couponatlas.

Гуру Грантх Сахиб (гурмукхи): Анг 352

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਸੇਵਿ; ਪਾਏ ਨਿਜ ਥਾਉ ॥੧॥ ਮਨ ਚੂਰੇ; ਖਟੁ ਦਰਸਨ ਜਾਣੁ ॥ ਸਰਬ ਜੋਤਿ; ਪੂਰਨ ਭਗਵਾਨੁ ॥੧॥ ਰਹਾਉ ॥ ਅਧਿਕ ਤਿਆਸ; ਭੇਖ ਬਹੁ ਕਰੈ ॥ ਦੁਖੁ ਬਿਖਿਆ; ਸੁਖੁ ਤਨਿ ਪਰਹਰੈ ॥ ਕਾਮੁ ਕ੍ਰੋਧੁ; ਅੰਤਰਿ ਧਨੁ ਹਿਰੈ ॥ ਦੁਬਿਧਾ ਛੋਡਿ; ਨਾਮਿ ਨਿਸਤਰੈ ॥੨॥ ਸਿਫਤਿ ਸਲਾਹਣੁ; ਸਹਜ ਅਨੰਦ ॥ ਸਖਾ ਸੈਨੁ; ਪ੍ਰੇਮੁ ਗੋਬਿੰਦ ॥ ਆਪੇ ਕਰੇ; ਆਪੇ ਬਖਸਿੰਦੁ ॥ ਤਨੁ ਮਨੁ ਹਰਿ ਪਹਿ; ਆਗੈ ਜਿੰਦੁ ॥੩॥ ਝੂਠ ਵਿਕਾਰ; ਮਹਾ ਦੁਖੁ ਦੇਹ ॥ ਭੇਖ ਵਰਨ; ਦੀਸਹਿ ਸਭਿ ਖੇਹ ॥ ਜੋ ਉਪਜੈ; ਸੋ ਆਵੈ ਜਾਇ ॥ ਨਾਨਕ; ਅਸਥਿਰੁ ਨਾਮੁ ਰਜਾਇ ॥੪॥੧੧॥ ਆਸਾ ਮਹਲਾ ੧ ॥ ਏਕੋ ਸਰਵਰੁ; ਕਮਲ ਅਨੂਪ ॥ ਸਦਾ ਬਿਗਾਸੈ; ਪਰਮਲ ਰੂਪ ॥ ਊਜਲ ਮੋਤੀ; ਚੂਗਹਿ ਹੰਸ ॥ ਸਰਬ ਕਲਾ; ਜਗਦੀਸੈ ਅੰਸ ॥੧॥ ਜੋ ਦੀਸੈ; ਸੋ ਉਪਜੈ ਬਿਨਸੈ ॥ ਬਿਨੁ ਜਲ ਸਰਵਰਿ; ਕਮਲੁ ਨ ਦੀਸੈ ॥੧॥ ਰਹਾਉ ॥ ਬਿਰਲਾ ਬੂਝੈ; ਪਾਵੈ ਭੇਦੁ ॥ ਸਾਖਾ ਤੀਨਿ; ਕਹੈ ਨਿਤ ਬੇਦੁ ॥ ਨਾਦ ਬਿੰਦ ਕੀ; ਸੁਰਤਿ ਸਮਾਇ ॥ ਸਤਿਗੁਰੁ ਸੇਵਿ; ਪਰਮ ਪਦੁ ਪਾਇ ॥੨॥ ਮੁਕਤੋ ਰਾਤਉ; ਰੰਗਿ ਰਵਾਂਤਉ ॥ ਰਾਜਨ ਰਾਜਿ; ਸਦਾ ਬਿਗਸਾਂਤਉ ॥ ਜਿਸੁ ਤੂੰ ਰਾਖਹਿ; ਕਿਰਪਾ ਧਾਰਿ ॥ ਬੂਡਤ ਪਾਹਨ; ਤਾਰਹਿ ਤਾਰਿ ॥੩॥ ਤ੍ਰਿਭਵਣ ਮਹਿ ਜੋਤਿ; ਤ੍ਰਿਭਵਣ ਮਹਿ ਜਾਣਿਆ ॥ ਉਲਟ ਭਈ; ਘਰੁ ਘਰ ਮਹਿ ਆਣਿਆ ॥ ਅਹਿਨਿਸਿ; ਭਗਤਿ ਕਰੇ ਲਿਵ ਲਾਇ ॥ ਨਾਨਕੁ; ਤਿਨ ਕੈ ਲਾਗੈ ਪਾਇ ॥੪॥੧੨॥ ਆਸਾ ਮਹਲਾ ੧ ॥ ਗੁਰਮਤਿ ਸਾਚੀ; ਹੁਜਤਿ ਦੂਰਿ ॥ ਬਹੁਤੁ ਸਿਆਣਪ; ਲਾਗੈ ਧੂਰਿ ॥ ਲਾਗੀ ਮੈਲੁ; ਮਿਟੈ ਸਚ ਨਾਇ ॥ ਗੁਰ ਪਰਸਾਦਿ; ਰਹੈ ਲਿਵ ਲਾਇ ॥੧॥ ਹੈ ਹਜੂਰਿ; ਹਾਜਰੁ ਅਰਦਾਸਿ ॥ ਦੁਖੁ ਸੁਖੁ; ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥ ਕੂੜੁ ਕਮਾਵੈ; ਆਵੈ ਜਾਵੈ ॥ ਕਹਣਿ ਕਥਨਿ; ਵਾਰਾ ਨਹੀ ਆਵੈ ॥ ਕਿਆ ਦੇਖਾ; ਸੂਝ ਬੂਝ ਨ ਪਾਵੈ ॥ ਬਿਨੁ ਨਾਵੈ; ਮਨਿ ਤ੍ਰਿਪਤਿ. ਨ ਆਵੈ ॥੨॥ ਜੋ ਜਨਮੇ; ਸੇ ਰੋਗਿ ਵਿਆਪੇ ॥ ਹਉਮੈ ਮਾਇਆ; ਦੂਖਿ ਸੰਤਾਪੇ ॥ ਸੇ ਜਨ ਬਾਚੇ; ਜੋ ਪ੍ਰਭਿ ਰਾਖੇ ॥ ਸਤਿਗੁਰੁ ਸੇਵਿ; ਅੰਮ੍ਰਿਤ ਰਸੁ ਚਾਖੇ ॥੩॥ ਚਲਤਉ ਮਨੁ ਰਾਖੈ; ਅੰਮ੍ਰਿਤੁ ਚਾਖੈ ॥ ਸਤਿਗੁਰ ਸੇਵਿ; ਅੰਮ੍ਰਿਤ ਸਬਦੁ ਭਾਖੈ ॥ ਸਾਚੈ ਸਬਦਿ; ਮੁਕਤਿ ਗਤਿ ਪਾਏ ॥ ਨਾਨਕ; ਵਿਚਹੁ ਆਪੁ ਗਵਾਏ ॥੪॥੧੩॥ ਆਸਾ ਮਹਲਾ ੧ ॥ ਜੋ ਤਿਨਿ ਕੀਆ; ਸੋ ਸਚੁ ਥੀਆ ॥ ਅੰਮ੍ਰਿਤ ਨਾਮੁ; ਸਤਿਗੁਰਿ ਦੀਆ ॥ ਹਿਰਦੈ ਨਾਮੁ; ਨਾਹੀ ਮਨਿ ਭੰਗੁ ॥ ਅਨਦਿਨੁ; ਨਾਲਿ ਪਿਆਰੇ ਸੰਗੁ ॥੧॥ ਹਰਿ ਜੀਉ; ਰਾਖਹੁ ਅਪਨੀ ਸਰਣਾਈ ॥
Источники и права