couponatlas.

Гуру Грантх Сахиб (гурмукхи): Анг 349

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ; ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ; ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਈ ਨ ਜਾਣੈ; ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ; ਸੁਰਤਿ ਕਮਾਈ ॥ ਸਭ ਕੀਮਤਿ ਮਿਲਿ; ਕੀਮਤਿ ਪਾਈ ॥ ਗਿਆਨੀ ਧਿਆਨੀ; ਗੁਰ ਗੁਰ ਹਾਈ ॥ ਕਹਣੁ ਨ ਜਾਈ; ਤੇਰੀ ਤਿਲੁ ਵਡਿਆਈ ॥੨॥ ਸਭਿ ਸਤ. ਸਭਿ ਤਪ; ਸਭਿ ਚੰਗਿਆਈਆ ॥ ਸਿਧਾ ਪੁਰਖਾ; ਕੀਆ ਵਡਿਆਈਆਂ ॥ ਤੁਧੁ ਵਿਣੁ ਸਿਧੀ; ਕਿਨੈ ਨ ਪਾਈਆ ॥ ਕਰਮਿ ਮਿਲੈ; ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ; ਕਿਆ ਬੇਚਾਰਾ ॥ ਸਿਫਤੀ ਭਰੇ; ਤੇਰੇ ਭੰਡਾਰਾ ॥ ਜਿਸੁ ਤੂੰ ਦੇਹਿ; ਤਿਸੈ ਕਿਆ ਚਾਰਾ ॥ ਨਾਨਕ; ਸਚੁ ਸਵਾਰਣਹਾਰਾ ॥੪॥੧॥ ਆਸਾ ਮਹਲਾ ੧ ॥ ਆਖਾ ਜੀਵਾ; ਵਿਸਰੈ ਮਰਿ ਜਾਉ ॥ ਆਖਣਿ ਅਉਖਾ; ਸਾਚਾ ਨਾਉ ॥ ਸਾਚੇ ਨਾਮ ਕੀ; ਲਾਗੈ ਭੂਖ ॥ ਤਿਤੁ ਭੂਖੈ; ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ; ਮੇਰੀ ਮਾਇ ॥ ਸਾਚਾ ਸਾਹਿਬੁ; ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ; ਤਿਲੁ ਵਡਿਆਈ ॥ ਆਖਿ ਥਕੇ; ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ; ਆਖਣ ਪਾਹਿ ॥ ਵਡਾ ਨ ਹੋਵੈ; ਘਾਟਿ ਨ ਜਾਇ ॥੨॥ ਨਾ ਓਹੁ ਮਰੈ; ਨ ਹੋਵੈ ਸੋਗੁ ॥ ਦੇਂਦਾ ਰਹੈ; ਨ ਚੂਕੈ ਭੋਗੁ ॥ ਗੁਣੁ ਏਹੋ; ਹੋਰੁ ਨਾਹੀ ਕੋਇ ॥ ਨਾ ਕੋ ਹੋਆ; ਨਾ ਕੋ ਹੋਇ ॥੩॥ ਜੇਵਡੁ ਆਪਿ; ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ; ਕੀਤੀ ਰਾਤਿ ॥ ਖਸਮੁ ਵਿਸਾਰਹਿ; ਤੇ ਕਮਜਾਤਿ ॥ ਨਾਨਕ. ਨਾਵੈ ਬਾਝੁ; ਸਨਾਤਿ ॥੪॥੨॥ ਆਸਾ ਮਹਲਾ ੧ ॥ ਜੇ ਦਰਿ ਮਾਂਗਤੁ ਕੂਕ ਕਰੇ; ਮਹਲੀ ਖਸਮੁ ਸੁਣੇ ॥ ਭਾਵੈ ਧੀਰਕ, ਭਾਵੈ ਧਕੇ; ਏਕ. ਵਡਾਈ ਦੇਇ ॥੧॥ ਜਾਣਹੁ ਜੋਤਿ. ਨ ਪੂਛਹੁ ਜਾਤੀ; ਆਗੈ. ਜਾਤਿ ਨ ਹੇ ॥੧॥ ਰਹਾਉ ॥ ਆਪਿ ਕਰਾਏ; ਆਪਿ ਕਰੇਇ ॥ ਆਪਿ ਉਲਾਮੑੇ; ਚਿਤਿ ਧਰੇਇ ॥ ਜਾ ਤੂੰ ਕਰਣਹਾਰੁ ਕਰਤਾਰੁ ॥ ਕਿਆ ਮੁਹਤਾਜੀ; ਕਿਆ ਸੰਸਾਰੁ ॥੨॥ ਆਪਿ ਉਪਾਏ; ਆਪੇ ਦੇਇ ॥ ਆਪੇ; ਦੁਰਮਤਿ ਮਨਹਿ ਕਰੇਇ ॥ ਗੁਰ ਪਰਸਾਦਿ; ਵਸੈ ਮਨਿ ਆਇ ॥ ਦੁਖੁ ਅਨੑੇਰਾ; ਵਿਚਹੁ ਜਾਇ ॥੩॥ ਸਾਚੁ ਪਿਆਰਾ; ਆਪਿ ਕਰੇਇ ॥ ਅਵਰੀ ਕਉ; ਸਾਚੁ ਨ ਦੇਇ ॥ ਜੇ ਕਿਸੈ ਦੇਇ, ਵਖਾਣੈ ਨਾਨਕੁ; ਆਗੈ. ਪੂਛ ਨ ਲੇਇ ॥੪॥੩॥ ਆਸਾ ਮਹਲਾ ੧ ॥ ਤਾਲ ਮਦੀਰੇ; ਘਟ ਕੇ ਘਾਟ ॥ ਦੋਲਕ ਦੁਨੀਆ; ਵਾਜਹਿ ਵਾਜ ॥ ਨਾਰਦੁ ਨਾਚੈ; ਕਲਿ ਕਾ ਭਾਉ ॥ ਜਤੀ ਸਤੀ; ਕਹ ਰਾਖਹਿ ਪਾਉ ॥੧॥ ਨਾਨਕ; ਨਾਮ ਵਿਟਹੁ ਕੁਰਬਾਣੁ ॥ ਅੰਧੀ ਦੁਨੀਆ; ਸਾਹਿਬੁ ਜਾਣੁ ॥੧॥ ਰਹਾਉ ॥ ਗੁਰੂ ਪਾਸਹੁ; ਫਿਰਿ ਚੇਲਾ ਖਾਇ ॥ ਤਾਮਿ ਪਰੀਤਿ; ਵਸੈ ਘਰਿ ਆਇ ॥
Источники и права