couponatlas.

Гуру Грантх Сахиб (гурмукхи): Анг 376

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੁ ਨਾਨਕ; ਗੁਣ ਗਾਈਅਹਿ ਨੀਤ ॥ ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥ ਆਸਾ ਮਹਲਾ ੫ ॥ ਨਉ ਨਿਧਿ ਤੇਰੈ. ਸਗਲ ਨਿਧਾਨ ॥ ਇਛਾ ਪੂਰਕੁ; ਰਖੈ ਨਿਦਾਨ ॥੧॥ ਤੂੰ ਮੇਰੋ ਪਿਆਰੋ; ਤਾ ਕੈਸੀ ਭੂਖਾ ॥ ਤੂੰ ਮਨਿ ਵਸਿਆ; ਲਗੈ ਨ ਦੂਖਾ ॥੧॥ ਰਹਾਉ ॥ ਜੋ ਤੂੰ ਕਰਹਿ; ਸੋਈ ਪਰਵਾਣੁ ॥ ਸਾਚੇ ਸਾਹਿਬ; ਤੇਰਾ ਸਚੁ ਫੁਰਮਾਣੁ ॥੨॥ ਜਾ ਤੁਧੁ ਭਾਵੈ; ਤਾ ਹਰਿ ਗੁਣ ਗਾਉ ॥ ਤੇਰੈ ਘਰਿ; ਸਦਾ ਸਦਾ ਹੈ ਨਿਆਉ ॥੩॥ ਸਾਚੇ ਸਾਹਿਬ; ਅਲਖ ਅਭੇਵ ॥ ਨਾਨਕ; ਲਾਇਆ ਲਾਗਾ ਸੇਵ ॥੪॥੨੦॥ ਆਸਾ ਮਹਲਾ ੫ ॥ ਨਿਕਟਿ ਜੀਅ ਕੈ; ਸਦ ਹੀ ਸੰਗਾ ॥ ਕੁਦਰਤਿ ਵਰਤੈ; ਰੂਪ ਅਰੁ ਰੰਗਾ ॥੧॥ ਕਰ੍ਹੈ ਨ ਝੁਰੈ; ਨਾ ਮਨੁ ਰੋਵਨਹਾਰਾ ॥ ਅਵਿਨਾਸੀ ਅਵਿਗਤੁ ਅਗੋਚਰੁ; ਸਦਾ ਸਲਾਮਤਿ. ਖਸਮੁ ਹਮਾਰਾ ॥੧॥ ਰਹਾਉ ॥ ਤੇਰੇ ਦਾਸਰੇ ਕਉ; ਕਿਸ ਕੀ ਕਾਣਿ ॥ ਜਿਸ ਕੀ ਮੀਰਾ; ਰਾਖੈ ਆਣਿ ॥੨॥ ਜੋ ਲਉਡਾ; ਪ੍ਰਭਿ ਕੀਆ ਅਜਾਤਿ ॥ ਤਿਸੁ ਲਉਡੇ ਕਉ; ਕਿਸ ਕੀ ਤਾਤਿ ॥੩॥ ਵੇਮੁਹਤਾਜਾ ਵੇਪਰਵਾਹੁ ॥ ਨਾਨਕ ਦਾਸ; ਕਹਹੁ ਗੁਰ ਵਾਹੁ ॥੪॥੨੧॥ ਆਸਾ ਮਹਲਾ ੫ ॥ ਹਰਿ ਰਸੁ ਛੋਡਿ; ਹੋਛੈ ਰਸਿ ਮਾਤਾ ॥ ਘਰ ਮਹਿ ਵਸਤੁ; ਬਾਹਰਿ ਉਠਿ ਜਾਤਾ ॥੧॥ ਸੁਨੀ ਨ ਜਾਈ; ਸਚੁ ਅੰਮ੍ਰਿਤ ਕਾਥਾ ॥ ਰਾਰਿ ਕਰਤ; ਝੂਠੀ ਲਗਿ ਗਾਥਾ ॥੧॥ ਰਹਾਉ ॥ ਵਜਹੁ ਸਾਹਿਬ ਕਾ; ਸੇਵ ਬਿਰਾਨੀ ॥ ਐਸੇ ਗੁਨਹ; ਅਛਾਦਿਓ ਪ੍ਰਾਨੀ ॥੨॥ ਤਿਸੁ ਸਿਉ ਲੂਕ; ਜੋ ਸਦ ਹੀ ਸੰਗੀ ॥ ਕਾਮਿ ਨ ਆਵੈ; ਸੋ ਫਿਰਿ ਫਿਰਿ ਮੰਗੀ ॥੩॥ ਕਹੁ ਨਾਨਕ; ਪ੍ਰਭ ਦੀਨ ਦਇਆਲਾ ॥ ਜਿਉ ਭਾਵੈ; ਤਿਉ ਕਰਿ ਪ੍ਰਤਿਪਾਲਾ ॥੪॥੨੨॥ ਆਸਾ ਮਹਲਾ ੫ ॥ ਜੀਅ ਪ੍ਰਾਨ ਧਨੁ; ਹਰਿ ਕੋ ਨਾਮੁ ॥ ਈਹਾ ਊਹਾਂ; ਉਨ ਸੰਗਿ ਕਾਮੁ ॥੧॥ ਬਿਨੁ ਹਰਿ ਨਾਮ; ਅਵਰੁ ਸਭੁ ਥੋਰਾ ॥ ਤ੍ਰਿਪਤਿ ਅਘਾਵੈ; ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥ ਭਗਤਿ ਭੰਡਾਰ; ਗੁਰਬਾਣੀ ਲਾਲ ॥ ਗਾਵਤ ਸੁਨਤ; ਕਮਾਵਤ ਨਿਹਾਲ ॥੨॥ ਚਰਣ ਕਮਲ ਸਿਉ; ਲਾਗੋ ਮਾਨੁ ॥ ਸਤਿਗੁਰਿ ਤੂਠੈ; ਕੀਨੋ ਦਾਨੁ ॥੩॥ ਨਾਨਕ ਕਉ; ਗੁਰਿ ਦੀਖਿਆ ਦੀਨੑ ॥ ਪ੍ਰਭ ਅਬਿਨਾਸੀ; ਘਟਿ ਘਟਿ ਚੀਨੑ ॥੪॥੨੩॥ ਆਸਾ ਮਹਲਾ ੫ ॥ ਅਨਦ ਬਿਨੋਦ; ਭਰੇਪੁਰਿ ਧਾਰਿਆ ॥ ਅਪੁਨਾ ਕਾਰਜੁ; ਆਪਿ ਸਵਾਰਿਆ ॥੧॥ ਪੂਰ ਸਮਗ੍ਰੀ; ਪੂਰੇ ਠਾਕੁਰ ਕੀ ॥ ਭਰਿਪੁਰਿ ਧਾਰਿ ਰਹੀ; ਸੋਭ ਜਾ ਕੀ ॥੧॥ ਰਹਾਉ ॥ ਨਾਮੁ ਨਿਧਾਨੁ; ਜਾ ਕੀ ਨਿਰਮਲ ਸੋਇ ॥ ਆਪੇ ਕਰਤਾ; ਅਵਰੁ ਨ ਕੋਇ ॥੨॥ ਜੀਅ ਜੰਤ ਸਭਿ; ਤਾ ਕੈ ਹਾਥਿ ॥ ਰਵਿ ਰਹਿਆ ਪ੍ਰਭੁ; ਸਭ ਕੈ ਸਾਥਿ ॥੩॥
Источники и права