couponatlas.

Гуру Грантх Сахиб (гурмукхи): Анг 377

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੂਰਾ ਗੁਰੁ; ਪੂਰੀ ਬਣਤ ਬਣਾਈ ॥ ਨਾਨਕ ਭਗਤ; ਮਿਲੀ ਵਡਿਆਈ ॥੪॥੨੪॥ ਆਸਾ ਮਹਲਾ ੫ ॥ ਗੁਰ ਕੈ ਸਬਦਿ; ਬਨਾਵਹੁ ਇਹੁ ਮਨੁ ॥ ਗੁਰ ਕਾ ਦਰਸਨੁ; ਸੰਚਹੁ ਹਰਿ ਧਨੁ ॥੧॥ ਊਤਮ ਮਤਿ; ਮੇਰੈ ਰਿਦੈ ਤੂੰ ਆਉ ॥ ਧਿਆਵਉ ਗਾਵਉ ਗੁਣ ਗੋਵਿੰਦਾ; ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥ ਤ੍ਰਿਪਤਿ ਅਘਾਵਨੁ ਸਾਚੈ ਨਾਇ ॥ ਅਠਸਠਿ ਮਜਨੁ; ਸੰਤ ਧੂਰਾਇ ॥੨॥ ਸਭ ਮਹਿ ਜਾਨਉ; ਕਰਤਾ ਏਕ ॥ ਸਾਧਸੰਗਤਿ ਮਿਲਿ; ਬੁਧਿ ਬਿਬੇਕ ॥੩॥ ਦਾਸੁ ਸਗਲ ਕਾ; ਛੋਡਿ ਅਭਿਮਾਨੁ ॥ ਨਾਨਕ ਕਉ; ਗੁਰਿ ਦੀਨੋ ਦਾਨੁ ॥੪॥੨੫॥ ਆਸਾ ਮਹਲਾ ੫ ॥ ਬੁਧਿ ਪ੍ਰਗਾਸ ਭਈ ਮਤਿ ਪੂਰੀ ॥ ਤਾ ਤੇ ਬਿਨਸੀ; ਦੁਰਮਤਿ ਦੂਰੀ ॥੧॥ ਐਸੀ ਗੁਰਮਤਿ ਪਾਈਅਲੇ ॥ ਬੂਡਤ ਘੋਰ ਅੰਧ ਕੂਪ ਮਹਿ; ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥ ਮਹਾ ਅਗਾਹ; ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ; ਤਾਰੇ ਰਤਨਾਗਰੁ ॥੨॥ ਦੁਤਰ ਅੰਧ ਬਿਖਮ; ਇਹ ਮਾਇਆ ॥ ਗੁਰਿ ਪੂਰੈ; ਪਰਗਟੁ ਮਾਰਗੁ ਦਿਖਾਇਆ ॥੩॥ ਜਾਪ ਤਾਪ; ਕਛੁ ਉਕਤਿ ਨ ਮੋਰੀ ॥ ਗੁਰ ਨਾਨਕ; ਸਰਣਾਗਤਿ ਤੋਰੀ ॥੪॥੨੬॥ ਆਸਾ ਮਹਲਾ ੫ ਤਿਪਦੇ ੨ ॥ ਹਰਿ ਰਸੁ ਪੀਵਤ; ਸਦ ਹੀ ਰਾਤਾ ॥ ਆਨ ਰਸਾ; ਖਿਨ ਮਹਿ ਲਹਿ ਜਾਤਾ ॥ ਹਰਿ ਰਸ ਕੇ ਮਾਤੇ; ਮਨਿ ਸਦਾ ਅਨੰਦ ॥ ਆਨ ਰਸਾ ਮਹਿ; ਵਿਆਪੈ ਚਿੰਦ ॥੧॥ ਹਰਿ ਰਸੁ ਪੀਵੈ; ਅਲਮਸਤੁ ਮਤਵਾਰਾ ॥ ਆਨ ਰਸਾ; ਸਭਿ ਹੋਛੇ ਰੇ ॥੧॥ ਰਹਾਉ ॥ ਹਰਿ ਰਸ ਕੀ ਕੀਮਤਿ; ਕਹੀ ਨ ਜਾਇ ॥ ਹਰਿ ਰਸੁ; ਸਾਧੂ ਹਾਟਿ ਸਮਾਇ ॥ ਲਾਖ ਕਰੋਰੀ; ਮਿਲੈ ਨ ਕੇਹ ॥ ਜਿਸਹਿ ਪਰਾਪਤਿ; ਤਿਸ ਹੀ ਦੇਹਿ ॥੨॥ ਨਾਨਕ; ਚਾਖਿ ਭਏ ਬਿਸਮਾਦੁ ॥ ਨਾਨਕ; ਗੁਰ ਤੇ ਆਇਆ ਸਾਦੁ ॥ ਈਤ ਊਤ ਕਤ; ਛੋਡਿ ਨ ਜਾਇ ॥ ਨਾਨਕ ਗੀਧਾ; ਹਰਿ ਰਸ ਮਾਹਿ ॥੩॥੨੭॥ ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ; ਛੁਟਕੈ ਦੁਰਮਤਿ. ਅਪੁਨੀ ਧਾਰੀ ॥ ਹੋਇ ਨਿਮਾਣੀ ਸੇਵ ਕਮਾਵਹਿ; ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥ ਸੁਣਿ ਸੁੰਦਰਿ; ਸਾਧੂ ਬਚਨ ਉਧਾਰੀ ॥ ਦੂਖ ਭੂਖ ਮਿਟੈ ਤੇਰੋ ਸਹਸਾ; ਸੁਖ ਪਾਵਹਿ ਤੂੰ, ਸੁਖਮਨਿ ਨਾਰੀ ॥੧॥ ਰਹਾਉ ॥ ਚਰਣ ਪਖਾਰਿ. ਕਰਉ ਗੁਰ ਸੇਵਾ; ਆਤਮ ਸੁਧੁ. ਬਿਖੁ ਤਿਆਸ ਨਿਵਾਰੀ ॥ ਦਾਸਨ ਕੀ ਹੋਇ ਦਾਸਿ ਦਾਸਰੀ; ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥ ਇਹੀ ਅਚਾਰ ਇਹੀ ਬਿਉਹਾਰਾ. ਆਗਿਆ ਮਾਨਿ; ਭਗਤਿ ਹੋਇ ਤੁਮੑਾਰੀ ॥ ਜੋ ਇਹੁ ਮੰਤ੍ਰੁ ਕਮਾਵੈ ਨਾਨਕ; ਸੋ ਭਉਜਲੁ ਪਾਰਿ ਉਤਾਰੀ ॥੩॥੨੮॥
Источники и права