couponatlas.

Гуру Грантх Сахиб (гурмукхи): Анг 368

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਮਹਲਾ ੪ ਰਾਗੁ ਆਸਾ, ਘਰੁ ੬ ਕੇ ੩ ॥ ਹਥਿ ਕਰਿ ਤੰਤੁ ਵਜਾਵੈ ਜੋਗੀ; ਥੋਥਰ ਵਾਜੈ ਬੇਨ ॥ ਗੁਰਮਤਿ ਹਰਿ ਗੁਣ ਬੋਲਹੁ ਜੋਗੀ; ਇਹੁ ਮਨੂਆ ਹਰਿ ਰੰਗਿ ਭੇਨ ॥੧॥ ਜੋਗੀ; ਹਰਿ ਦੇਹੁ ਮਤੀ ਉਪਦੇਸੁ ॥ ਜੁਗੁ ਜੁਗੁ. ਹਰਿ ਹਰਿ ਏਕੋ ਵਰਤੈ; ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥ ਗਾਵਹਿ ਰਾਗ. ਭਾਤਿ ਬਹੁ ਬੋਲਹਿ; ਇਹੁ ਮਨੂਆ, ਖੇਲੈ ਖੇਲ ॥ ਜੋਵਹਿ ਕੂਪ. ਸਿੰਚਨ ਕਉ ਬਸੁਧਾ; ਉਠਿ ਬੈਲ ਗਏ ਚਰਿ ਬੇਲ ॥੨॥ ਕਾਇਆ ਨਗਰ ਮਹਿ. ਕਰਮ ਹਰਿ ਬੋਵਹੁ; ਹਰਿ ਜਾਮੈ, ਹਰਿਆ ਖੇਤੁ ॥ ਮਨੂਆ ਅਸਥਿਰੁ ਬੈਲੁ ਮਨੁ ਜੋਵਹੁ; ਹਰਿ ਸਿੰਚਹੁ ਗੁਰਮਤਿ ਜੇਤੁ ॥੩॥ ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ; ਜੋ ਦੇਹੁ ਮਤੀ ਤਿਤੁ ਚੇਲ ॥ ਜਨ ਨਾਨਕ ਕੇ ਪ੍ਰਭ ਅੰਤਰਜਾਮੀ; ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥ ਆਸਾ ਮਹਲਾ ੪ ॥ ਕਬ ਕੋ ਭਾਲੈ. ਘੁੰਘਰੂ ਤਾਲਾ; ਕਬ ਕੋ ਬਜਾਵੈ ਰਬਾਬੁ ॥ ਆਵਤ ਜਾਤ ਬਾਰ ਖਿਨੁ ਲਾਗੈ; ਹਉ ਤਬ ਲਗੁ ਸਮਾਰਉ ਨਾਮੁ ॥੧॥ ਮੇਰੈ ਮਨਿ; ਐਸੀ ਭਗਤਿ ਬਨਿ ਆਈ ॥ ਹਉ. ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ; ਜੈਸੇ ਜਲ ਬਿਨੁ. ਮੀਨੁ ਮਰਿ ਜਾਈ ॥੧॥ ਰਹਾਉ ॥ ਕਬ ਕੋਊ. ਮੇਲੈ ਪੰਚ ਸਤ ਗਾਇਣ; ਕਬ ਕੋ. ਰਾਗ ਧੁਨਿ ਉਠਾਵੈ ॥ ਮੇਲਤ ਚੁਨਤ, ਖਿਨੁ ਪਲੁ ਚਸਾ ਲਾਗੈ; ਤਬ ਲਗੁ. ਮੇਰਾ ਮਨੁ, ਰਾਮ ਗੁਨ ਗਾਵੈ ॥੨॥ ਕਬ ਕੋ ਨਾਚੈ ਪਾਵ ਪਸਾਰੈ; ਕਬ ਕੋ ਹਾਥ ਪਸਾਰੈ ॥ ਹਾਥ ਪਾਵ ਪਸਾਰਤ, ਬਿਲਮੁ ਤਿਲੁ ਲਾਗੈ; ਤਬ ਲਗੁ. ਮੇਰਾ ਮਨੁ ਰਾਮ ਸਮੑਾਰੈ ॥੩॥ ਕਬ ਕੋਊ, ਲੋਗਨ ਕਉ ਪਤੀਆਵੈ; ਲੋਕਿ ਪਤੀਣੈ, ਨਾ ਪਤਿ ਹੋਇ ॥ ਜਨ ਨਾਨਕ. ਹਰਿ ਹਿਰਦੈ ਸਦ ਧਿਆਵਹੁ; ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥ ਆਸਾ ਮਹਲਾ ੪ ॥ ਸਤਸੰਗਤਿ ਮਿਲੀਐ ਹਰਿ ਸਾਧੂ; ਮਿਲਿ ਸੰਗਤਿ ਹਰਿ ਗੁਣ ਗਾਇ ॥ ਗਿਆਨ ਰਤਨੁ. ਬਲਿਆ ਘਟਿ ਚਾਨਣੁ; ਅਗਿਆਨੁ ਅੰਧੇਰਾ ਜਾਇ ॥੧॥ ਹਰਿ ਜਨ ਨਾਚਹੁ; ਹਰਿ ਹਰਿ ਧਿਆਇ ॥ ਐਸੇ ਸੰਤ ਮਿਲਹਿ ਮੇਰੇ ਭਾਈ; ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ; ਅਨਦਿਨੁ ਹਰਿ ਲਿਵ ਲਾਇ ॥ ਜੋ ਇਛਹੁ ਸੋਈ ਫਲੁ ਪਾਵਹੁ; ਫਿਰਿ ਭੂਖ. ਨ ਲਾਗੈ ਆਇ ॥੨॥ ਆਪੇ ਹਰਿ ਅਪਰੰਪਰੁ ਕਰਤਾ; ਹਰਿ ਆਪੇ ਬੋਲਿ ਬੁਲਾਇ ॥ ਸੇਈ ਸੰਤ ਭਲੇ, ਤੁਧੁ ਭਾਵਹਿ; ਜਿਨੑ ਕੀ ਪਤਿ. ਪਾਵਹਿ ਥਾਇ ॥੩॥ ਨਾਨਕੁ. ਆਖਿ ਨ ਰਾਜੈ, ਹਰਿ ਗੁਣ; ਜਿਉ ਆਖੈ ਤਿਉ ਸੁਖੁ ਪਾਇ ॥ ਭਗਤਿ ਭੰਡਾਰ. ਦੀਏ ਹਰਿ ਅਪੁਨੇ; ਗੁਣ ਗਾਹਕੁ. ਵਣਜਿ ਲੈ ਜਾਇ ॥੪॥੧੧॥੬੩॥
Источники и права