couponatlas.

Гуру Грантх Сахиб (гурмукхи): Анг 364

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋ ਬੂਝੈ; ਜਿਸੁ ਆਪਿ ਬੁਝਾਏ ॥ ਗੁਰ ਪਰਸਾਦੀ; ਸੇਵ ਕਰਾਏ ॥੧॥ ਗਿਆਨ ਰਤਨਿ; ਸਭ ਸੋਝੀ ਹੋਇ ॥ ਗੁਰ ਪਰਸਾਦਿ. ਅਗਿਆਨੁ ਬਿਨਾਸੈ; ਅਨਦਿਨੁ ਜਾਗੈ, ਵੇਖੈ, ਸਚੁ ਸੋਇ ॥੧॥ ਰਹਾਉ ॥ ਮੋਹੁ ਗੁਮਾਨੁ; ਗੁਰ ਸਬਦਿ ਜਲਾਏ ॥ ਪੂਰੇ ਗੁਰ ਤੇ; ਸੋਝੀ ਪਾਏ ॥ ਅੰਤਰਿ ਮਹਲੁ; ਗੁਰ ਸਬਦਿ ਪਛਾਣੈ ॥ ਆਵਣ ਜਾਣੁ ਰਹੈ; ਥਿਰੁ ਨਾਮਿ ਸਮਾਣੇ ॥੨॥ ਜੰਮਣੁ ਮਰਣਾ ਹੈ ਸੰਸਾਰੁ ॥ ਮਨਮੁਖੁ ਅਚੇਤੁ; ਮਾਇਆ ਮੋਹੁ ਗੁਬਾਰੁ ॥ ਪਰ ਨਿੰਦਾ; ਬਹੁ ਕੂੜੁ ਕਮਾਵੈ ॥ ਵਿਸਟਾ ਕਾ ਕੀੜਾ; ਵਿਸਟਾ ਮਾਹਿ ਸਮਾਵੈ ॥੩॥ ਸਤਸੰਗਤਿ ਮਿਲਿ; ਸਭ ਸੋਝੀ ਪਾਏ ॥ ਗੁਰ ਕਾ ਸਬਦੁ; ਹਰਿ ਭਗਤਿ ਦ੍ਰਿੜਾਏ ॥ ਭਾਣਾ ਮੰਨੇ; ਸਦਾ ਸੁਖੁ ਹੋਇ ॥ ਨਾਨਕ; ਸਚਿ ਸਮਾਵੈ ਸੋਇ ॥੪॥੧੦॥੪੯॥ ਆਸਾ ਮਹਲਾ ੩ ਪੰਚਪਦੇ₂ ॥ ਸਬਦਿ ਮਰੈ; ਤਿਸੁ ਸਦਾ ਅਨੰਦ ॥ ਸਤਿਗੁਰ ਭੇਟੇ; ਗੁਰ ਗੋਬਿੰਦ ॥ ਨਾ ਫਿਰਿ ਮਰੈ; ਨ ਆਵੈ ਜਾਇ ॥ ਪੂਰੇ ਗੁਰ ਤੇ; ਸਾਚਿ ਸਮਾਇ ॥੧॥ ਜਿਨੑ ਕਉ; ਨਾਮੁ ਲਿਖਿਆ ਧੁਰਿ ਲੇਖੁ ॥ ਤੇ ਅਨਦਿਨੁ ਨਾਮੁ ਸਦਾ ਧਿਆਵਹਿ; ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥ ਜਿਨੑ ਕਉ; ਹਰਿ ਪ੍ਰਭੁ ਲਏ ਮਿਲਾਇ ॥ ਤਿਨੑ ਕੀ ਗਹਣ ਗਤਿ; ਕਹੀ ਨ ਜਾਇ ॥ ਪੂਰੈ ਸਤਿਗੁਰ; ਦਿਤੀ ਵਡਿਆਈ ॥ ਊਤਮ ਪਦਵੀ; ਹਰਿ ਨਾਮਿ ਸਮਾਈ ॥੨॥ ਜੋ ਕਿਛੁ ਕਰੇ; ਸੁ ਆਪੇ ਆਪਿ ॥ ਏਕ ਘੜੀ ਮਹਿ; ਥਾਪਿ ਉਥਾਪਿ ॥ ਕਹਿ ਕਹਿ ਕਹਣਾ; ਆਖਿ ਸੁਣਾਏ ॥ ਜੇ ਸਉ ਘਾਲੇ; ਥਾਇ ਨ ਪਾਏ ॥੩॥ ਜਿਨੑ ਕੈ ਪੋਤੈ ਪੁੰਨੁ; ਤਿਨੑਾ ਗੁਰੂ ਮਿਲਾਏ ॥ ਸਚੁ ਬਾਣੀ; ਗੁਰੁ ਸਬਦੁ ਸੁਣਾਏ ॥ ਜਹਾਂ ਸਬਦੁ ਵਸੈ; ਤਹਾਂ ਦੁਖੁ ਜਾਏ ॥ ਗਿਆਨਿ ਰਤਨਿ; ਸਾਚੈ ਸਹਜਿ ਸਮਾਏ ॥੪॥ ਨਾਵੈ ਜੇਵਡੁ; ਹੋਰੁ ਧਨੁ ਨਾਹੀ ਕੋਇ ॥ ਜਿਸ ਨੋ ਬਖਸੇ; ਸਾਚਾ ਸੋਇ ॥ ਪੂਰੈ ਸਬਦਿ ਮੰਨਿ ਵਸਾਏ ॥ ਨਾਨਕ; ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥ ਆਸਾ ਮਹਲਾ ੩ ॥ ਨਿਰਤਿ ਕਰੇ; ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ; ਕਿਸੁ ਆਖਿ ਸੁਣਾਏ ॥ ਅੰਤਰਿ ਲੋਭੁ ਭਰਮੁ ਅਨਲ ਵਾਉ ॥ ਦੀਵਾ ਬਲੈ; ਨ ਸੋਝੀ ਪਾਇ ॥੧॥ ਗੁਰਮੁਖਿ ਭਗਤਿ; ਘਟਿ ਚਾਨਣੁ ਹੋਇ ॥ ਆਪੁ ਪਛਾਣਿ; ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਗੁਰਮੁਖਿ ਨਿਰਤਿ; ਹਰਿ ਲਾਗੈ ਭਾਉ ॥ ਪੂਰੇ ਤਾਲ; ਵਿਚਹੁ ਆਪੁ ਗਵਾਇ ॥ ਮੇਰਾ ਪ੍ਰਭੁ ਸਾਚਾ; ਆਪੇ ਜਾਣੁ ॥ ਗੁਰ ਕੈ ਸਬਦਿ; ਅੰਤਰਿ ਬ੍ਰਹਮੁ ਪਛਾਣੁ ॥੨॥ ਗੁਰਮੁਖਿ ਭਗਤਿ; ਅੰਤਰਿ ਪ੍ਰੀਤਿ ਪਿਆਰੁ ॥ ਗੁਰ ਕਾ ਸਬਦੁ; ਸਹਜਿ ਵੀਚਾਰੁ ॥ ਗੁਰਮੁਖਿ ਭਗਤਿ; ਜੁਗਤਿ ਸਚੁ ਸੋਇ ॥ ਪਾਖੰਡਿ ਭਗਤਿ ਨਿਰਤਿ; ਦੁਖੁ ਹੋਇ ॥੩॥
Источники и права