couponatlas.

Гуру Грантх Сахиб (гурмукхи): Анг 35

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖ ਜਨਮੁ ਬਿਰਥਾ ਗਇਆ; ਕਿਆ ਮੁਹੁ ਦੇਸੀ ਜਾਇ ॥੩॥ ਸਭ ਕਿਛੁ ਆਪੇ ਆਪਿ ਹੈ; ਹਉਮੈ ਵਿਚਿ. ਕਹਨੁ ਨ ਜਾਇ ॥ ਗੁਰ ਕੈ ਸਬਦਿ ਪਛਾਣੀਐ; ਦੁਖੁ ਹਉਮੈ ਵਿਚਹੁ ਗਵਾਇ ॥ ਸਤਗੁਰੁ ਸੇਵਨਿ ਆਪਣਾ; ਹਉ. ਤਿਨ ਕੈ ਲਾਗਉ ਪਾਇ ॥ ਨਾਨਕ. ਦਰਿ ਸਚੈ ਸਚਿਆਰ ਹਹਿ; ਹਉ ਤਿਨ ਬਲਿਹਾਰੈ ਜਾਉ ॥੪॥੨੧॥੫੪॥ ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ; ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ; ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ; ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ; ਸਾਸੁ. ਨ ਬਿਰਥਾ ਕੋਇ ॥੧॥ ਮੇਰੇ ਮਨ; ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ; ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ ਸਹਜੇ ਖੇਤੀ ਰਾਹੀਐ; ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ; ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ; ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ. ਸਚਿ ਰਤਾ; ਸਚੇ ਰਹਿਆ ਸਮਾਇ ॥੨॥ ਆਖਣੁ ਵੇਖਣੁ ਬੋਲਣਾ; ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ; ਸਚੋ ਸਚੁ ਸੁਣਾਇ ॥ ਹਉਮੈ ਮੇਰਾ ਰਹਿ ਗਇਆ; ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ; ਜੋ ਸਚਿ ਰਹੇ ਲਿਵ ਲਾਇ ॥੩॥ ਨਦਰੀ ਨਾਮੁ ਧਿਆਈਐ; ਵਿਣੁ ਕਰਮਾ. ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ ਲਹੈ; ਸਤਗੁਰੁ ਭੇਟੈ ਜਿਸੁ ਆਇ ॥ ਅਨਦਿਨੁ ਨਾਮੇ ਰਤਿਆ; ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ. ਸਬਦਿ ਮਿਲਾਵੜਾ; ਨਾਮੇ ਨਾਮਿ ਸਮਾਇ ॥੪॥੨੨॥੫੫॥ ਸਿਰੀਰਾਗੁ ਮਹਲਾ ੩ ॥ ਆਪਣਾ ਭਉ ਤਿਨ ਪਾਇਓਨੁ; ਜਿਨ ਗੁਰ ਕਾ ਸਬਦੁ ਬੀਚਾਰਿ ॥ ਸਤਸੰਗਤੀ ਸਦਾ ਮਿਲਿ ਰਹੇ; ਸਚੇ ਕੇ ਗੁਣ ਸਾਰਿ ॥ ਦੁਬਿਧਾ ਮੈਲੁ ਚੁਕਾਈਅਨੁ; ਹਰਿ ਰਾਖਿਆ ਉਰ ਧਾਰਿ ॥ ਸਚੀ ਬਾਣੀ ਸਚੁ ਮਨਿ; ਸਚੇ ਨਾਲਿ ਪਿਆਰੁ ॥੧॥ ਮਨ ਮੇਰੇ; ਹਉਮੈ ਮੈਲੁ ਭਰ ਨਾਲਿ ॥ ਹਰਿ ਨਿਰਮਲੁ ਸਦਾ ਸੋਹਣਾ; ਸਬਦਿ ਸਵਾਰਣਹਾਰੁ ॥੧॥ ਰਹਾਉ ॥ ਸਚੈ ਸਬਦਿ ਮਨੁ ਮੋਹਿਆ; ਪ੍ਰਭਿ ਆਪੇ ਲਏ ਮਿਲਾਇ ॥ ਅਨਦਿਨੁ ਨਾਮੇ ਰਤਿਆ; ਜੋਤੀ ਜੋਤਿ ਸਮਾਇ ॥ ਜੋਤੀ ਹੂ ਪ੍ਰਭੁ ਜਾਪਦਾ; ਬਿਨੁ ਸਤਗੁਰ. ਬੂਝ ਨ ਪਾਇ ॥ ਜਿਨ ਕਉ ਪੂਰਬਿ ਲਿਖਿਆ; ਸਤਗੁਰੁ ਭੇਟਿਆ ਤਿਨ ਆਇ ॥੨॥ ਵਿਣੁ ਨਾਵੈ. ਸਭ ਡੁਮਣੀ; ਦੂਜੈ ਭਾਇ ਖੁਆਇ ॥ ਤਿਸੁ ਬਿਨੁ. ਘੜੀ ਨ ਜੀਵਦੀ; ਦੁਖੀ ਰੈਣਿ ਵਿਹਾਇ ॥ ਭਰਮਿ ਭੁਲਾਣਾ ਅੰਧੁਲਾ; ਫਿਰਿ ਫਿਰਿ ਆਵੈ ਜਾਇ ॥ ਨਦਰਿ ਕਰੇ ਪ੍ਰਭੁ ਆਪਣੀ; ਆਪੇ ਲਏ ਮਿਲਾਇ ॥੩॥
Источники и права