couponatlas.

Гуру Грантх Сахиб (гурмукхи): Анг 346

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉ ਬਨਜਾਰੋ. ਰਾਮ ਕੋ; ਸਹਜ ਕਰਉ ਬੵਾਪਾਰੁ ॥ ਮੈ. ਰਾਮ ਨਾਮ ਧਨੁ ਲਾਦਿਆ; ਬਿਖੁ ਲਾਦੀ ਸੰਸਾਰਿ ॥੨॥ ਉਰਵਾਰ ਪਾਰ ਕੇ ਦਾਨੀਆ; ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ. ਨ ਲਾਗਈ; ਤਜੀਲੇ ਸਰਬ ਜੰਜਾਲ ॥੩॥ ਜੈਸਾ ਰੰਗੁ ਕਸੁੰਭ ਕਾ; ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ. ਰੰਗੁ ਮਜੀਠ ਕਾ; ਕਹੁ ਰਵਿਦਾਸ ਚਮਾਰ ॥੪॥੧॥ ਗਉੜੀ ਪੂਰਬੀ ਰਵਿਦਾਸ ਜੀਉ ॥ ੴ ਸਤਿਗੁਰ ਪ੍ਰਸਾਦਿ ॥ ਕੂਪੁ ਭਰਿਓ ਜੈਸੇ ਦਾਦਿਰਾ; ਕਛੁ ਦੇਸੁ ਬਿਦੇਸੁ. ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ; ਕਛੁ ਆਰਾ ਪਾਰੁ. ਨ ਸੂਝ ॥੧॥ ਸਗਲ ਭਵਨ ਕੇ ਨਾਇਕਾ; ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥ ਮਲਿਨ ਭਈ ਮਤਿ. ਮਾਧਵਾ; ਤੇਰੀ ਗਤਿ. ਲਖੀ ਨ ਜਾਇ ॥ ਕਰਹੁ ਕ੍ਰਿਪਾ. ਭ੍ਰਮੁ ਚੂਕਈ; ਮੈ ਸੁਮਤਿ ਦੇਹੁ ਸਮਝਾਇ ॥੨॥ ਜੋਗੀਸਰ ਪਾਵਹਿ ਨਹੀ; ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ; ਕਹੁ ਰਵਿਦਾਸ ਚਮਾਰ ॥੩॥੧॥ ਗਉੜੀ ਬੈਰਾਗਣਿ ॥ ੴ ਸਤਿਗੁਰ ਪ੍ਰਸਾਦਿ ॥ ਸਤਜੁਗਿ ਸਤੁ. ਤੇਤਾ ਜਗੀ; ਦੁਆਪਰਿ ਪੂਜਾਚਾਰ ॥ ਤੀਨੌ ਜੁਗ ਤੀਨੌ ਦਿੜੇ; ਕਲਿ ਕੇਵਲ ਨਾਮ ਅਧਾਰ ॥੧॥ ਪਾਰੁ ਕੈਸੇ ਪਾਇਬੋ ਰੇ ॥ ਮੋ ਸਉ; ਕੋਊ. ਨ ਕਹੈ ਸਮਝਾਇ ॥ ਜਾ ਤੇ; ਆਵਾ ਗਵਨੁ ਬਿਲਾਇ ॥੧॥ ਰਹਾਉ ॥ ਬਹੁ ਬਿਧਿ ਧਰਮ ਨਿਰੂਪੀਐ; ਕਰਤਾ ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ; ਜਿਹ ਸਾਧੇ ਸਭ ਸਿਧਿ ਹੋਇ ॥੨॥ ਕਰਮ ਅਕਰਮ ਬੀਚਾਰੀਐ; ਸੰਕਾ ਸੁਨਿ ਬੇਦ ਪੁਰਾਨ ॥ ਸੰਸਾ ਸਦ ਹਿਰਦੈ ਬਸੈ; ਕਉਨੁ ਹਿਰੈ ਅਭਿਮਾਨੁ ॥੩॥ ਬਾਹਰੁ ਉਦਕਿ ਪਖਾਰੀਐ; ਘਟ ਭੀਤਰਿ ਬਿਬਿਧਿ ਬਿਕਾਰ ॥ ਸੁਧ ਕਵਨ ਪਰ ਹੋਇਬੋ; ਸੁਚ ਕੁੰਚਰ ਬਿਧਿ ਬਿਉਹਾਰ ॥੪॥ ਰਵਿ ਪ੍ਰਗਾਸ. ਰਜਨੀ ਜਥਾ ਗਤਿ; ਜਾਨਤ ਸਭ ਸੰਸਾਰ ॥ ਪਾਰਸ ਮਾਨੋ ਤਾਬੋ ਛੁਏ; ਕਨਕ ਹੋਤ. ਨਹੀ ਬਾਰ ॥੫॥ ਪਰਮ ਪਰਸ ਗੁਰੁ ਭੇਟੀਐ; ਪੂਰਬ ਲਿਖਤ ਲਿਲਾਟ ॥ ਉਨਮਨ. ਮਨ ਮਨ ਹੀ ਮਿਲੇ; ਛੁਟਕਤ ਬਜਰ ਕਪਾਟ ॥੬॥ ਭਗਤਿ ਜੁਗਤਿ. ਮਤਿ ਸਤਿ ਕਰੀ; ਭ੍ਰਮ ਬੰਧਨ ਕਾਟਿ ਬਿਕਾਰ ॥ ਸੋਈ ਬਸਿ ਰਸਿ. ਮਨ ਮਿਲੇ; ਗੁਨ ਨਿਰਗੁਨ ਏਕ ਬਿਚਾਰ ॥੭॥ ਅਨਿਕ ਜਤਨ ਨਿਗ੍ਰਹ ਕੀਏ; ਟਾਰੀ ਨ ਟਰੈ. ਭ੍ਰਮ ਫਾਸ ॥ ਪ੍ਰੇਮ ਭਗਤਿ. ਨਹੀ ਊਪਜੈ; ਤਾ ਤੇ ਰਵਿਦਾਸ ਉਦਾਸ ॥੮॥੧॥
Источники и права