couponatlas.

Гуру Грантх Сахиб (гурмукхи): Анг 365

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਏਹਾ ਭਗਤਿ; ਜਨੁ ਜੀਵਤ ਮਰੈ ॥ ਗੁਰ ਪਰਸਾਦੀ; ਭਵਜਲੁ ਤਰੈ ॥ ਗੁਰ ਕੈ ਬਚਨਿ; ਭਗਤਿ ਥਾਇ ਪਾਇ ॥ ਹਰਿ ਜੀਉ ਆਪਿ ਵਸੈ; ਮਨਿ ਆਇ ॥੪॥ ਹਰਿ ਕ੍ਰਿਪਾ ਕਰੇ; ਸਤਿਗੁਰੂ ਮਿਲਾਏ ॥ ਨਿਹਚਲ ਭਗਤਿ; ਹਰਿ ਸਿਉ ਚਿਤੁ ਲਾਏ ॥ ਭਗਤਿ ਰਤੇ; ਤਿਨੑ ਸਚੀ ਸੋਇ ॥ ਨਾਨਕ; ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥ ਆਸਾ ਘਰੁ ੮ ਕਾਫੀ ਮਹਲਾ ੩ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਕੈ ਭਾਣੈ. ਸਤਿਗੁਰੁ ਮਿਲੈ; ਸਚੁ ਸੋਝੀ ਹੋਈ ॥ ਗੁਰ ਪਰਸਾਦੀ ਮਨਿ ਵਸੈ; ਹਰਿ ਬੂਝੈ ਸੋਈ ॥੧॥ ਮੈ. ਸਹੁ ਦਾਤਾ ਏਕੁ ਹੈ; ਅਵਰੁ ਨਾਹੀ ਕੋਈ ॥ ਗੁਰ ਕਿਰਪਾ ਤੇ. ਮਨਿ ਵਸੈ; ਤਾ ਸਦਾ ਸੁਖੁ ਹੋਈ ॥੧॥ ਰਹਾਉ ॥ ਇਸੁ ਜੁਗ ਮਹਿ, ਨਿਰਭਉ ਹਰਿ ਨਾਮੁ ਹੈ; ਪਾਈਐ ਗੁਰ ਵੀਚਾਰਿ ॥ ਬਿਨੁ ਨਾਵੈ. ਜਮ ਕੈ ਵਸਿ ਹੈ; ਮਨਮੁਖਿ ਅੰਧ ਗਵਾਰਿ ॥੨॥ ਹਰਿ ਕੈ ਭਾਣੈ. ਜਨੁ ਸੇਵਾ ਕਰੈ; ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ; ਭਾਣੈ ਮੰਨਿਐ. ਸੁਖੁ ਹੋਈ ॥੩॥ ਹਰਿ ਕੈ ਭਾਣੈ. ਜਨਮੁ ਪਦਾਰਥੁ ਪਾਇਆ; ਮਤਿ ਊਤਮ ਹੋਈ ॥ ਨਾਨਕ ਨਾਮੁ ਸਲਾਹਿ ਤੂੰ; ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥ ਆਸਾ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਤੂੰ ਕਰਤਾ ਸਚਿਆਰੁ; ਮੈਡਾ ਸਾਂਈ ॥ ਜੋ ਤਉ ਭਾਵੈ. ਸੋਈ ਥੀਸੀ; ਜੋ ਤੂੰ ਦੇਹਿ. ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ; ਤੂੰ. ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ; ਤਿਨਿ. ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ; ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ; ਆਪਿ ਮਿਲਾਇਆ ॥੧॥ ਤੂੰ ਦਰੀਆਉ; ਸਭ ਤੁਝ ਹੀ ਮਾਹਿ ॥ ਤੁਝ ਬਿਨੁ; ਦੂਜਾ ਕੋਈ ਨਾਹਿ ॥ ਜੀਅ ਜੰਤ; ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ. ਵਿਛੁੜਿਆ; ਸੰਜੋਗੀ ਮੇਲੁ ॥੨॥ ਜਿਸ ਨੋ. ਤੂ ਜਾਣਾਇਹਿ; ਸੋਈ ਜਨੁ ਜਾਣੈ ॥ ਹਰਿ ਗੁਣ; ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ; ਤਿਨਿ ਸੁਖੁ ਪਾਇਆ ॥ ਸਹਜੇ ਹੀ; ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ; ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ; ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ; ਜਾਣਹਿ ਸੋਇ ॥ ਜਨ ਨਾਨਕ; ਗੁਰਮੁਖਿ ਪਰਗਟੁ ਹੋਇ ॥੪॥੧॥੫੩॥
Источники и права