couponatlas.

Гуру Грантх Сахиб (гурмукхи): Анг 367

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਡਾ ਵਡਾ ਹਰਿ; ਭਾਗ ਕਰਿ ਪਾਇਆ ॥ ਨਾਨਕ; ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥ ਆਸਾ ਮਹਲਾ ੪ ॥ ਗੁਣ ਗਾਵਾ; ਗੁਣ ਬੋਲੀ ਬਾਣੀ ॥ ਗੁਰਮੁਖਿ; ਹਰਿ ਗੁਣ ਆਖਿ ਵਖਾਣੀ ॥੧॥ ਜਪਿ ਜਪਿ ਨਾਮੁ; ਮਨਿ ਭਇਆ ਅਨੰਦਾ ॥ ਸਤਿ. ਸਤਿ. ਸਤਿਗੁਰਿ ਨਾਮੁ ਦਿੜਾਇਆ; ਰਸਿ ਗਾਏ, ਗੁਣ ਪਰਮਾਨੰਦਾ ॥੧॥ ਰਹਾਉ ॥ ਹਰਿ ਗੁਣ ਗਾਵੈ; ਹਰਿ ਜਨ ਲੋਗਾ ॥ ਵਡੈ ਭਾਗਿ; ਪਾਏ. ਹਰਿ ਨਿਰਜੋਗਾ ॥੨॥ ਗੁਣ ਵਿਹੂਣ; ਮਾਇਆ ਮਲੁ ਧਾਰੀ ॥ ਵਿਣੁ ਗੁਣ; ਜਨਮਿ ਮੁਏ ਅਹੰਕਾਰੀ ॥੩॥ ਸਰੀਰਿ ਸਰੋਵਰਿ; ਗੁਣ ਪਰਗਟਿ ਕੀਏ ॥ ਨਾਨਕ ਗੁਰਮੁਖਿ; ਮਥਿ ਤਤੁ ਕਢੀਏ ॥੪॥੫॥੫੭॥ ਆਸਾ ਮਹਲਾ ੪ ॥ ਨਾਮੁ ਸੁਣੀ; ਨਾਮੋ ਮਨਿ ਭਾਵੈ ॥ ਵਡੈ ਭਾਗਿ; ਗੁਰਮੁਖਿ ਹਰਿ ਪਾਵੈ ॥੧॥ ਨਾਮੁ ਜਪਹੁ; ਗੁਰਮੁਖਿ ਪਰਗਾਸਾ ॥ ਨਾਮ ਬਿਨਾ. ਮੈ ਧਰ ਨਹੀ ਕਾਈ; ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ ॥ ਨਾਮੈ ਸੁਰਤਿ ਸੁਨੀ; ਮਨਿ ਭਾਈ ॥ ਜੋ ਨਾਮੁ ਸੁਨਾਵੈ; ਸੋ ਮੇਰਾ ਮੀਤੁ ਸਖਾਈ ॥੨॥ ਨਾਮਹੀਣ; ਗਏ ਮੂੜ ਨੰਗਾ ॥ ਪਚਿ ਪਚਿ ਮੁਏ; ਬਿਖੁ ਦੇਖਿ ਪਤੰਗਾ ॥੩॥ ਆਪੇ ਥਾਪੇ; ਥਾਪਿ ਉਥਾਪੇ ॥ ਨਾਨਕ; ਨਾਮੁ ਦੇਵੈ ਹਰਿ ਆਪੇ ॥੪॥੬॥੫੮॥ ਆਸਾ ਮਹਲਾ ੪ ॥ ਗੁਰਮੁਖਿ; ਹਰਿ ਹਰਿ ਵੇਲਿ ਵਧਾਈ ॥ ਫਲ ਲਾਗੇ; ਹਰਿ ਰਸਕ ਰਸਾਈ ॥੧॥ ਹਰਿ ਹਰਿ ਨਾਮੁ ਜਪਿ; ਅਨਤ ਤਰੰਗਾ ॥ ਜਪਿ ਜਪਿ ਨਾਮੁ. ਗੁਰਮਤਿ ਸਾਲਾਹੀ; ਮਾਰਿਆ ਕਾਲੁ. ਜਮਕੰਕਰ ਭੁਇਅੰਗਾ ॥੧॥ ਰਹਾਉ ॥ ਹਰਿ ਹਰਿ; ਗੁਰ ਮਹਿ ਭਗਤਿ ਰਖਾਈ ॥ ਗੁਰੁ ਤੁਠਾ ਸਿਖ ਦੇਵੈ; ਮੇਰੇ ਭਾਈ ॥੨॥ ਹਉਮੈ ਕਰਮ; ਕਿਛੁ ਬਿਧਿ ਨਹੀ ਜਾਣੈ ॥ ਜਿਉ ਕੁੰਚਰੁ ਨਾਇ; ਖਾਕੁ ਸਿਰਿ ਛਾਣੈ ॥੩॥ ਜੇ ਵਡ ਭਾਗ ਹੋਵਹਿ; ਵਡ ਊਚੇ ॥ ਨਾਨਕ; ਨਾਮੁ ਜਪਹਿ ਸਚਿ ਸੂਚੇ ॥੪॥੭॥੫੯॥ ਆਸਾ ਮਹਲਾ ੪ ॥ ਹਰਿ ਹਰਿ ਨਾਮ ਕੀ; ਮਨਿ ਭੂਖ ਲਗਾਈ ॥ ਨਾਮਿ ਸੁਨਿਐ. ਮਨੁ ਤ੍ਰਿਪਤੈ; ਮੇਰੇ ਭਾਈ ॥੧॥ ਨਾਮੁ ਜਪਹੁ; ਮੇਰੇ ਗੁਰਸਿਖ ਮੀਤਾ ॥ ਨਾਮੁ ਜਪਹੁ. ਨਾਮੇ ਸੁਖੁ ਪਾਵਹੁ; ਨਾਮੁ ਰਖਹੁ, ਗੁਰਮਤਿ ਮਨਿ ਚੀਤਾ ॥੧॥ ਰਹਾਉ ॥ ਨਾਮੋ ਨਾਮੁ ਸੁਣੀ; ਮਨੁ ਸਰਸਾ ॥ ਨਾਮੁ ਲਾਹਾ ਲੈ; ਗੁਰਮਤਿ ਬਿਗਸਾ ॥੨॥ ਨਾਮ ਬਿਨਾ; ਕੁਸਟੀ ਮੋਹ ਅੰਧਾ ॥ ਸਭ ਨਿਹਫਲ ਕਰਮ ਕੀਏ; ਦੁਖੁ ਧੰਧਾ ॥੩॥ ਹਰਿ ਹਰਿ ਹਰਿ ਜਸੁ; ਜਪੈ ਵਡਭਾਗੀ ॥ ਨਾਨਕ ਗੁਰਮਤਿ; ਨਾਮਿ ਲਿਵ ਲਾਗੀ ॥੪॥੮॥੬੦॥
Источники и права