couponatlas.

Гуру Грантх Сахиб (гурмукхи): Анг 370

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਖੁ ਸਰਣਿ ਜਗਦੀਸੁਰ ਪਿਆਰੇ; ਮੋਹਿ ਸਰਧਾ ਪੂਰਿ, ਹਰਿ ਗੁਸਾਈ ॥ ਜਨ ਨਾਨਕ ਕੈ ਮਨਿ. ਅਨਦੁ ਹੋਤ ਹੈ; ਹਰਿ ਦਰਸਨੁ. ਨਿਮਖ ਦਿਖਾਈ ॥੨॥੩੯॥੧੩॥੧੫॥੬੭॥ ਰਾਗੁ ਆਸਾ ਘਰੁ ੨ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਜਿਨਿ ਲਾਈ ਪ੍ਰੀਤਿ; ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ; ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ; ਦੇਖਿ ਬਿਬਾਦੇ ॥ ਹਮ ਆਈ ਵਸਗਤਿ; ਗੁਰ ਪਰਸਾਦੇ ॥੧॥ ਐਸਾ ਦੇਖਿ; ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰਦੇਵ ਮਨੁਖਾ; ਬਿਨੁ ਸਾਧੂ. ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥ ਇਕਿ ਫਿਰਹਿ ਉਦਾਸੀ; ਤਿਨੑ ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ; ਤਿਨੑ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ; ਤਿਨੑ ਬਹੁਤੁ ਕਲਪਾਵੈ ॥ ਹਮ. ਹਰਿ ਰਾਖੇ; ਲਗਿ ਸਤਿਗੁਰ ਪਾਵੈ ॥੨॥ ਤਪੁ ਕਰਤੇ; ਤਪਸੀ ਭੂਲਾਏ ॥ ਪੰਡਿਤ ਮੋਹੇ; ਲੋਭਿ ਸਬਾਏ ॥ ਤ੍ਰੈ ਗੁਣ ਮੋਹੇ; ਮੋਹਿਆ ਆਕਾਸੁ ॥ ਹਮ. ਸਤਿਗੁਰ ਰਾਖੇ; ਦੇ ਕਰਿ ਹਾਥੁ ॥੩॥ ਗਿਆਨੀ ਕੀ; ਹੋਇ ਵਰਤੀ ਦਾਸਿ ॥ ਕਰ ਜੋੜੇ; ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ; ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ; ਨ ਆਵਾ ॥੪॥੧॥ ਆਸਾ ਮਹਲਾ ੫ ॥ ਸਸੂ ਤੇ; ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ; ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ; ਚੂਕੀ ਕਾਣਿ ॥ ਪਿਰਿ ਰਖਿਆ ਕੀਨੀ; ਸੁਘੜ ਸੁਜਾਣਿ ॥੧॥ ਸੁਨਹੁ ਲੋਕਾ; ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ; ਸਤਿਗੁਰਿ. ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥ ਪ੍ਰਥਮੇ; ਤਿਆਗੀ ਹਉਮੈ ਪ੍ਰੀਤਿ ॥ ਦੁਤੀਆ; ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ; ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ; ਮਿਲਿ ਸਾਧ ਪਛਾਨੇ ॥੨॥ ਸਹਜ ਗੁਫਾ ਮਹਿ; ਆਸਣੁ ਬਾਧਿਆ ॥ ਜੋਤਿ ਸਰੂਪ; ਅਨਾਹਦੁ ਵਾਜਿਆ ॥ ਮਹਾ ਅਨੰਦੁ; ਗੁਰਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ; ਧਨ ਸੋਹਾਗਣਿ ਨਾਰਿ ॥੩॥ ਜਨ ਨਾਨਕੁ ਬੋਲੇ; ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ; ਸੁ ਉਤਰੈ ਪਾਰਿ ॥ ਜਨਮਿ ਨ ਮਰੈ; ਨ ਆਵੈ. ਨ ਜਾਇ ॥ ਹਰਿ ਸੇਤੀ; ਓਹੁ ਰਹੈ ਸਮਾਇ ॥੪॥੨॥ ਆਸਾ ਮਹਲਾ ੫ ॥ ਨਿਜ ਭਗਤੀ; ਸੀਲਵੰਤੀ ਨਾਰਿ ॥ ਰੂਪਿ ਅਨੂਪ; ਪੂਰੀ ਆਚਾਰਿ ॥ ਜਿਤੁ ਗ੍ਰਿਹਿ ਵਸੈ; ਸੋ ਗ੍ਰਿਹੁ ਸੋਭਾਵੰਤਾ ॥ ਗੁਰਮੁਖਿ ਪਾਈ; ਕਿਨੈ ਵਿਰਲੈ ਜੰਤਾ ॥੧॥ ਸੁਕਰਣੀ ਕਾਮਣਿ; ਗੁਰ ਮਿਲਿ. ਹਮ ਪਾਈ ॥
Источники и права