couponatlas.

Гуру Грантх Сахиб (гурмукхи): Анг 358

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੩ ਮਹਲਾ ੧ ॥ ਲਖ ਲਸਕਰ. ਲਖ ਵਾਜੇ ਨੇਜੇ; ਲਖ ਉਠਿ ਕਰਹਿ ਸਲਾਮੁ ॥ ਲਖਾ ਉਪਰਿ. ਫੁਰਮਾਇਸਿ ਤੇਰੀ; ਲਖ ਉਠਿ. ਰਾਖਹਿ ਮਾਨੁ ॥ ਜਾਂ ਪਤਿ. ਲੇਖੈ ਨਾ ਪਵੈ; ਤਾਂ ਸਭਿ ਨਿਰਾਫਲ ਕਾਮ ॥੧॥ ਹਰਿ ਕੇ ਨਾਮ ਬਿਨਾ; ਜਗੁ ਧੰਧਾ ॥ ਜੇ ਬਹੁਤਾ ਸਮਝਾਈਐ ਭੋਲਾ; ਭੀ ਸੋ ਅੰਧੋ ਅੰਧਾ ॥੧॥ ਰਹਾਉ ॥ ਲਖ ਖਟੀਅਹਿ. ਲਖ ਸੰਜੀਅਹਿ ਖਾਜਹਿ; ਲਖ ਆਵਹਿ. ਲਖ ਜਾਹਿ ॥ ਜਾਂ ਪਤਿ. ਲੇਖੈ ਨਾ ਪਵੈ; ਤਾਂ ਜੀਅ ਕਿਥੈ ਫਿਰਿ ਪਾਹਿ ॥੨॥ ਲਖ ਸਾਸਤ ਸਮਝਾਵਣੀ; ਲਖ ਪੰਡਿਤ ਪੜਹਿ ਪੁਰਾਣ ॥ ਜਾਂ ਪਤਿ ਲੇਖੈ ਨਾ ਪਵੈ; ਤਾਂ ਸਭੇ ਕੁਪਰਵਾਣ ॥੩॥ ਸਚ ਨਾਮਿ. ਪਤਿ ਊਪਜੈ; ਕਰਮਿ ਨਾਮੁ ਕਰਤਾਰੁ ॥ ਅਹਿਨਿਸਿ ਹਿਰਦੈ ਜੇ ਵਸੈ; ਨਾਨਕ. ਨਦਰੀ ਪਾਰੁ ॥੪॥੧॥੩੧॥ ਆਸਾ ਮਹਲਾ ੧ ॥ ਦੀਵਾ ਮੇਰਾ ਏਕੁ ਨਾਮੁ; ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ; ਚੂਕਾ ਜਮ ਸਿਉ ਮੇਲੁ ॥੧॥ ਲੋਕਾ; ਮਤ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ; ਏਕ ਰਤੀ ਲੇ ਭਾਹਿ ॥੧॥ ਰਹਾਉ ॥ ਪਿੰਡੁ ਪਤਲਿ ਮੇਰੀ ਕੇਸਉ ਕਿਰਿਆ; ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ; ਏਹੁ ਮੇਰਾ ਆਧਾਰੁ ॥੨॥ ਗੰਗ ਬਨਾਰਸਿ. ਸਿਫਤਿ ਤੁਮਾਰੀ; ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ; ਜਾਂ ਅਹਿਨਿਸਿ ਲਾਗੈ ਭਾਉ ॥੩॥ ਇਕ ਲੋਕੀ ਹੋਰੁ ਛਮਿਛਰੀ; ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ. ਪਿੰਡੁ ਬਖਸੀਸ ਕਾ; ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥ ਆਸਾ ਘਰੁ ੪ ਮਹਲਾ ੧ ॥ ੴ ਸਤਿਗੁਰ ਪ੍ਰਸਾਦਿ ॥ ਦੇਵਤਿਆ ਦਰਸਨ ਕੈ ਤਾਈ; ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ; ਕਰਿ ਕਰਿ ਭਗਵੇ ਭੇਖ ਭਏ ॥੧॥ ਤਉ ਕਾਰਣਿ ਸਾਹਿਬਾ; ਰੰਗਿ ਰਤੇ ॥ ਤੇਰੇ ਨਾਮ ਅਨੇਕਾ. ਰੂਪ ਅਨੰਤਾ; ਕਹਣੁ ਨ ਜਾਹੀ. ਤੇਰੇ ਗੁਣ ਕੇਤੇ ॥੧॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ; ਛੋਡਿ ਵਿਲਾਇਤਿ ਦੇਸ ਗਏ ॥ ਪੀਰ ਪੇਕਾਂਬਰ. ਸਾਲਿਕ ਸਾਦਿਕ; ਛੋਡੀ ਦੁਨੀਆ ਥਾਇ ਪਏ ॥੨॥ ਸਾਦ ਸਹਜ ਸੁਖ ਰਸ ਕਸ ਤਜੀਅਲੇ; ਕਾਪੜ ਛੋਡੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ; ਨਾਮਿ ਰਤੇ ਦਰਵੇਸ ਭਏ ॥੩॥ ਖਲੜੀ ਖਪਰੀ ਲਕੜੀ ਚਮੜੀ; ਸਿਖਾ ਸੂਤੁ ਧੋਤੀ ਕੀਨੑੀ ॥ ਤੂੰ ਸਾਹਿਬੁ. ਹਉ ਸਾਂਗੀ ਤੇਰਾ; ਪ੍ਰਣਵੈ ਨਾਨਕੁ. ਜਾਤਿ ਕੈਸੀ ॥੪॥੧॥੩੩॥
Источники и права