couponatlas.

Гуру Грантх Сахиб (гурмукхи): Анг 323

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਲੜਿ ਲਾਇ ਉਧਾਰਿਅਨੁ; ਦਯੁ ਸੇਵਿ ਅਮਿਤਾ ॥੧੯॥ ਸਲੋਕ ਮਃ ੫ ॥ ਧੰਧੜੇ ਕੁਲਾਹ; ਚਿਤਿ. ਨ ਆਵੈ ਹੇਕੜੋ ॥ ਨਾਨਕ. ਸੇਈ ਤੰਨ ਫੁਟੰਨਿ; ਜਿਨਾ ਸਾਂਈ ਵਿਸਰੈ ॥੧॥ ਮਃ ੫ ॥ ਪਰੇਤਹੁ ਕੀਤੋਨੁ ਦੇਵਤਾ; ਤਿਨਿ ਕਰਣੈਹਾਰੇ ॥ ਸਭੇ ਸਿਖ ਉਬਾਰਿਅਨੁ; ਪ੍ਰਭਿ ਕਾਜ ਸਵਾਰੇ ॥ ਨਿੰਦਕ ਪਕੜਿ ਪਛਾੜਿਅਨੁ ਝੂਠੇ; ਦਰਬਾਰੇ ॥ ਨਾਨਕ ਕਾ ਪ੍ਰਭੁ ਵਡਾ ਹੈ; ਆਪਿ ਸਾਜਿ ਸਵਾਰੇ ॥੨॥ ਪਉੜੀ ॥ ਪ੍ਰਭੁ ਬੇਅੰਤੁ. ਕਿਛੁ ਅੰਤੁ ਨਾਹਿ; ਸਭੁ ਤਿਸੈ ਕਰਣਾ ॥ ਅਗਮ ਅਗੋਚਰੁ ਸਾਹਿਬੋ; ਜੀਆਂ ਕਾ ਪਰਣਾ ॥ ਹਸਤ ਦੇਇ ਪ੍ਰਤਿਪਾਲਦਾ; ਭਰਣ ਪੋਖਣੁ ਕਰਣਾ ॥ ਮਿਹਰਵਾਨੁ ਬਖਸਿੰਦੁ ਆਪਿ; ਜਪਿ ਸਚੇ ਤਰਣਾ ॥ ਜੋ ਤੁਧੁ ਭਾਵੈ. ਸੋ ਭਲਾ; ਨਾਨਕ ਦਾਸ ਸਰਣਾ ॥੨੦॥ ਸਲੋਕ ਮਃ ੫ ॥ ਤਿੰਨਾ ਭੁਖ. ਨ ਕਾ ਰਹੀ; ਜਿਸ ਦਾ ਪ੍ਰਭੁ ਹੈ ਸੋਇ ॥ ਨਾਨਕ. ਚਰਣੀ ਲਗਿਆ; ਉਧਰੈ ਸਭੋ ਕੋਇ ॥੧॥ ਮਃ ੫ ॥ ਜਾਚਿਕੁ ਮੰਗੈ ਨਿਤ ਨਾਮੁ; ਸਾਹਿਬੁ ਕਰੇ ਕਬੂਲੁ ॥ ਨਾਨਕ. ਪਰਮੇਸਰੁ ਜਜਮਾਨੁ; ਤਿਸਹਿ. ਭੁਖ ਨ ਮੂਲਿ ॥੨॥ ਪਉੜੀ ॥ ਮਨੁ ਰਤਾ ਗੋਵਿੰਦ ਸੰਗਿ; ਸਚੁ ਭੋਜਨੁ ਜੋੜੇ ॥ ਪ੍ਰੀਤਿ ਲਗੀ. ਹਰਿ ਨਾਮ ਸਿਉ; ਏ ਹਸਤੀ ਘੋੜੇ ॥ ਰਾਜ ਮਿਲਖ. ਖੁਸੀਆ ਘਣੀ; ਧਿਆਇ. ਮੁਖੁ ਨ ਮੋੜੇ ॥ ਢਾਢੀ ਦਰਿ ਪ੍ਰਭ ਮੰਗਣਾ; ਦਰੁ. ਕਦੇ ਨ ਛੋੜੇ ॥ ਨਾਨਕ. ਮਨਿ ਤਨਿ ਚਾਉ ਏਹੁ; ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ ਰਾਗੁ ਗਉੜੀ ਭਗਤਾਂ ਕੀ ਬਾਣੀ ॥ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥ ਅਬ ਮੋਹਿ ਜਲਤ; ਰਾਮ ਜਲੁ ਪਾਇਆ ॥ ਰਾਮ ਉਦਕਿ; ਤਨੁ ਜਲਤ ਬੁਝਾਇਆ ॥੧॥ ਰਹਾਉ ॥ ਮਨੁ ਮਾਰਣ ਕਾਰਣਿ; ਬਨ ਜਾਈਐ ॥ ਸੋ ਜਲੁ; ਬਿਨੁ ਭਗਵੰਤ. ਨ ਪਾਈਐ ॥੧॥ ਜਿਹ ਪਾਵਕ; ਸੁਰਿ ਨਰ ਹੈ ਜਾਰੇ ॥ ਰਾਮ ਉਦਕਿ; ਜਨ ਜਲਤ ਉਬਾਰੇ ॥੨॥ ਭਵ ਸਾਗਰ; ਸੁਖ ਸਾਗਰ ਮਾਹੀ ॥ ਪੀਵਿ ਰਹੇ ਜਲ; ਨਿਖੁਟਤ ਨਾਹੀ ॥੩॥ ਕਹਿ ਕਬੀਰ; ਭਜੁ ਸਾਰਿੰਗਪਾਨੀ ॥ ਰਾਮ ਉਦਕਿ; ਮੇਰੀ ਤਿਖਾ ਬੁਝਾਨੀ ॥੪॥੧॥ ਗਉੜੀ ਕਬੀਰ ਜੀ ॥ ਮਾਧਉ; ਜਲ ਕੀ ਪਿਆਸ. ਨ ਜਾਇ ॥ ਜਲ ਮਹਿ; ਅਗਨਿ ਉਠੀ ਅਧਿਕਾਇ ॥੧॥ ਰਹਾਉ ॥ ਤੂੰ ਜਲਨਿਧਿ; ਹਉ ਜਲ ਕਾ ਮੀਨੁ ॥ ਜਲ ਮਹਿ ਰਹਉ; ਜਲਹਿ ਬਿਨੁ ਖੀਨੁ ॥੧॥ ਤੂੰ ਪਿੰਜਰੁ; ਹਉ ਸੂਅਟਾ ਤੋਰ ॥ ਜਮੁ ਮੰਜਾਰੁ; ਕਹਾ ਕਰੈ ਮੋਰ ॥੨॥ ਤੂੰ ਤਰਵਰੁ; ਹਉ ਪੰਖੀ ਆਹਿ ॥ ਮੰਦਭਾਗੀ; ਤੇਰੋ ਦਰਸਨੁ ਨਾਹਿ ॥੩॥
Источники и права