couponatlas.

Гуру Грантх Сахиб (гурмукхи): Анг 331

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਉਨੁ ਕੋ ਪੂਤੁ; ਪਿਤਾ ਕੋ ਕਾ ਕੋ ॥ ਕਉਨੁ ਮਰੈ; ਕੋ ਦੇਇ ਸੰਤਾਪੋ ॥੧॥ ਹਰਿ ਠਗ; ਜਗ ਕਉ ਠਗਉਰੀ ਲਾਈ ॥ ਹਰਿ ਕੇ ਬਿਓਗ; ਕੈਸੇ ਜੀਅਉ ਮੇਰੀ ਮਾਈ ॥੧॥ ਰਹਾਉ ॥ ਕਉਨ ਕੋ ਪੁਰਖੁ; ਕਉਨ ਕੀ ਨਾਰੀ ॥ ਇਆ ਤਤ; ਲੇਹੁ ਸਰੀਰ ਬਿਚਾਰੀ ॥੨॥ ਕਹਿ ਕਬੀਰ; ਠਗ ਸਿਉ ਮਨੁ ਮਾਨਿਆ ॥ ਗਈ ਠਗਉਰੀ; ਠਗੁ ਪਹਿਚਾਨਿਆ ॥੩॥੩੯॥ ਅਬ ਮੋ ਕਉ; ਭਏ ਰਾਜਾ ਰਾਮ ਸਹਾਈ ॥ ਜਨਮ ਮਰਨ ਕਟਿ; ਪਰਮ ਗਤਿ ਪਾਈ ॥੧॥ ਰਹਾਉ ॥ ਸਾਧੂ ਸੰਗਤਿ; ਦੀਓ ਰਲਾਇ ॥ ਪੰਚ ਦੂਤ ਤੇ; ਲੀਓ ਛਡਾਇ ॥ ਅੰਮ੍ਰਿਤ ਨਾਮੁ; ਜਪਉ ਜਪੁ ਰਸਨਾ ॥ ਅਮੋਲ ਦਾਸੁ; ਕਰਿ ਲੀਨੋ ਅਪਨਾ ॥੧॥ ਸਤਿਗੁਰ ਕੀਨੋ ਪਰਉਪਕਾਰੁ ॥ ਕਾਢਿ ਲੀਨ; ਸਾਗਰ ਸੰਸਾਰ ॥ ਚਰਨ ਕਮਲ ਸਿਉ; ਲਾਗੀ ਪ੍ਰੀਤਿ ॥ ਗੋਬਿੰਦੁ ਬਸੈ; ਨਿਤਾ ਨਿਤ ਚੀਤ ॥੨॥ ਮਾਇਆ ਤਪਤਿ; ਬੁਝਿਆ ਅੰਗਿਆਰੁ ॥ ਮਨਿ ਸੰਤੋਖੁ; ਨਾਮੁ ਆਧਾਰੁ ॥ ਜਲਿ ਥਲਿ ਪੂਰਿ ਰਹੇ; ਪ੍ਰਭ ਸੁਆਮੀ ॥ ਜਤ ਪੇਖਉ; ਤਤ ਅੰਤਰਜਾਮੀ ॥੩॥ ਅਪਨੀ ਭਗਤਿ; ਆਪ ਹੀ ਦ੍ਰਿੜਾਈ ॥ ਪੂਰਬ ਲਿਖਤੁ ਮਿਲਿਆ; ਮੇਰੇ ਭਾਈ ॥ ਜਿਸੁ ਕ੍ਰਿਪਾ ਕਰੇ; ਤਿਸੁ ਪੂਰਨ ਸਾਜ ॥ ਕਬੀਰ ਕੋ ਸੁਆਮੀ; ਗਰੀਬ ਨਿਵਾਜ ॥੪॥੪੦॥ ਜਲਿ ਹੈ ਸੂਤਕੁ. ਥਲਿ ਹੈ ਸੂਤਕੁ; ਸੂਤਕ ਓਪਤਿ ਹੋਈ ॥ ਜਨਮੇ ਸੂਤਕੁ. ਮੂਏ ਫੁਨਿ ਸੂਤਕੁ; ਸੂਤਕ ਪਰਜ ਬਿਗੋਈ ॥੧॥ ਕਹੁ ਰੇ ਪੰਡੀਆ; ਕਉਨ ਪਵੀਤਾ ॥ ਐਸਾ ਗਿਆਨੁ; ਜਪਹੁ ਮੇਰੇ ਮੀਤਾ ॥੧॥ ਰਹਾਉ ॥ ਨੈਨਹੁ ਸੂਤਕੁ. ਬੈਨਹੁ ਸੂਤਕੁ; ਸੂਤਕੁ ਸ੍ਰਵਨੀ ਹੋਈ ॥ ਊਠਤ ਬੈਠਤ ਸੂਤਕੁ ਲਾਗੈ; ਸੂਤਕੁ ਪਰੈ ਰਸੋਈ ॥੨॥ ਫਾਸਨ ਕੀ ਬਿਧਿ. ਸਭੁ ਕੋਊ ਜਾਨੈ; ਛੂਟਨ ਕੀ ਇਕੁ ਕੋਈ ॥ ਕਹਿ ਕਬੀਰ. ਰਾਮੁ ਰਿਦੈ ਬਿਚਾਰੈ; ਸੂਤਕੁ. ਤਿਨੈ ਨ ਹੋਈ ॥੩॥੪੧॥ ਗਉੜੀ ॥ ਝਗਰਾ ਏਕੁ ਨਿਬੇਰਹੁ; ਰਾਮ ॥ ਜਉ ਤੁਮ; ਅਪਨੇ ਜਨ ਸੌ ਕਾਮੁ ॥੧॥ ਰਹਾਉ ॥ ਇਹੁ ਮਨੁ ਬਡਾ; ਕਿ ਜਾ ਸਉ ਮਨੁ ਮਾਨਿਆ ॥ ਰਾਮੁ ਬਡਾ; ਕੈ ਰਾਮਹਿ ਜਾਨਿਆ ॥੧॥ ਬ੍ਰਹਮਾ ਬਡਾ; ਕਿ ਜਾਸੁ ਉਪਾਇਆ ॥ ਬੇਦੁ ਬਡਾ; ਕਿ ਜਹਾਂ ਤੇ ਆਇਆ ॥੨॥ ਕਹਿ ਕਬੀਰ; ਹਉ ਭਇਆ ਉਦਾਸੁ ॥ ਤੀਰਥੁ ਬਡਾ; ਕਿ ਹਰਿ ਕਾ ਦਾਸੁ ॥੩॥੪੨॥ ਰਾਗੁ ਗਉੜੀ ਚੇਤੀ ॥ ਦੇਖੌ ਭਾਈ; ਗੵਾਨ ਕੀ ਆਈ ਆਂਧੀ ॥ ਸਭੈ ਉਡਾਨੀ. ਭ੍ਰਮ ਕੀ ਟਾਟੀ; ਰਹੈ ਨ ਮਾਇਆ ਬਾਂਧੀ ॥੧॥ ਰਹਾਉ ॥ ਦੁਚਿਤੇ ਕੀ. ਦੁਇ ਥੂਨਿ ਗਿਰਾਨੀ; ਮੋਹ ਬਲੇਡਾ ਟੂਟਾ ॥ ਤਿਸਨਾ ਛਾਨਿ ਪਰੀ ਧਰ ਊਪਰਿ; ਦੁਰਮਤਿ ਭਾਂਡਾ ਫੂਟਾ ॥੧॥
Источники и права