couponatlas.

Гуру Грантх Сахиб (гурмукхи): Анг 333

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦਹ ਦਿਸ ਬੂਡੀ ਪਵਨੁ ਝੁਲਾਵੈ; ਡੋਰਿ ਰਹੀ ਲਿਵ ਲਾਈ ॥੩॥ ਉਨਮਨਿ ਮਨੂਆ ਸੁੰਨਿ ਸਮਾਨਾ; ਦੁਬਿਧਾ ਦੁਰਮਤਿ ਭਾਗੀ ॥ ਕਹੁ ਕਬੀਰ. ਅਨਭਉ ਇਕੁ ਦੇਖਿਆ; ਰਾਮ ਨਾਮਿ ਲਿਵ ਲਾਗੀ ॥੪॥੨॥੪੬॥ ਗਉੜੀ ਬੈਰਾਗਣਿ ਤਿਪਦੇ₃ ॥ ਉਲਟਤ ਪਵਨ ਚਕ੍ਰ ਖਟੁ ਭੇਦੇ; ਸੁਰਤਿ ਸੁੰਨ ਅਨਰਾਗੀ ॥ ਆਵੈ ਨ ਜਾਇ. ਮਰੈ ਨ ਜੀਵੈ; ਤਾਸੁ ਖੋਜੁ ਬੈਰਾਗੀ ॥੧॥ ਮੇਰੇ ਮਨ; ਮਨ ਹੀ ਉਲਟਿ ਸਮਾਨਾ ॥ ਗੁਰ ਪਰਸਾਦਿ. ਅਕਲਿ ਭਈ ਅਵਰੈ; ਨਾਤਰੁ. ਥਾ ਬੇਗਾਨਾ ॥੧॥ ਰਹਾਉ ॥ ਨਿਵਰੈ ਦੂਰਿ. ਦੂਰਿ ਫੁਨਿ ਨਿਵਰੈ; ਜਿਨਿ ਜੈਸਾ ਕਰਿ ਮਾਨਿਆ ॥ ਅਲਉਤੀ ਕਾ ਜੈਸੇ ਭਇਆ ਬਰੇਡਾ; ਜਿਨਿ ਪੀਆ ਤਿਨਿ ਜਾਨਿਆ ॥੨॥ ਤੇਰੀ ਨਿਰਗੁਨ ਕਥਾ. ਕਾਇ ਸਿਉ ਕਹੀਐ; ਐਸਾ ਕੋਇ ਬਿਬੇਕੀ ॥ ਕਹੁ ਕਬੀਰ. ਜਿਨਿ ਦੀਆ ਪਲੀਤਾ; ਤਿਨਿ ਤੈਸੀ ਝਲ ਦੇਖੀ ॥੩॥੩॥੪੭॥ ਗਉੜੀ ॥ ਤਹ ਪਾਵਸ ਸਿੰਧੁ ਧੂਪ ਨਹੀ ਛਹੀਆ; ਤਹ ਉਤਪਤਿ ਪਰਲਉ ਨਾਹੀ ॥ ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ; ਸੁੰਨ ਸਮਾਧਿ ਦੋਊ. ਤਹ ਨਾਹੀ ॥੧॥ ਸਹਜ ਕੀ ਅਕਥ ਕਥਾ; ਹੈ ਨਿਰਾਰੀ ॥ ਤੁਲਿ ਨਹੀ ਚਢੈ, ਜਾਇ ਨ ਮੁਕਾਤੀ; ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥ ਅਰਧ ਉਰਧ ਦੋਊ. ਤਹ ਨਾਹੀ; ਰਾਤਿ ਦਿਨਸੁ ਤਹ ਨਾਹੀ ॥ ਜਲੁ ਨਹੀ ਪਵਨੁ. ਪਾਵਕੁ ਫੁਨਿ ਨਾਹੀ; ਸਤਿਗੁਰ ਤਹਾ ਸਮਾਹੀ ॥੨॥ ਅਗਮ ਅਗੋਚਰੁ ਰਹੈ ਨਿਰੰਤਰਿ; ਗੁਰ ਕਿਰਪਾ ਤੇ ਲਹੀਐ ॥ ਕਹੁ ਕਬੀਰ. ਬਲਿ ਜਾਉ ਗੁਰ ਅਪੁਨੇ; ਸਤਸੰਗਤਿ ਮਿਲਿ ਰਹੀਐ ॥੩॥੪॥੪੮॥ ਗਉੜੀ₂ ॥ ਪਾਪੁ ਪੁੰਨੁ ਦੁਇ ਬੈਲ ਬਿਸਾਹੇ; ਪਵਨੁ ਪੂਜੀ ਪਰਗਾਸਿਓ ॥ ਤ੍ਰਿਸਨਾ ਗੂਣਿ ਭਰੀ ਘਟ ਭੀਤਰਿ; ਇਨ ਬਿਧਿ ਟਾਂਡ ਬਿਸਾਹਿਓ ॥੧॥ ਐਸਾ ਨਾਇਕੁ; ਰਾਮੁ ਹਮਾਰਾ ॥ ਸਗਲ ਸੰਸਾਰੁ; ਕੀਓ ਬਨਜਾਰਾ ॥੧॥ ਰਹਾਉ ॥ ਕਾਮੁ ਕ੍ਰੋਧੁ ਦੁਇ ਭਏ ਜਗਾਤੀ; ਮਨ ਤਰੰਗ ਬਟਵਾਰਾ ॥ ਪੰਚ ਤਤੁ ਮਿਲਿ. ਦਾਨੁ ਨਿਬੇਰਹਿ; ਟਾਂਡਾ ਉਤਰਿਓ ਪਾਰਾ ॥੨॥ ਕਹਤ ਕਬੀਰੁ. ਸੁਨਹੁ ਰੇ ਸੰਤਹੁ; ਅਬ ਐਸੀ ਬਨਿ ਆਈ ॥ ਘਾਟੀ ਚਢਤ ਬੈਲੁ ਇਕੁ ਥਾਕਾ; ਚਲੋ ਗੋਨਿ ਛਿਟਕਾਈ ॥੩॥੫॥੪੯॥ ਗਉੜੀ ਪੰਚਪਦਾ₃ ॥ ਪੇਵਕੜੈ ਦਿਨ ਚਾਰਿ ਹੈ; ਸਾਹੁਰੜੈ ਜਾਣਾ ॥ ਅੰਧਾ ਲੋਕੁ. ਨ ਜਾਣਈ; ਮੂਰਖੁ ਏਆਣਾ ॥੧॥ ਕਹੁ ਡਡੀਆ; ਬਾਧੈ ਧਨ ਖੜੀ ॥ ਪਾਹੂ ਘਰਿ ਆਏ; ਮੁਕਲਾਊ ਆਏ ॥੧॥ ਰਹਾਉ ॥ ਓਹ ਜਿ ਦਿਸੈ ਖੂਹੜੀ; ਕਉਨ ਲਾਜੁ ਵਹਾਰੀ ॥ ਲਾਜੁ ਘੜੀ ਸਿਉ ਤੂਟਿ ਪੜੀ; ਉਠਿ ਚਲੀ ਪਨਿਹਾਰੀ ॥੨॥ ਸਾਹਿਬੁ ਹੋਇ ਦਇਆਲੁ, ਕ੍ਰਿਪਾ ਕਰੇ; ਅਪੁਨਾ ਕਾਰਜੁ ਸਵਾਰੇ ॥
Источники и права