couponatlas.

Гуру Грантх Сахиб (гурмукхи): Анг 340

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹਿ ਕਬੀਰ. ਗੁਰ ਭੇਟਿ ਮਹਾ ਸੁਖ; ਭ੍ਰਮਤ ਰਹੇ ਮਨੁ ਮਾਨਾਨਾਂ ॥੪॥੨੩॥੭੪॥ ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ ॥ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਬਾਵਨ ਅਛਰ ਲੋਕ ਤ੍ਰੈ; ਸਭੁ ਕਛੁ ਇਨ ਹੀ ਮਾਹਿ ॥ ਏ ਅਖਰ ਖਿਰਿ ਜਾਹਿਗੇ; ਓਇ ਅਖਰ ਇਨ ਮਹਿ ਨਾਹਿ ॥੧॥ ਜਹਾ ਬੋਲ; ਤਹ ਅਛਰ ਆਵਾ ॥ ਜਹ ਅਬੋਲ; ਤਹ ਮਨੁ. ਨ ਰਹਾਵਾ ॥ ਬੋਲ ਅਬੋਲ ਮਧਿ ਹੈ ਸੋਈ ॥ ਜਸ ਓਹੁ ਹੈ; ਤਸ ਲਖੈ. ਨ ਕੋਈ ॥੨॥ ਅਲਹ ਲਹਉ. ਤਉ ਕਿਆ ਕਹਉ; ਕਹਉ. ਤ ਕੋ ਉਪਕਾਰ ॥ ਬਟਕ ਬੀਜ ਮਹਿ ਰਵਿ ਰਹਿਓ; ਜਾ ਕੋ ਤੀਨਿ ਲੋਕ ਬਿਸਥਾਰ ॥੩॥ ਅਲਹ ਲਹੰਤਾ ਭੇਦ ਛੈ; ਕਛੁ ਕਛੁ ਪਾਇਓ ਭੇਦ ॥ ਉਲਟਿ ਭੇਦ ਮਨੁ ਬੇਧਿਓ; ਪਾਇਓ ਅਭੰਗ ਅਛੇਦ ॥੪॥ ਤੁਰਕ. ਤਰੀਕਤਿ ਜਾਨੀਐ; ਹਿੰਦੂ ਬੇਦ ਪੁਰਾਨ ॥ ਮਨ ਸਮਝਾਵਨ ਕਾਰਨੇ; ਕਛੂਅਕ ਪੜੀਐ ਗਿਆਨ ॥੫॥ ਓਅੰਕਾਰ ਆਦਿ ਮੈ ਜਾਨਾ ॥ ਲਿਖਿ ਅਰੁ ਮੇਟੈ; ਤਾਹਿ ਨ ਮਾਨਾ ॥ ਓਅੰਕਾਰ; ਲਖੈ ਜਉ ਕੋਈ ॥ ਸੋਈ ਲਖਿ; ਮੇਟਣਾ ਨ ਹੋਈ ॥੬॥ ਕਕਾ; ਕਿਰਣਿ ਕਮਲ ਮਹਿ ਪਾਵਾ ॥ ਸਸਿ ਬਿਗਾਸ; ਸੰਪਟ ਨਹੀ ਆਵਾ ॥ ਅਰੁ ਜੇ ਤਹਾ; ਕੁਸਮ ਰਸੁ ਪਾਵਾ ॥ ਅਕਹ ਕਹਾ; ਕਹਿ. ਕਾ ਸਮਝਾਵਾ ॥੭॥ ਖਖਾ; ਇਹੈ ਖੋੜਿ ਮਨ ਆਵਾ ॥ ਖੋੜੇ ਛਾਡਿ; ਨ ਦਹ ਦਿਸ ਧਾਵਾ ॥ ਖਸਮਹਿ ਜਾਣਿ; ਖਿਮਾ ਕਰਿ ਰਹੈ ॥ ਤਉ ਹੋਇ ਨਿਖਿਅਉ; ਅਖੈ ਪਦੁ ਲਹੈ ॥੮॥ ਗਗਾ; ਗੁਰ ਕੇ ਬਚਨ ਪਛਾਨਾ ॥ ਦੂਜੀ ਬਾਤ; ਨ ਧਰਈ ਕਾਨਾ ॥ ਰਹੈ ਬਿਹੰਗਮ; ਕਤਹਿ ਨ ਜਾਈ ॥ ਅਗਹ ਗਹੈ; ਗਹਿ. ਗਗਨ ਰਹਾਈ ॥੯॥ ਘਘਾ; ਘਟਿ ਘਟਿ ਨਿਮਸੈ ਸੋਈ ॥ ਘਟ ਫੂਟੇ; ਘਟਿ. ਕਬਹਿ ਨ ਹੋਈ ॥ ਤਾ ਘਟ ਮਾਹਿ; ਘਾਟ ਜਉ ਪਾਵਾ ॥ ਸੋ ਘਟੁ ਛਾਡਿ; ਅਵਘਟ ਕਤ ਧਾਵਾ ॥੧੦॥ ਙੰਙਾ. ਨਿਗ੍ਰਹਿ ਸਨੇਹੁ ਕਰਿ; ਨਿਰਵਾਰੋ ਸੰਦੇਹ ॥ ਨਾਹੀ ਦੇਖਿ. ਨ ਭਾਜੀਐ; ਪਰਮ ਸਿਆਨਪ ਏਹ ॥੧੧॥ ਚਚਾ; ਰਚਿਤ ਚਿਤ੍ਰ ਹੈ ਭਾਰੀ ॥ ਤਜਿ ਚਿਤ੍ਰੈ; ਚੇਤਹੁ ਚਿਤਕਾਰੀ ॥ ਚਿਤ੍ਰ ਬਚਿਤ੍ਰ; ਇਹੈ ਅਵਝੇਰਾ ॥ ਤਜਿ ਚਿਤ੍ਰੈ; ਚਿਤੁ ਰਾਖਿ ਚਿਤੇਰਾ ॥੧੨॥ ਛਛਾ; ਇਹੈ ਛਤ੍ਰਪਤਿ ਪਾਸਾ ॥ ਛਕਿ ਕਿ ਨ ਰਹਹੁ; ਛਾਡਿ ਕਿ ਨ ਆਸਾ ॥ ਰੇ ਮਨ. ਮੈ ਤਉ; ਛਿਨ ਛਿਨ ਸਮਝਾਵਾ ॥ ਤਾਹਿ ਛਾਡਿ; ਕਤ ਆਪੁ ਬਧਾਵਾ ॥੧੩॥ ਜਜਾ; ਜਉ ਤਨ ਜੀਵਤ ਜਰਾਵੈ ॥ ਜੋਬਨ ਜਾਰਿ; ਜੁਗਤਿ ਸੋ ਪਾਵੈ ॥ ਅਸ ਜਰਿ ਪਰ ਜਰਿ; ਜਰਿ ਜਬ ਰਹੈ ॥ ਤਬ ਜਾਇ ਜੋਤਿ; ਉਜਾਰਉ ਲਹੈ ॥੧੪॥
Источники и права