couponatlas.

Гуру Грантх Сахиб (гурмукхи): Анг 351

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੈ ਨਾਨਕੁ. ਛਪੈ ਕਿਉ ਛਪਿਆ; ਏਕੀ ਏਕੀ ਵੰਡਿ ਦੀਆ ॥੪॥੭॥ ਆਸਾ ਮਹਲਾ ੧ ॥ ਕਰਮ ਕਰਤੂਤਿ ਬੇਲਿ ਬਿਸਥਾਰੀ; ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ. ਅਨਾਹਦੁ ਵਾਜੈ; ਸਬਦੁ ਨਿਰੰਜਨਿ ਕੀਆ ॥੧॥ ਕਰੇ ਵਖਿਆਣੁ; ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥ ਜਿਨੑ ਪੀਆ. ਸੇ ਮਸਤ ਭਏ ਹੈ; ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ; ਤਾ ਛੋਡੇ ਮਾਇਆ ਕੇ ਲਾਹੇ ॥੨॥ ਸਰਬ ਜੋਤਿ ਰੂਪੁ ਤੇਰਾ ਦੇਖਿਆ; ਸਗਲ ਭਵਨ ਤੇਰੀ ਮਾਇਆ ॥ ਰਾਰੈ. ਰੂਪਿ ਨਿਰਾਲਮੁ ਬੈਠਾ; ਨਦਰਿ ਕਰੇ ਵਿਚਿ ਛਾਇਆ ॥੩॥ ਬੀਣਾ ਸਬਦੁ ਵਜਾਵੈ ਜੋਗੀ; ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ. ਸੋ ਸਹੁ ਰਾਤਾ; ਨਾਨਕੁ ਕਹੈ ਵਿਚਾਰਾ ॥੪॥੮॥ ਆਸਾ ਮਹਲਾ ੧ ॥ ਮੈ ਗੁਣ; ਗਲਾ ਕੇ ਸਿਰਿ ਭਾਰ ॥ ਗਲੀ ਗਲਾ; ਸਿਰਜਣਹਾਰ ॥ ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ; ਨ ਆਵਹਿ ਯਾਦਿ ॥੧॥ ਤਉ ਪਰਵਾਹ ਕੇਹੀ; ਕਿਆ ਕੀਜੈ ॥ ਜਨਮਿ ਜਨਮਿ; ਕਿਛੁ ਲੀਜੀ ਲੀਜੈ ॥੧॥ ਰਹਾਉ ॥ ਮਨ ਕੀ ਮਤਿ; ਮਤਾਗਲੁ ਮਤਾ ॥ ਜੋ ਕਿਛੁ ਬੋਲੀਐ; ਸਭੁ ਖਤੋ ਖਤਾ ॥ ਕਿਆ ਮੁਹੁ ਲੈ; ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ; ਸਾਖੀ ਪਾਸਿ ॥੨॥ ਜੈਸਾ ਤੂੰ ਕਰਹਿ; ਤੈਸਾ ਕੋ ਹੋਇ ॥ ਤੁਝ ਬਿਨੁ; ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ; ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ; ਤਿਵੈ ਚਲਾਵੈ ॥੩॥ ਰਾਗ ਰਤਨ; ਪਰੀਆ ਪਰਵਾਰ ॥ ਤਿਸੁ ਵਿਚਿ; ਉਪਜੈ ਅੰਮ੍ਰਿਤੁ ਸਾਰ ॥ ਨਾਨਕ. ਕਰਤੇ ਕਾ; ਇਹੁ ਧਨੁ ਮਾਲੁ ॥ ਜੇ ਕੋ ਬੂਝੈ; ਏਹੁ ਬੀਚਾਰੁ ॥੪॥੯॥ ਆਸਾ ਮਹਲਾ ੧ ॥ ਕਰਿ ਕਿਰਪਾ. ਅਪਨੈ ਘਰਿ ਆਇਆ; ਤਾ ਮਿਲਿ ਸਖੀਆ. ਕਾਜੁ ਰਚਾਇਆ ॥ ਖੇਲੁ ਦੇਖਿ; ਮਨਿ ਅਨਦੁ ਭਇਆ; ਸਹੁ ਵੀਆਹਣ ਆਇਆ ॥੧॥ ਗਾਵਹੁ ਗਾਵਹੁ ਕਾਮਣੀ; ਬਿਬੇਕ ਬੀਚਾਰੁ ॥ ਹਮਰੈ ਘਰਿ ਆਇਆ; ਜਗਜੀਵਨੁ ਭਤਾਰੁ ॥੧॥ ਰਹਾਉ ॥ ਗੁਰੂ ਦੁਆਰੈ. ਹਮਰਾ ਵੀਆਹੁ ਜਿ ਹੋਆ; ਜਾਂ ਸਹੁ ਮਿਲਿਆ. ਤਾਂ ਜਾਨਿਆ ॥ ਤਿਹੁ ਲੋਕਾ ਮਹਿ. ਸਬਦੁ ਰਵਿਆ ਹੈ; ਆਪੁ ਗਇਆ ਮਨੁ ਮਾਨਿਆ ॥੨॥ ਆਪਣਾ ਕਾਰਜੁ. ਆਪਿ ਸਵਾਰੇ; ਹੋਰਨਿ. ਕਾਰਜੁ ਨ ਹੋਈ ॥ ਜਿਤੁ ਕਾਰਜਿ, ਸਤੁ ਸੰਤੋਖੁ ਦਇਆ ਧਰਮੁ ਹੈ; ਗੁਰਮੁਖਿ. ਬੂਝੈ ਕੋਈ ॥੩॥ ਭਨਤਿ ਨਾਨਕੁ; ਸਭਨਾ ਕਾ ਪਿਰੁ. ਏਕੋ ਸੋਇ ॥ ਜਿਸ ਨੋ ਨਦਰਿ ਕਰੇ; ਸਾ ਸੋਹਾਗਣਿ ਹੋਇ ॥੪॥੧੦॥ ਆਸਾ ਮਹਲਾ ੧ ॥ ਗ੍ਰਿਹੁ ਬਨੁ ਸਮਸਰਿ; ਸਹਜਿ ਸੁਭਾਇ ॥ ਦੁਰਮਤਿ ਗਤੁ ਭਈ; ਕੀਰਤਿ ਠਾਇ ॥ ਸਚ ਪਉੜੀ; ਸਾਚਉ ਮੁਖਿ ਨਾਂਉ ॥
Источники и права