couponatlas.

Гуру Грантх Сахиб (гурмукхи): Анг 321

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਰਾਮ ਨਾਮੁ ਧਨੁ ਕੀਤਾ; ਪੂਰੇ ਗੁਰ ਪਰਸਾਦਿ ॥੨॥ ਪਉੜੀ ॥ ਧੋਹੁ. ਨ ਚਲੀ ਖਸਮ ਨਾਲਿ; ਲਬਿ ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ; ਮਦਿ ਮਾਇਆ ਸੁਤੇ ॥ ਫਿਰਿ ਫਿਰਿ ਜੂਨਿ ਭਵਾਈਅਨਿ; ਜਮ ਮਾਰਗਿ ਮੁਤੇ ॥ ਕੀਤਾ ਪਾਇਨਿ ਆਪਣਾ; ਦੁਖ ਸੇਤੀ ਜੁਤੇ ॥ ਨਾਨਕ. ਨਾਇ ਵਿਸਾਰਿਐ; ਸਭ ਮੰਦੀ ਰੁਤੇ ॥੧੨॥ ਸਲੋਕ ਮਃ ੫ ॥ ਉਠੰਦਿਆ ਬਹੰਦਿਆ ਸਵੰਦਿਆ; ਸੁਖੁ ਸੋਇ ॥ ਨਾਨਕ. ਨਾਮਿ ਸਲਾਹਿਐ; ਮਨੁ ਤਨੁ ਸੀਤਲੁ ਹੋਇ ॥੧॥ ਮਃ ੫ ॥ ਲਾਲਚਿ ਅਟਿਆ. ਨਿਤ ਫਿਰੈ; ਸੁਆਰਥੁ. ਕਰੇ ਨ ਕੋਇ ॥ ਜਿਸੁ ਗੁਰੁ ਭੇਟੈ ਨਾਨਕਾ; ਤਿਸੁ ਮਨਿ ਵਸਿਆ ਸੋਇ ॥੨॥ ਪਉੜੀ ॥ ਸਭੇ ਵਸਤੂ ਕਉੜੀਆ; ਸਚੇ ਨਾਉ ਮਿਠਾ ॥ ਸਾਦੁ ਆਇਆ. ਤਿਨ ਹਰਿ ਜਨਾਂ; ਚਖਿ ਸਾਧੀ ਡਿਠਾ ॥ ਪਾਰਬ੍ਰਹਮਿ ਜਿਸੁ ਲਿਖਿਆ; ਮਨਿ ਤਿਸੈ ਵੁਠਾ ॥ ਇਕੁ ਨਿਰੰਜਨੁ ਰਵਿ ਰਹਿਆ; ਭਾਉ ਦੁਯਾ ਕੁਠਾ ॥ ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ; ਦੇਵੈ ਤੁਠਾ ॥੧੩॥ ਸਲੋਕ ਮਃ ੫ ॥ ਜਾਚੜੀ ਸਾ ਸਾਰੁ; ਜੋ ਜਾਚੰਦੀ ਹੇਕੜੋ ॥ ਗਾਲੑੀ ਬਿਆ ਵਿਕਾਰ; ਨਾਨਕ ਧਣੀ ਵਿਹੂਣੀਆ ॥੧॥ ਮਃ ੫ ॥ ਨੀਹਿ ਜਿ ਵਿਧਾ ਮੰਨੁ; ਪਛਾਣੂ. ਵਿਰਲੋ ਥਿਓ ॥ ਜੋੜਣਹਾਰਾ ਸੰਤੁ; ਨਾਨਕ. ਪਾਧਰੁ ਪਧਰੋ ॥੨॥ ਪਉੜੀ ॥ ਸੋਈ ਸੇਵਿਹੁ ਜੀਅੜੇ; ਦਾਤਾ ਬਖਸਿੰਦੁ ॥ ਕਿਲਵਿਖ ਸਭਿ ਬਿਨਾਸੁ ਹੋਨਿ; ਸਿਮਰਤ ਗੋਵਿੰਦੁ ॥ ਹਰਿ ਮਾਰਗੁ. ਸਾਧੂ ਦਸਿਆ; ਜਪੀਐ ਗੁਰਮੰਤੁ ॥ ਮਾਇਆ ਸੁਆਦ ਸਭਿ ਫਿਕਿਆ; ਹਰਿ ਮਨਿ ਭਾਵੰਦੁ ॥ ਧਿਆਇ ਨਾਨਕ ਪਰਮੇਸਰੈ; ਜਿਨਿ ਦਿਤੀ ਜਿੰਦੁ ॥੧੪॥ ਸਲੋਕ ਮਃ ੫ ॥ ਵਤ ਲਗੀ ਸਚੇ ਨਾਮ ਕੀ; ਜੋ ਬੀਜੇ ਸੋ ਖਾਇ ॥ ਤਿਸਹਿ ਪਰਾਪਤਿ ਨਾਨਕਾ; ਜਿਸ ਨੋ ਲਿਖਿਆ ਆਇ ॥੧॥ ਮਃ ੫ ॥ ਮੰਗਣਾ ਤ ਸਚੁ ਇਕੁ; ਜਿਸੁ ਤੁਸਿ ਦੇਵੈ ਆਪਿ ॥ ਜਿਤੁ ਖਾਧੈ. ਮਨੁ ਤ੍ਰਿਪਤੀਐ; ਨਾਨਕ. ਸਾਹਿਬ ਦਾਤਿ ॥੨॥ ਪਉੜੀ ॥ ਲਾਹਾ ਜਗ ਮਹਿ ਸੇ ਖਟਹਿ; ਜਿਨ ਹਰਿ ਧਨੁ ਰਾਸਿ ॥ ਦੁਤੀਆ ਭਾਉ. ਨ ਜਾਣਨੀ; ਸਚੇ ਦੀ ਆਸ ॥ ਨਿਹਚਲੁ ਏਕੁ ਸਰੇਵਿਆ; ਹੋਰੁ ਸਭ ਵਿਣਾਸੁ ॥ ਪਾਰਬ੍ਰਹਮੁ ਜਿਸੁ ਵਿਸਰੈ; ਤਿਸੁ ਬਿਰਥਾ ਸਾਸੁ ॥ ਕੰਠਿ ਲਾਇ ਜਨ ਰਖਿਆ; ਨਾਨਕ ਬਲਿ ਜਾਸੁ ॥੧੫॥ ਸਲੋਕ ਮਃ ੫ ॥ ਪਾਰਬ੍ਰਹਮਿ ਫੁਰਮਾਇਆ; ਮੀਹੁ ਵੁਠਾ ਸਹਜਿ ਸੁਭਾਇ ॥ ਅੰਨੁ ਧੰਨੁ ਬਹੁਤੁ ਉਪਜਿਆ; ਪ੍ਰਿਥਮੀ ਰਜੀ ਤਿਪਤਿ ਅਘਾਇ ॥ ਸਦਾ ਸਦਾ ਗੁਣ ਉਚਰੈ; ਦੁਖੁ ਦਾਲਦੁ ਗਇਆ ਬਿਲਾਇ ॥ ਪੂਰਬਿ ਲਿਖਿਆ ਪਾਇਆ; ਮਿਲਿਆ ਤਿਸੈ ਰਜਾਇ ॥ ਪਰਮੇਸਰਿ ਜੀਵਾਲਿਆ; ਨਾਨਕ ਤਿਸੈ ਧਿਆਇ ॥੧॥ ਮਃ ੫ ॥
Источники и права