couponatlas.

Гуру Грантх Сахиб (гурмукхи): Анг 373

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੂਖ ਰੋਗ ਭਏ ਗਤੁ ਤਨ ਤੇ; ਮਨੁ ਨਿਰਮਲੁ. ਹਰਿ ਹਰਿ ਗੁਣ ਗਾਇ ॥ ਭਏ ਅਨੰਦ ਮਿਲਿ ਸਾਧੂ ਸੰਗਿ; ਅਬ ਮੇਰਾ ਮਨੁ. ਕਤ ਹੀ ਨ ਜਾਇ ॥੧॥ ਤਪਤਿ ਬੁਝੀ; ਗੁਰਸਬਦੀ ਮਾਇ ॥ ਬਿਨਸਿ ਗਇਓ ਤਾਪ ਸਭ ਸਹਸਾ; ਗੁਰੁ ਸੀਤਲੁ. ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥ ਧਾਵਤ ਰਹੇ. ਏਕੁ ਇਕੁ ਬੂਝਿਆ; ਆਇ ਬਸੇ ਅਬ ਨਿਹਚਲੁ ਥਾਇ ॥ ਜਗਤੁ ਉਧਾਰਨ. ਸੰਤ ਤੁਮਾਰੇ; ਦਰਸਨੁ ਪੇਖਤ ਰਹੇ ਅਘਾਇ ॥੨॥ ਜਨਮ ਦੋਖ ਪਰੇ ਮੇਰੇ ਪਾਛੈ; ਅਬ ਪਕਰੇ, ਨਿਹਚਲੁ ਸਾਧੂ ਪਾਇ ॥ ਸਹਜ ਧੁਨਿ ਗਾਵੈ ਮੰਗਲ ਮਨੂਆ; ਅਬ ਤਾ ਕਉ ਫੁਨਿ ਕਾਲੁ. ਨ ਖਾਇ ॥੩॥ ਕਰਨ ਕਾਰਨ. ਸਮਰਥ ਹਮਾਰੇ; ਸੁਖਦਾਈ. ਮੇਰੇ ਹਰਿ ਹਰਿ ਰਾਇ ॥ ਨਾਮੁ ਤੇਰਾ ਜਪਿ ਜੀਵੈ ਨਾਨਕੁ; ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥ ਆਸਾ ਮਹਲਾ ੫ ॥ ਅਰੜਾਵੈ ਬਿਲਲਾਵੈ ਨਿੰਦਕੁ ॥ ਪਾਰਬ੍ਰਹਮੁ ਪਰਮੇਸਰੁ ਬਿਸਰਿਆ; ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥ ਜੇ ਕੋਈ ਉਸ ਕਾ ਸੰਗੀ ਹੋਵੈ; ਨਾਲੇ ਲਏ ਸਿਧਾਵੈ ॥ ਅਣਹੋਦਾ ਅਜਗਰੁ ਭਾਰੁ ਉਠਾਏ; ਨਿੰਦਕੁ. ਅਗਨੀ ਮਾਹਿ ਜਲਾਵੈ ॥੧॥ ਪਰਮੇਸਰ ਕੈ ਦੁਆਰੈ, ਜਿ ਹੋਇ ਬਿਤੀਤੈ; ਸੁ ਨਾਨਕੁ. ਆਖਿ ਸੁਣਾਵੈ ॥ ਭਗਤ ਜਨਾ ਕਉ ਸਦਾ ਅਨੰਦੁ ਹੈ; ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥ ਆਸਾ ਮਹਲਾ ੫ ॥ ਜਉ ਮੈ, ਕੀਓ ਸਗਲ ਸੀਗਾਰਾ ॥ ਤਉ ਭੀ; ਮੇਰਾ ਮਨੁ. ਨ ਪਤੀਆਰਾ ॥ ਅਨਿਕ ਸੁਗੰਧਤ; ਤਨ ਮਹਿ ਲਾਵਉ ॥ ਓਹੁ ਸੁਖੁ; ਤਿਲੁ ਸਮਾਨਿ. ਨਹੀ ਪਾਵਉ ॥ ਮਨ ਮਹਿ ਚਿਤਵਉ; ਐਸੀ ਆਸਾਈ ॥ ਪ੍ਰਿਅ ਦੇਖਤ; ਜੀਵਉ ਮੇਰੀ ਮਾਈ ॥੧॥ ਮਾਈ. ਕਹਾ ਕਰਉ; ਇਹੁ ਮਨੁ. ਨ ਧੀਰੈ ॥ ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥ ਬਸਤ੍ਰ ਬਿਭੂਖਨ; ਸੁਖ ਬਹੁਤ ਬਿਸੇਖੈ ॥ ਓਇ ਭੀ ਜਾਨਉ; ਕਿਤੈ ਨ ਲੇਖੈ ॥ ਪਤਿ ਸੋਭਾ; ਅਰੁ ਮਾਨੁ ਮਹਤੁ ॥ ਆਗਿਆਕਾਰੀ ਸਗਲ ਜਗਤੁ ॥ ਗ੍ਰਿਹੁ ਐਸਾ ਹੈ ਸੁੰਦਰ ਲਾਲ ॥ ਪ੍ਰਭ ਭਾਵਾ; ਤਾ ਸਦਾ ਨਿਹਾਲ ॥੨॥ ਬਿੰਜਨ ਭੋਜਨ; ਅਨਿਕ ਪਰਕਾਰ ॥ ਰੰਗ ਤਮਾਸੇ; ਬਹੁਤੁ ਬਿਸਥਾਰ ॥ ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥ ਮਨੁ ਨਹੀ ਧ੍ਰਾਪੈ; ਤ੍ਰਿਸਨਾ ਨ ਜਾਇਸਿ ॥ ਬਿਨੁ ਮਿਲਬੇ; ਇਹੁ ਦਿਨੁ. ਨ ਬਿਹਾਵੈ ॥ ਮਿਲੈ ਪ੍ਰਭੂ; ਤਾ ਸਭ ਸੁਖ ਪਾਵੈ ॥੩॥ ਖੋਜਤ ਖੋਜਤ; ਸੁਨੀ ਇਹ ਸੋਇ ॥ ਸਾਧਸੰਗਤਿ ਬਿਨੁ; ਤਰਿਓ ਨ ਕੋਇ ॥ ਜਿਸੁ ਮਸਤਕਿ ਭਾਗੁ; ਤਿਨਿ ਸਤਿਗੁਰੁ ਪਾਇਆ ॥ ਪੂਰੀ ਆਸਾ; ਮਨੁ ਤ੍ਰਿਪਤਾਇਆ ॥ ਪ੍ਰਭ ਮਿਲਿਆ; ਤਾ ਚੂਕੀ ਡੰਝਾ ॥ ਨਾਨਕ. ਲਧਾ; ਮਨ ਤਨ ਮੰਝਾ ॥੪॥੧੧॥ ਆਸਾ ਮਹਲਾ ੫ ਪੰਚਪਦੇ₃ ॥
Источники и права