couponatlas.

Гуру Грантх Сахиб (гурмукхи): Анг 37

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਨੁ ਸਤਿਗੁਰ. ਕਿਨੈ ਨ ਪਾਇਓ; ਕਰਿ ਵੇਖਹੁ ਮਨਿ ਵੀਚਾਰਿ ॥ ਮਨਮੁਖ. ਮੈਲੁ ਨ ਉਤਰੈ; ਜਿਚਰੁ. ਗੁਰ ਸਬਦਿ. ਨ ਕਰੇ ਪਿਆਰੁ ॥੧॥ ਮਨ ਮੇਰੇ; ਸਤਿਗੁਰ ਕੈ ਭਾਣੈ ਚਲੁ ॥ ਨਿਜ ਘਰਿ ਵਸਹਿ. ਅੰਮ੍ਰਿਤੁ ਪੀਵਹਿ; ਤਾ. ਸੁਖ ਲਹਹਿ ਮਹਲੁ ॥੧॥ ਰਹਾਉ ॥ ਅਉਗੁਣਵੰਤੀ. ਗੁਣੁ ਕੋ ਨਹੀ; ਬਹਣਿ ਨ ਮਿਲੈ. ਹਦੂਰਿ ॥ ਮਨਮੁਖਿ. ਸਬਦੁ ਨ ਜਾਣਈ; ਅਵਗਣਿ. ਸੋ ਪ੍ਰਭੁ ਦੂਰਿ ॥ ਜਿਨੀ ਸਚੁ ਪਛਾਣਿਆ; ਸਚਿ ਰਤੇ ਭਰਪੂਰਿ ॥ ਗੁਰਸਬਦੀ ਮਨੁ ਬੇਧਿਆ; ਪ੍ਰਭੁ ਮਿਲਿਆ ਆਪਿ ਹਦੂਰਿ ॥੨॥ ਆਪੇ ਰੰਗਣਿ ਰੰਗਿਓਨੁ; ਸਬਦੇ ਲਇਓਨੁ ਮਿਲਾਇ ॥ ਸਚਾ ਰੰਗੁ. ਨ ਉਤਰੈ; ਜੋ ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ ਥਕੇ; ਮਨਮੁਖ. ਬੂਝ ਨ ਪਾਇ ॥ ਜਿਸੁ ਸਤਿਗੁਰੁ ਮੇਲੇ ਸੋ ਮਿਲੈ; ਸਚੈ ਸਬਦਿ ਸਮਾਇ ॥੩॥ ਮਿਤ੍ਰ ਘਣੇਰੇ ਕਰਿ ਥਕੀ; ਮੇਰਾ ਦੁਖੁ ਕਾਟੈ ਕੋਇ ॥ ਮਿਲਿ ਪ੍ਰੀਤਮ. ਦੁਖੁ ਕਟਿਆ; ਸਬਦਿ ਮਿਲਾਵਾ ਹੋਇ ॥ ਸਚੁ ਖਟਣਾ. ਸਚੁ ਰਾਸਿ ਹੈ; ਸਚੇ ਸਚੀ ਸੋਇ ॥ ਸਚਿ ਮਿਲੇ. ਸੇ ਨ ਵਿਛੁੜਹਿ; ਨਾਨਕ ਗੁਰਮੁਖਿ ਹੋਇ ॥੪॥੨੬॥੫੯॥ ਸਿਰੀਰਾਗੁ ਮਹਲਾ ੩ ॥ ਆਪੇ ਕਾਰਣੁ ਕਰਤਾ ਕਰੇ; ਸ੍ਰਿਸਟਿ ਦੇਖੈ ਆਪਿ ਉਪਾਇ ॥ ਸਭ ਏਕੋ ਇਕੁ ਵਰਤਦਾ; ਅਲਖੁ. ਨ ਲਖਿਆ ਜਾਇ ॥ ਆਪੇ ਪ੍ਰਭੂ ਦਇਆਲੁ ਹੈ; ਆਪੇ ਦੇਇ ਬੁਝਾਇ ॥ ਗੁਰਮਤੀ ਸਦ ਮਨਿ ਵਸਿਆ; ਸਚਿ ਰਹੇ ਲਿਵ ਲਾਇ ॥੧॥ ਮਨ ਮੇਰੇ; ਗੁਰ ਕੀ ਮੰਨਿ ਲੈ ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ; ਨਾਮੁ ਵਸੈ ਮਨਿ ਆਇ ॥੧॥ ਰਹਾਉ ॥ ਜਿਨਿ ਕਰਿ ਕਾਰਣੁ ਧਾਰਿਆ; ਸੋਈ ਸਾਰ ਕਰੇਇ ॥ ਗੁਰ ਕੈ ਸਬਦਿ ਪਛਾਣੀਐ; ਜਾ ਆਪੇ ਨਦਰਿ ਕਰੇਇ ॥ ਸੇ ਜਨ ਸਬਦੇ ਸੋਹਣੇ; ਤਿਤੁ ਸਚੈ ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ; ਆਪਿ ਮੇਲੇ ਕਰਤਾਰਿ ॥੨॥ ਗੁਰਮਤੀ ਸਚੁ ਸਲਾਹਣਾ; ਜਿਸ ਦਾ. ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ; ਹੁਕਮੇ ਕਰੇ ਬੀਚਾਰੁ ॥ ਗੁਰਸਬਦੀ ਸਾਲਾਹੀਐ; ਹਉਮੈ ਵਿਚਹੁ ਖੋਇ ॥ ਸਾ ਧਨ ਨਾਵੈ ਬਾਹਰੀ; ਅਵਗਣਵੰਤੀ ਰੋਇ ॥੩॥ ਸਚੁ ਸਲਾਹੀ ਸਚਿ ਲਗਾ; ਸਚੈ ਨਾਇ ਤ੍ਰਿਪਤਿ ਹੋਇ ॥ ਗੁਣ ਵੀਚਾਰੀ. ਗੁਣ ਸੰਗ੍ਰਹਾ; ਅਵਗੁਣ ਕਢਾ ਧੋਇ ॥ ਆਪੇ ਮੇਲਿ ਮਿਲਾਇਦਾ; ਫਿਰਿ ਵੇਛੋੜਾ. ਨ ਹੋਇ ॥ ਨਾਨਕ. ਗੁਰੁ ਸਾਲਾਹੀ ਆਪਣਾ; ਜਿਦੂ. ਪਾਈ ਪ੍ਰਭੁ ਸੋਇ ॥੪॥੨੭॥੬੦॥ ਸਿਰੀਰਾਗੁ ਮਹਲਾ ੩ ॥ ਸੁਣਿ ਸੁਣਿ ਕਾਮ ਗਹੇਲੀਏ; ਕਿਆ ਚਲਹਿ ਬਾਹ ਲੁਡਾਇ ॥ ਆਪਣਾ ਪਿਰੁ. ਨ ਪਛਾਣਹੀ; ਕਿਆ ਮੁਹੁ ਦੇਸਹਿ. ਜਾਇ ॥ ਜਿਨੀ ਸਖਂ‍ੀ. ਕੰਤੁ ਪਛਾਣਿਆ; ਹਉ ਤਿਨ ਕੈ ਲਾਗਉ ਪਾਇ ॥ ਤਿਨ ਹੀ ਜੈਸੀ. ਥੀ ਰਹਾ; ਸਤਸੰਗਤਿ ਮੇਲਿ ਮਿਲਾਇ ॥੧॥
Источники и права