. ਭਗਤਿ ਨ ਹੋਈ ॥ ਆਪੈ ਆਪੁ ਮਿਲਾਏ ਬੂਝੈ; ਤਾ ਨਿਰਮਲੁ ਹੋਵੈ ਸੋਈ ॥ ਹਰਿ ਜੀਉ ਸਾਚਾ. ਸਾਚੀ ਬਾਣੀ; ਸਬਦਿ ਮਿਲਾਵਾ ਹੋਈ ॥੧॥ ਭਾਈ ਰੇ; ਭਗਤਿਹੀਣੁ. ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ. ਨ ਕੀਨੀ; ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਆਪੇ ਜਗਜੀਵਨੁ ਸੁਖਦਾਤਾ; ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ; ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇਇ ਵਡਾਈ; ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ ਲੋਭਾਣਾ; ਚਲਦਿਆ. ਨਾਲਿ ਨ ਜਾਈ ॥ ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ; ਤਿਸ ਦੀ ਕੀਮ. ਨ ਪਾਈ ॥ ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ; ਅੰਤੇ ਹੋਇ ਸਖਾਈ ॥੩॥ ਆਪਣੈ ਮਨਿ ਚਿਤਿ ਕਹੈ ਕਹਾਏ; ਬਿਨੁ ਗੁਰ. ਆਪੁ ਨ ਜਾਈ ॥ ਹਰਿ ਜੀਉ ਦਾਤਾ ਭਗਤਿ ਵਛਲੁ ਹੈ; ਕਰਿ ਕਿਰਪਾ ਮੰਨਿ ਵਸਾਈ ॥ ਨਾਨਕ. ਸੋਭਾ ਸੁਰਤਿ ਦੇਇ ਪ੍ਰਭੁ ਆਪੇ; ਗੁਰਮੁਖਿ ਦੇ ਵਡਿਆਈ ॥੪॥੧੫॥੪੮॥ ਸਿਰੀਰਾਗੁ ਮਹਲਾ ੩ ॥ ਧਨੁ ਜਨਨੀ. ਜਿਨਿ ਜਾਇਆ; ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ; ਵਿਚਹੁ ਗਇਆ ਗੁਮਾਨੁ ॥ ਦਰਿ ਸੇਵਨਿ ਸੰਤ ਜਨ ਖੜੇ; ਪਾਇਨਿ ਗੁਣੀ ਨਿਧਾਨੁ ॥੧॥ ਮੇਰੇ ਮਨ. ਗੁਰ ਮੁਖਿ; ਧਿਆਇ ਹਰਿ ਸੋਇ ॥ ਗੁਰ ਕਾ ਸਬਦੁ ਮਨਿ ਵਸੈ; ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥ ਕਰਿ ਕਿਰਪਾ ਘਰਿ ਆਇਆ; ਆਪੇ ਮਿਲਿਆ ਆਇ ॥ ਗੁਰਸਬਦੀ ਸਾਲਾਹੀਐ; ਰੰਗੇ ਸਹਜਿ ਸੁਭਾਇ ॥ ਸਚੈ ਸਚਿ ਸਮਾਇਆ; ਮਿਲਿ ਰਹੈ. ਨ ਵਿਛੁੜਿ ਜਾਇ ॥੨॥ ਜੋ ਕਿਛੁ ਕਰਣਾ ਸੁ ਕਰਿ ਰਹਿਆ; ਅਵਰੁ. ਨ ਕਰਣਾ ਜਾਇ ॥ ਚਿਰੀ ਵਿਛੁੰਨੇ ਮੇਲਿਅਨੁ; ਸਤਗੁਰ ਪੰਨੈ ਪਾਇ ॥ ਆਪੇ ਕਾਰ ਕਰਾਇਸੀ; ਅਵਰੁ. ਨ ਕਰਣਾ ਜਾਇ ॥੩॥ ਮਨੁ ਤਨੁ ਰਤਾ ਰੰਗ ਸਿਉ; ਹਉਮੈ ਤਜਿ ਵਿਕਾਰ ॥ ਅਹਿਨਿਸਿ ਹਿਰਦੈ ਰਵਿ ਰਹੈ; ਨਿਰਭਉ ਨਾਮੁ ਨਿਰੰਕਾਰ ॥ ਨਾਨਕ. ਆਪਿ ਮਿਲਾਇਅਨੁ; ਪੂਰੈ ਸਬਦਿ ਅਪਾਰ ॥੪॥੧੬॥੪੯॥ ਸਿਰੀਰਾਗੁ ਮਹਲਾ ੩ ॥ ਗੋਵਿਦੁ ਗੁਣੀ ਨਿਧਾਨੁ ਹੈ; ਅੰਤੁ. ਨ ਪਾਇਆ ਜਾਇ ॥ ਕਥਨੀ ਬਦਨੀ. ਨ ਪਾਈਐ; ਹਉਮੈ ਵਿਚਹੁ ਜਾਇ ॥
Источники и права