couponatlas.

Гуру Грантх Сахиб (гурмукхи): Анг 374

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਥਮੇ; ਤੇਰੀ ਨੀਕੀ ਜਾਤਿ ॥ ਦੁਤੀਆ; ਤੇਰੀ ਮਨੀਐ ਪਾਂਤਿ ॥ ਤ੍ਰਿਤੀਆ; ਤੇਰਾ ਸੁੰਦਰ ਥਾਨੁ ॥ ਬਿਗੜ ਰੂਪੁ; ਮਨ ਮਹਿ ਅਭਿਮਾਨੁ ॥੧॥ ਸੋਹਨੀ ਸਰੂਪਿ; ਸੁਜਾਣਿ ਬਿਚਖਨਿ ॥ ਅਤਿ ਗਰਬੈ; ਮੋਹਿ ਫਾਕੀ ਤੂੰ ॥੧॥ ਰਹਾਉ ॥ ਅਤਿ ਸੂਚੀ; ਤੇਰੀ ਪਾਕਸਾਲ ॥ ਕਰਿ ਇਸਨਾਨੁ; ਪੂਜਾ ਤਿਲਕੁ ਲਾਲ ॥ ਗਲੀ ਗਰਬਹਿ; ਮੁਖਿ ਗੋਵਹਿ ਗਿਆਨ ॥ ਸਭ ਬਿਧਿ ਖੋਈ; ਲੋਭਿ ਸੁਆਨ ॥੨॥ ਕਾਪਰ ਪਹਿਰਹਿ; ਭੋਗਹਿ ਭੋਗ ॥ ਆਚਾਰ ਕਰਹਿ; ਸੋਭਾ ਮਹਿ ਲੋਗ ॥ ਚੋਆ ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ; ਕ੍ਰੋਧੁ ਚੰਡਾਲ ॥੩॥ ਅਵਰ ਜੋਨਿ; ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ; ਤੇਰੀ ਸਿਕਦਾਰੀ ॥ ਸੁਇਨਾ ਰੂਪਾ; ਤੁਝ ਪਹਿ ਦਾਮ ॥ ਸੀਲੁ ਬਿਗਾਰਿਓ; ਤੇਰਾ ਕਾਮ ॥੪॥ ਜਾ ਕਉ ਦ੍ਰਿਸਟਿ ਮਇਆ; ਹਰਿ ਰਾਇ ॥ ਸਾ ਬੰਦੀ ਤੇ; ਲਈ ਛਡਾਇ ॥ ਸਾਧਸੰਗਿ ਮਿਲਿ; ਹਰਿ ਰਸੁ ਪਾਇਆ ॥ ਕਹੁ ਨਾਨਕ; ਸਫਲ ਓਹ ਕਾਇਆ ॥੫॥ ਸਭਿ ਰੂਪ. ਸਭਿ ਸੁਖ; ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥ ਆਸਾ ਮਹਲਾ ੫ ਇਕਤੁਕੇ ੨ ॥ ਜੀਵਤ ਦੀਸੈ; ਤਿਸੁ ਸਰਪਰ ਮਰਣਾ ॥ ਮੁਆ ਹੋਵੈ; ਤਿਸੁ ਨਿਹਚਲੁ ਰਹਣਾ ॥੧॥ ਜੀਵਤ ਮੁਏ; ਮੁਏ ਸੇ ਜੀਵੇ ॥ ਹਰਿ ਹਰਿ ਨਾਮੁ. ਅਵਖਧੁ ਮੁਖਿ ਪਾਇਆ; ਗੁਰਸਬਦੀ. ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥ ਕਾਚੀ ਮਟੁਕੀ; ਬਿਨਸਿ ਬਿਨਾਸਾ ॥ ਜਿਸੁ ਛੂਟੈ ਤ੍ਰਿਕੁਟੀ; ਤਿਸੁ ਨਿਜ ਘਰਿ ਵਾਸਾ ॥੨॥ ਊਚਾ ਚੜੈ; ਸੁ ਪਵੈ ਪਇਆਲਾ ॥ ਧਰਨਿ ਪੜੈ; ਤਿਸੁ ਲਗੈ ਨ ਕਾਲਾ ॥੩॥ ਭ੍ਰਮਤ ਫਿਰੇ; ਤਿਨ ਕਿਛੂ ਨ ਪਾਇਆ ॥ ਸੇ ਅਸਥਿਰ; ਜਿਨ ਗੁਰਸਬਦੁ ਕਮਾਇਆ ॥੪॥ ਜੀਉ ਪਿੰਡੁ; ਸਭੁ ਹਰਿ ਕਾ ਮਾਲੁ ॥ ਨਾਨਕ ਗੁਰ ਮਿਲਿ; ਭਏ ਨਿਹਾਲ ॥੫॥੧੩॥ ਆਸਾ ਮਹਲਾ ੫ ॥ ਪੁਤਰੀ ਤੇਰੀ; ਬਿਧਿ ਕਰਿ ਥਾਟੀ ॥ ਜਾਨੁ ਸਤਿ ਕਰਿ; ਹੋਇਗੀ ਮਾਟੀ ॥੧॥ ਮੂਲੁ ਸਮਾਲਹੁ; ਅਚੇਤ ਗਵਾਰਾ ॥ ਇਤਨੇ ਕਉ; ਤੁਮੑ ਕਿਆ ਗਰਬੇ ॥੧॥ ਰਹਾਉ ॥ ਤੀਨਿ ਸੇਰ ਕਾ; ਦਿਹਾੜੀ ਮਿਹਮਾਨੁ ॥ ਅਵਰ ਵਸਤੁ; ਤੁਝ ਪਾਹਿ ਅਮਾਨ ॥੨॥ ਬਿਸਟਾ ਅਸਤ ਰਕਤੁ; ਪਰੇਟੇ ਚਾਮ ॥ ਇਸੁ ਊਪਰਿ; ਲੇ ਰਾਖਿਓ ਗੁਮਾਨ ॥੩॥ ਏਕ ਵਸਤੁ ਬੂਝਹਿ; ਤਾ ਹੋਵਹਿ ਪਾਕ ॥ ਬਿਨੁ ਬੂਝੇ; ਤੂੰ ਸਦਾ ਨਾਪਾਕ ॥੪॥ ਕਹੁ ਨਾਨਕ; ਗੁਰ ਕਉ ਕੁਰਬਾਨੁ ॥ ਜਿਸ ਤੇ ਪਾਈਐ; ਹਰਿ ਪੁਰਖੁ ਸੁਜਾਨੁ ॥੫॥੧੪॥ ਆਸਾ ਮਹਲਾ ੫ ਇਕਤੁਕੇ ਚਉਪਦੇ ॥ ਇਕ ਘੜੀ ਦਿਨਸੁ; ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ; ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ; ਮੋ ਕਉ. ਕਬਹੁ ਨ ਬਿਹਾਵੈ ॥
Источники и права