couponatlas.

Гуру Грантх Сахиб (гурмукхи): Анг 371

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਜਿ ਕਾਜਿ; ਪਰਥਾਇ ਸੁਹਾਈ ॥੧॥ ਰਹਾਉ ॥ ਜਿਚਰੁ ਵਸੀ; ਪਿਤਾ ਕੈ ਸਾਥਿ ॥ ਤਿਚਰੁ ਕੰਤੁ; ਬਹੁ ਫਿਰੈ ਉਦਾਸਿ ॥ ਕਰਿ ਸੇਵਾ; ਸਤ ਪੁਰਖੁ ਮਨਾਇਆ ॥ ਗੁਰਿ ਆਣੀ ਘਰ ਮਹਿ; ਤਾ ਸਰਬ ਸੁਖ ਪਾਇਆ ॥੨॥ ਬਤੀਹ ਸੁਲਖਣੀ; ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥ ਇਛ ਪੂਰੇ ਮਨ; ਕੰਤ ਸੁਆਮੀ ॥ ਸਗਲ ਸੰਤੋਖੀ; ਦੇਰ ਜੇਠਾਨੀ ॥੩॥ ਸਭ ਪਰਵਾਰੈ ਮਾਹਿ; ਸਰੇਸਟ ॥ ਮਤੀ ਦੇਵੀ; ਦੇਵਰ ਜੇਸਟ ॥ ਧੰਨੁ ਸੁ ਗ੍ਰਿਹੁ; ਜਿਤੁ ਪ੍ਰਗਟੀ ਆਇ ॥ ਜਨ ਨਾਨਕ; ਸੁਖੇ ਸੁਖਿ ਵਿਹਾਇ ॥੪॥੩॥ ਆਸਾ ਮਹਲਾ ੫ ॥ ਮਤਾ ਕਰਉ; ਸੋ ਪਕਨਿ. ਨ ਦੇਈ ॥ ਸੀਲ ਸੰਜਮ ਕੈ; ਨਿਕਟਿ ਖਲੋਈ ॥ ਵੇਸ ਕਰੇ; ਬਹੁ ਰੂਪ ਦਿਖਾਵੈ ॥ ਗ੍ਰਿਹਿ. ਬਸਨਿ ਨ ਦੇਈ; ਵਖਿ ਵਖਿ ਭਰਮਾਵੈ ॥੧॥ ਘਰ ਕੀ ਨਾਇਕਿ; ਘਰ ਵਾਸੁ. ਨ ਦੇਵੈ ॥ ਜਤਨ ਕਰਉ; ਉਰਝਾਇ ਪਰੇਵੈ ॥੧॥ ਰਹਾਉ ॥ ਧੁਰ ਕੀ ਭੇਜੀ; ਆਈ ਆਮਰਿ ॥ ਨਉ ਖੰਡ ਜੀਤੇ; ਸਭਿ ਥਾਨ ਥਨੰਤਰ ॥ ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥ ਪੜਿ ਥਾਕੇ; ਸਿੰਮ੍ਰਿਤਿ ਬੇਦ ਅਭਿਆਸ ॥੨॥ ਜਹ ਬੈਸਉ; ਤਹ ਨਾਲੇ ਬੈਸੈ ॥ ਸਗਲ ਭਵਨ ਮਹਿ; ਸਬਲ ਪ੍ਰਵੇਸੈ ॥ ਹੋਛੀ ਸਰਣਿ ਪਇਆ; ਰਹਣੁ ਨ ਪਾਈ ॥ ਕਹੁ ਮੀਤਾ; ਹਉ ਕੈ ਪਹਿ ਜਾਈ ॥੩॥ ਸੁਣਿ ਉਪਦੇਸੁ; ਸਤਿਗੁਰ ਪਹਿ ਆਇਆ ॥ ਗੁਰਿ ਹਰਿ ਹਰਿ ਨਾਮੁ; ਮੋਹਿ ਮੰਤ੍ਰੁ ਦ੍ਰਿੜਾਇਆ ॥ ਨਿਜ ਘਰਿ ਵਸਿਆ; ਗੁਣ ਗਾਇ ਅਨੰਤਾ ॥ ਪ੍ਰਭੁ ਮਿਲਿਓ; ਨਾਨਕ ਭਏ ਅਚਿੰਤਾ ॥੪॥ ਘਰੁ ਮੇਰਾ; ਇਹ ਨਾਇਕਿ ਹਮਾਰੀ ॥ ਇਹ ਆਮਰਿ; ਹਮ. ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥ ਆਸਾ ਮਹਲਾ ੫ ॥ ਪ੍ਰਥਮੇ ਮਤਾ; ਜਿ ਪਤ੍ਰੀ ਚਲਾਵਉ ॥ ਦੁਤੀਏ ਮਤਾ; ਦੁਇ ਮਾਨੁਖ ਪਹੁਚਾਵਉ ॥ ਤ੍ਰਿਤੀਏ ਮਤਾ; ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ; ਪ੍ਰਭ ਤੁਹੀ ਧਿਆਇਆ ॥੧॥ ਮਹਾ ਅਨੰਦ; ਅਚਿੰਤ ਸਹਜਾਇਆ ॥ ਦੁਸਮਨ ਦੂਤ ਮੁਏ; ਸੁਖੁ ਪਾਇਆ ॥੧॥ ਰਹਾਉ ॥ ਸਤਿਗੁਰਿ ਮੋ ਕਉ; ਦੀਆ ਉਪਦੇਸੁ ॥ ਜੀਉ ਪਿੰਡੁ ਸਭੁ; ਹਰਿ ਕਾ ਦੇਸੁ ॥ ਜੋ ਕਿਛੁ ਕਰੀ; ਸੁ ਤੇਰਾ ਤਾਣੁ ॥ ਤੂੰ ਮੇਰੀ ਓਟ; ਤੂੰਹੈ ਦੀਬਾਣੁ ॥੨॥ ਤੁਧਨੋ ਛੋਡਿ; ਜਾਈਐ ਪ੍ਰਭ ਕੈਂ ਧਰਿ ॥ ਆਨ ਨ ਬੀਆ; ਤੇਰੀ ਸਮਸਰਿ ॥ ਤੇਰੇ ਸੇਵਕ ਕਉ; ਕਿਸ ਕੀ ਕਾਣਿ ॥ ਸਾਕਤੁ ਭੂਲਾ ਫਿਰੈ; ਬੇਬਾਣਿ ॥੩॥ ਤੇਰੀ ਵਡਿਆਈ; ਕਹੀ ਨ ਜਾਇ ॥ ਜਹ ਕਹ ਰਾਖਿ ਲੈਹਿ; ਗਲਿ ਲਾਇ ॥ ਨਾਨਕ ਦਾਸ; ਤੇਰੀ ਸਰਣਾਈ ॥ ਪ੍ਰਭਿ ਰਾਖੀ ਪੈਜ; ਵਜੀ ਵਾਧਾਈ ॥੪॥੫॥
Источники и права