couponatlas.

Гуру Грантх Сахиб (гурмукхи): Анг 381

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਿੰਦਕ ਕੀ ਗਤਿ ਕਤਹੂੰ ਨਾਹੀ; ਖਸਮੈ ਏਵੈ ਭਾਣਾ ॥ ਜੋ ਜੋ ਨਿੰਦ ਕਰੇ ਸੰਤਨ ਕੀ; ਤਿਉ ਸੰਤਨ ਸੁਖੁ ਮਾਨਾ ॥੩॥ ਸੰਤਾ ਟੇਕ ਤੁਮਾਰੀ ਸੁਆਮੀ; ਤੂੰ ਸੰਤਨ ਕਾ ਸਹਾਈ ॥ ਕਹੁ ਨਾਨਕ. ਸੰਤ ਹਰਿ ਰਾਖੇ; ਨਿੰਦਕ ਦੀਏ ਰੁੜਾਈ ॥੪॥੨॥੪੧॥ ਆਸਾ ਮਹਲਾ ੫ ॥ ਬਾਹਰੁ ਧੋਇ ਅੰਤਰੁ ਮਨੁ ਮੈਲਾ; ਦੁਇ ਠਉਰ ਅਪੁਨੇ ਖੋਏ ॥ ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ; ਆਗੈ ਮੁਸਿ ਮੁਸਿ ਰੋਏ ॥੧॥ ਗੋਵਿੰਦ ਭਜਨ ਕੀ ਮਤਿ; ਹੈ ਹੋਰਾ ॥ ਵਰਮੀ ਮਾਰੀ. ਸਾਪੁ ਨ ਮਰਈ; ਨਾਮੁ. ਨ ਸੁਨਈ ਡੋਰਾ ॥੧॥ ਰਹਾਉ ॥ ਮਾਇਆ ਕੀ ਕਿਰਤਿ ਛੋਡਿ ਗਵਾਈ; ਭਗਤੀ. ਸਾਰ ਨ ਜਾਨੈ ॥ ਬੇਦ ਸਾਸਤ੍ਰ ਕਉ ਤਰਕਨਿ ਲਾਗਾ; ਤਤੁ ਜੋਗੁ. ਨ ਪਛਾਨੈ ॥੨॥ ਉਘਰਿ ਗਇਆ. ਜੈਸਾ ਖੋਟਾ ਢਬੂਆ; ਨਦਰਿ ਸਰਾਫਾ ਆਇਆ ॥ ਅੰਤਰਜਾਮੀ ਸਭੁ ਕਿਛੁ ਜਾਨੈ; ਉਸ ਤੇ ਕਹਾ ਛਪਾਇਆ ॥੩॥ ਕੂੜਿ ਕਪਟਿ ਬੰਚਿ ਨਿੰਮੁਨੀਆਦਾ; ਬਿਨਸਿ ਗਇਆ ਤਤਕਾਲੇ ॥ ਸਤਿ ਸਤਿ ਸਤਿ. ਨਾਨਕਿ ਕਹਿਆ; ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥ ਆਸਾ ਮਹਲਾ ੫ ॥ ਉਦਮੁ ਕਰਤ. ਹੋਵੈ ਮਨੁ ਨਿਰਮਲੁ; ਨਾਚੈ ਆਪੁ ਨਿਵਾਰੇ ॥ ਪੰਚ ਜਨਾ ਲੇ ਵਸਗਤਿ ਰਾਖੈ; ਮਨ ਮਹਿ ਏਕੰਕਾਰੇ ॥੧॥ ਤੇਰਾ ਜਨੁ; ਨਿਰਤਿ ਕਰੇ ਗੁਨ ਗਾਵੈ ॥ ਰਬਾਬੁ ਪਖਾਵਜ ਤਾਲ ਘੁੰਘਰੂ; ਅਨਹਦ ਸਬਦੁ ਵਜਾਵੈ ॥੧॥ ਰਹਾਉ ॥ ਪ੍ਰਥਮੇ. ਮਨੁ ਪਰਬੋਧੈ ਅਪਨਾ; ਪਾਛੈ. ਅਵਰ ਰੀਝਾਵੈ ॥ ਰਾਮ ਨਾਮ ਜਪੁ ਹਿਰਦੈ ਜਾਪੈ; ਮੁਖ ਤੇ ਸਗਲ ਸੁਨਾਵੈ ॥੨॥ ਕਰ ਸੰਗਿ ਸਾਧੂ ਚਰਨ ਪਖਾਰੈ; ਸੰਤ ਧੂਰਿ ਤਨਿ ਲਾਵੈ ॥ ਮਨੁ ਤਨੁ ਅਰਪਿ ਧਰੇ ਗੁਰ ਆਗੈ; ਸਤਿ ਪਦਾਰਥੁ ਪਾਵੈ ॥੩॥ ਜੋ ਜੋ ਸੁਨੈ ਪੇਖੈ ਲਾਇ ਸਰਧਾ; ਤਾ ਕਾ ਜਨਮ ਮਰਨ ਦੁਖੁ ਭਾਗੈ ॥ ਐਸੀ ਨਿਰਤਿ. ਨਰਕ ਨਿਵਾਰੈ; ਨਾਨਕ. ਗੁਰਮੁਖਿ ਜਾਗੈ ॥੪॥੪॥੪੩॥ ਆਸਾ ਮਹਲਾ ੫ ॥ ਅਧਮ ਚੰਡਾਲੀ. ਭਈ ਬ੍ਰਹਮਣੀ; ਸੂਦੀ ਤੇ. ਸ੍ਰੇਸਟਾਈ ਰੇ ॥ ਪਾਤਾਲੀ ਆਕਾਸੀ ਸਖਨੀ; ਲਹਬਰ ਬੂਝੀ. ਖਾਈ ਰੇ ॥੧॥ ਘਰ ਕੀ ਬਿਲਾਈ. ਅਵਰ ਸਿਖਾਈ; ਮੂਸਾ ਦੇਖਿ ਡਰਾਈ ਰੇ ॥ ਅਜ ਕੈ ਵਸਿ. ਗੁਰਿ ਕੀਨੋ ਕੇਹਰਿ; ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥ ਬਾਝੁ ਥੂਨੀਆ. ਛਪਰਾ ਥਾਮੑਿਆ; ਨੀਘਰਿਆ. ਘਰੁ ਪਾਇਆ ਰੇ ॥ ਬਿਨੁ ਜੜੀਏ. ਲੈ ਜੜਿਓ ਜੜਾਵਾ; ਥੇਵਾ. ਅਚਰਜੁ ਲਾਇਆ ਰੇ ॥੨॥ ਦਾਦੀ ਦਾਦਿ. ਨ ਪਹੁਚਨਹਾਰਾ; ਚੂਪੀ. ਨਿਰਨਉ ਪਾਇਆ ਰੇ ॥ ਮਾਲਿ ਦੁਲੀਚੈ ਬੈਠੀ ਲੇ ਮਿਰਤਕੁ; ਨੈਨ ਦਿਖਾਲਨੁ ਧਾਇਆ ਰੇ ॥੩॥
Источники и права