couponatlas.

Гуру Грантх Сахиб (гурмукхи): Анг 34

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਬਦਿ ਮੰਨਿਐ ਗੁਰੁ ਪਾਈਐ; ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ; ਸਾਚੇ ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ ਵਸਿਆ; ਨਾਨਕ ਸਹਜਿ ਸਮਾਇ ॥੪॥੧੯॥੫੨॥ ਸਿਰੀਰਾਗੁ ਮਹਲਾ ੩ ॥ ਜਿਨੀ ਪੁਰਖੀ. ਸਤਗੁਰੁ, ਨ ਸੇਵਿਓ; ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ. ਨ ਪਛਾਣਿਆ; ਅਭਿਮਾਨਿ ਮੁਠੇ ਅਹੰਕਾਰਿ ॥ ਸਤਗੁਰੂ ਕਿਆ ਫਿਟਕਿਆ; ਮੰਗਿ ਥਕੇ ਸੰਸਾਰਿ ॥ ਸਚਾ ਸਬਦੁ. ਨ ਸੇਵਿਓ; ਸਭਿ ਕਾਜ ਸਵਾਰਣਹਾਰੁ ॥੧॥ ਮਨ ਮੇਰੇ; ਸਦਾ ਹਰਿ ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ; ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਸਚੁ ਸਲਾਹਨਿ ਸੇ ਸਚੇ; ਸਚਾ ਨਾਮੁ ਅਧਾਰੁ ॥ ਸਚੀ ਕਾਰ ਕਮਾਵਣੀ; ਸਚੇ ਨਾਲਿ ਪਿਆਰੁ ॥ ਸਚਾ ਸਾਹੁ ਵਰਤਦਾ; ਕੋਇ. ਨ ਮੇਟਣਹਾਰੁ ॥ ਮਨਮੁਖ. ਮਹਲੁ ਨ ਪਾਇਨੀ; ਕੂੜਿ ਮੁਠੇ. ਕੂੜਿਆਰ ॥੨॥ ਹਉਮੈ ਕਰਤਾ ਜਗੁ ਮੁਆ; ਗੁਰ ਬਿਨੁ. ਘੋਰ ਅੰਧਾਰੁ ॥ ਮਾਇਆ ਮੋਹਿ ਵਿਸਾਰਿਆ; ਸੁਖਦਾਤਾ ਦਾਤਾਰੁ ॥ ਸਤਗੁਰੁ ਸੇਵਹਿ ਤਾ ਉਬਰਹਿ; ਸਚੁ ਰਖਹਿ ਉਰ ਧਾਰਿ ॥ ਕਿਰਪਾ ਤੇ. ਹਰਿ ਪਾਈਐ; ਸਚਿ ਸਬਦਿ ਵੀਚਾਰਿ ॥੩॥ ਸਤਗੁਰੁ ਸੇਵਿ. ਮਨੁ ਨਿਰਮਲਾ; ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ ਮਰੈ; ਗੁਰ ਕੈ ਸਬਦਿ ਵੀਚਾਰ ॥ ਧੰਧਾ ਧਾਵਤ ਰਹਿ ਗਏ; ਲਾਗਾ ਸਾਚਿ ਪਿਆਰੁ ॥ ਸਚਿ ਰਤੇ ਮੁਖ ਉਜਲੇ; ਤਿਤੁ ਸਾਚੈ ਦਰਬਾਰਿ ॥੪॥ ਸਤਗੁਰੁ ਪੁਰਖੁ. ਨ ਮੰਨਿਓ; ਸਬਦਿ. ਨ ਲਗੋ ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ; ਦੂਜੈ ਭਾਇ ਖੁਆਰੁ ॥ ਹਰਿ ਜੀਉ. ਆਪਣੀ ਕ੍ਰਿਪਾ ਕਰੇ; ਤਾ ਲਾਗੈ ਨਾਮ ਪਿਆਰੁ ॥ ਨਾਨਕ. ਨਾਮੁ ਸਮਾਲਿ ਤੂ; ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥ ਸਿਰੀਰਾਗੁ ਮਹਲਾ ੩ ॥ ਕਿਸੁ ਹਉ ਸੇਵੀ. ਕਿਆ ਜਪੁ ਕਰੀ; ਸਤਗੁਰ ਪੂਛਉ ਜਾਇ ॥ ਸਤਗੁਰ ਕਾ ਭਾਣਾ ਮੰਨਿ ਲਈ; ਵਿਚਹੁ ਆਪੁ ਗਵਾਇ ॥ ਏਹਾ ਸੇਵਾ ਚਾਕਰੀ; ਨਾਮੁ ਵਸੈ ਮਨਿ ਆਇ ॥ ਨਾਮੈ ਹੀ ਤੇ ਸੁਖੁ ਪਾਈਐ; ਸਚੈ ਸਬਦਿ ਸੁਹਾਇ ॥੧॥ ਮਨ ਮੇਰੇ. ਅਨਦਿਨੁ ਜਾਗੁ; ਹਰਿ ਚੇਤਿ ॥ ਆਪਣੀ ਖੇਤੀ ਰਖਿ ਲੈ; ਕੂੰਜ ਪੜੈਗੀ ਖੇਤਿ ॥੧॥ ਰਹਾਉ ॥ ਮਨ ਕੀਆ ਇਛਾ ਪੂਰੀਆ; ਸਬਦਿ ਰਹਿਆ ਭਰਪੂਰਿ ॥ ਭੈ ਭਾਇ. ਭਗਤਿ ਕਰਹਿ ਦਿਨੁ ਰਾਤੀ; ਹਰਿ ਜੀਉ ਵੇਖੈ ਸਦਾ ਹਦੂਰਿ ॥ ਸਚੈ ਸਬਦਿ ਸਦਾ ਮਨੁ ਰਾਤਾ; ਭ੍ਰਮੁ ਗਇਆ ਸਰੀਰਹੁ ਦੂਰਿ ॥ ਨਿਰਮਲੁ ਸਾਹਿਬੁ ਪਾਇਆ; ਸਾਚਾ ਗੁਣੀ ਗਹੀਰੁ ॥੨॥ ਜੋ ਜਾਗੇ ਸੇ ਉਬਰੇ; ਸੂਤੇ ਗਏ ਮੁਹਾਇ ॥ ਸਚਾ ਸਬਦੁ. ਨ ਪਛਾਣਿਓ; ਸੁਪਨਾ ਗਇਆ ਵਿਹਾਇ ॥ ਸੁੰਞੇ ਘਰ ਕਾ ਪਾਹੁਣਾ; ਜਿਉ ਆਇਆ ਤਿਉ ਜਾਇ ॥
Источники и права