couponatlas.

Гуру Грантх Сахиб (гурмукхи): Анг 360

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਾਬਾ ਜੁਗਤਾ ਜੀਉ, ਜੁਗਹ ਜੁਗ ਜੋਗੀ; ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ; ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥ ਸਿਵ ਨਗਰੀ ਮਹਿ, ਆਸਣਿ ਬੈਸਉ; ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ. ਸਦਾ ਧੁਨਿ ਸੋਹੈ; ਅਹਿਨਿਸਿ ਪੂਰੈ ਨਾਦੰ ॥੨॥ ਪਤੁ ਵੀਚਾਰੁ. ਗਿਆਨ ਮਤਿ. ਡੰਡਾ; ਵਰਤਮਾਨ ਬਿਭੂਤੰ ॥ ਹਰਿ ਕੀਰਤਿ. ਰਹਰਾਸਿ ਹਮਾਰੀ; ਗੁਰਮੁਖਿ ਪੰਥੁ ਅਤੀਤੰ ॥੩॥ ਸਗਲੀ ਜੋਤਿ, ਹਮਾਰੀ ਸੰਮਿਆ; ਨਾਨਾ ਵਰਨ ਅਨੇਕੰ ॥ ਕਹੁ ਨਾਨਕ. ਸੁਣਿ ਭਰਥਰਿ ਜੋਗੀ; ਪਾਰਬ੍ਰਹਮ ਲਿਵ ਏਕੰ ॥੪॥੩॥੩੭॥ ਆਸਾ ਮਹਲਾ ੧ ॥ ਗੁੜੁ ਕਰਿ ਗਿਆਨੁ. ਧਿਆਨੁ ਕਰਿ ਧਾਵੈ; ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ. ਪ੍ਰੇਮ ਕਾ ਪੋਚਾ; ਇਤੁ ਰਸਿ ਅਮਿਉ ਚੁਆਈਐ ॥੧॥ ਬਾਬਾ. ਮਨੁ ਮਤਵਾਰੋ, ਨਾਮ ਰਸੁ ਪੀਵੈ; ਸਹਜ ਰੰਗ ਰਚਿ ਰਹਿਆ ॥ ਅਹਿਨਿਸਿ ਬਨੀ. ਪ੍ਰੇਮ ਲਿਵ ਲਾਗੀ; ਸਬਦੁ ਅਨਾਹਦ ਗਹਿਆ ॥੧॥ ਰਹਾਉ ॥ ਪੂਰਾ ਸਾਚੁ. ਪਿਆਲਾ ਸਹਜੇ; ਤਿਸਹਿ ਪੀਆਏ, ਜਾ ਕਉ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ; ਕਿਆ ਮਦਿ ਛੂਛੈ ਭਾਉ ਧਰੇ ॥੨॥ ਗੁਰ ਕੀ ਸਾਖੀ. ਅੰਮ੍ਰਿਤ ਬਾਣੀ; ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ; ਮੁਕਤਿ ਬੈਕੁੰਠੈ ਕਰੈ ਕਿਆ ॥੩॥ ਸਿਫਤੀ ਰਤਾ. ਸਦ ਬੈਰਾਗੀ; ਜੂਐ ਜਨਮੁ ਨ ਹਾਰੈ ॥ ਕਹੁ ਨਾਨਕ. ਸੁਣਿ ਭਰਥਰਿ ਜੋਗੀ; ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥ ਆਸਾ ਮਹਲਾ ੧ ॥ ਖੁਰਾਸਾਨ ਖਸਮਾਨਾ ਕੀਆ; ਹਿੰਦੁਸਤਾਨੁ ਡਰਾਇਆ ॥ ਆਪੈ. ਦੋਸੁ ਨ ਦੇਈ ਕਰਤਾ; ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ; ਤੈਂ. ਕੀ ਦਰਦੁ ਨ ਆਇਆ ॥੧॥ ਕਰਤਾ; ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ; ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ ਸਕਤਾ ਸੀਹੁ. ਮਾਰੇ ਪੈ ਵਗੈ; ਖਸਮੈ. ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤਂ‍ੀ; ਮੁਇਆ. ਸਾਰ ਨ ਕਾਈ ॥ ਆਪੇ ਜੋੜਿ. ਵਿਛੋੜੇ ਆਪੇ; ਵੇਖੁ ਤੇਰੀ ਵਡਿਆਈ ॥੨॥ ਜੇ ਕੋ ਨਾਉ ਧਰਾਏ ਵਡਾ; ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ; ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ. ਤਾ ਕਿਛੁ ਪਾਏ; ਨਾਨਕ. ਨਾਮੁ ਵਖਾਣੇ ॥੩॥੫॥੩੯॥ ਰਾਗੁ ਆਸਾ ਘਰੁ ੨ ਮਹਲਾ ੩ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਦਰਸਨੁ; ਪਾਵੈ ਵਡਭਾਗਿ ॥ ਗੁਰ ਕੈ ਸਬਦਿ; ਸਚੈ ਬੈਰਾਗਿ ॥ ਖਟੁ ਦਰਸਨੁ; ਵਰਤੈ ਵਰਤਾਰਾ ॥
Источники и права