couponatlas.

Гуру Грантх Сахиб (гурмукхи): Анг 382

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋਈ ਅਜਾਣੁ. ਕਹੈ ਮੈ ਜਾਨਾ; ਜਾਨਣਹਾਰੁ. ਨ ਛਾਨਾ ਰੇ ॥ ਕਹੁ ਨਾਨਕ. ਗੁਰਿ, ਅਮਿਉ ਪੀਆਇਆ; ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥ ਆਸਾ ਮਹਲਾ ੫ ॥ ਬੰਧਨ ਕਾਟਿ. ਬਿਸਾਰੇ ਅਉਗਨ; ਅਪਨਾ ਬਿਰਦੁ ਸਮੑਾਰਿਆ ॥ ਹੋਏ ਕ੍ਰਿਪਾਲ. ਮਾਤ ਪਿਤ ਨਿਆਈ; ਬਾਰਿਕ ਜਿਉ ਪ੍ਰਤਿਪਾਰਿਆ ॥੧॥ ਗੁਰਸਿਖ ਰਾਖੇ; ਗੁਰ ਗੋਪਾਲਿ ॥ ਕਾਢਿ ਲੀਏ ਮਹਾ ਭਵਜਲ ਤੇ; ਅਪਨੀ ਨਦਰਿ ਨਿਹਾਲਿ ॥੧॥ ਰਹਾਉ ॥ ਜਾ ਕੈ ਸਿਮਰਣਿ. ਜਮ ਤੇ ਛੁਟੀਐ; ਹਲਤਿ ਪਲਤਿ ਸੁਖੁ ਪਾਈਐ ॥ ਸਾਸਿ ਗਿਰਾਸਿ ਜਪਹੁ ਜਪੁ ਰਸਨਾ; ਨੀਤ ਨੀਤ ਗੁਣ ਗਾਈਐ ॥੨॥ ਭਗਤਿ ਪ੍ਰੇਮ ਪਰਮ ਪਦੁ ਪਾਇਆ; ਸਾਧਸੰਗਿ. ਦੁਖ ਨਾਠੇ ॥ ਛਿਜੈ ਨ ਜਾਇ. ਕਿਛੁ ਭਉ, ਨ ਬਿਆਪੇ; ਹਰਿ ਧਨੁ ਨਿਰਮਲੁ ਗਾਠੇ ॥੩॥ ਅੰਤਿ ਕਾਲ. ਪ੍ਰਭ ਭਏ ਸਹਾਈ; ਇਤ ਉਤ ਰਾਖਨਹਾਰੇ ॥ ਪ੍ਰਾਨ ਮੀਤ ਹੀਤ ਧਨੁ ਮੇਰੈ; ਨਾਨਕ ਸਦ ਬਲਿਹਾਰੇ ॥੪॥੬॥੪੫॥ ਆਸਾ ਮਹਲਾ ੫ ॥ ਜਾ ਤੂੰ ਸਾਹਿਬੁ. ਤਾ ਭਉ ਕੇਹਾ; ਹਉ. ਤੁਧੁ ਬਿਨੁ ਕਿਸੁ ਸਾਲਾਹੀ ॥ ਏਕੁ ਤੂੰ. ਤਾ ਸਭੁ ਕਿਛੁ ਹੈ; ਮੈ ਤੁਧੁ ਬਿਨੁ. ਦੂਜਾ ਨਾਹੀ ॥੧॥ ਬਾਬਾ; ਬਿਖੁ ਦੇਖਿਆ ਸੰਸਾਰੁ ॥ ਰਖਿਆ ਕਰਹੁ ਗੁਸਾਈ ਮੇਰੇ; ਮੈ. ਨਾਮੁ ਤੇਰਾ ਆਧਾਰੁ ॥੧॥ ਰਹਾਉ ॥ ਜਾਣਹਿ ਬਿਰਥਾ. ਸਭਾ ਮਨ ਕੀ; ਹੋਰੁ ਕਿਸੁ ਪਹਿ. ਆਖਿ ਸੁਣਾਈਐ ॥ ਵਿਣੁ ਨਾਵੈ. ਸਭੁ ਜਗੁ ਬਉਰਾਇਆ; ਨਾਮੁ ਮਿਲੈ. ਸੁਖੁ ਪਾਈਐ ॥੨॥ ਕਿਆ ਕਹੀਐ. ਕਿਸੁ ਆਖਿ ਸੁਣਾਈਐ; ਜਿ ਕਹਣਾ. ਸੁ ਪ੍ਰਭ ਜੀ ਪਾਸਿ ॥ ਸਭੁ ਕਿਛੁ ਕੀਤਾ ਤੇਰਾ ਵਰਤੈ; ਸਦਾ ਸਦਾ ਤੇਰੀ ਆਸ ॥੩॥ ਜੇ ਦੇਹਿ ਵਡਿਆਈ. ਤਾ ਤੇਰੀ ਵਡਿਆਈ; ਇਤ ਉਤ ਤੁਝਹਿ ਧਿਆਉ ॥ ਨਾਨਕ ਕੇ ਪ੍ਰਭ ਸਦਾ ਸੁਖਦਾਤੇ; ਮੈ. ਤਾਣੁ ਤੇਰਾ ਇਕੁ ਨਾਉ ॥੪॥੭॥੪੬॥ ਆਸਾ ਮਹਲਾ ੫ ॥ ਅੰਮ੍ਰਿਤੁ ਨਾਮੁ ਤੁਮੑਾਰਾ ਠਾਕੁਰ; ਏਹੁ ਮਹਾ ਰਸੁ ਜਨਹਿ ਪੀਓ ॥ ਜਨਮ ਜਨਮ ਚੂਕੇ ਭੈ ਭਾਰੇ; ਦੁਰਤੁ ਬਿਨਾਸਿਓ ਭਰਮੁ ਬੀਓ ॥੧॥ ਦਰਸਨੁ ਪੇਖਤ ਮੈ ਜੀਓ ॥ ਸੁਨਿ ਕਰਿ ਬਚਨ ਤੁਮੑਾਰੇ ਸਤਿਗੁਰ; ਮਨੁ ਤਨੁ ਮੇਰਾ ਠਾਰੁ ਥੀਓ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਭਇਓ ਸਾਧਸੰਗੁ; ਏਹੁ ਕਾਜੁ ਤੁਮੑ ਆਪਿ ਕੀਓ ॥ ਦਿੜੁ ਕਰਿ ਚਰਣ ਗਹੇ ਪ੍ਰਭ ਤੁਮੑਰੇ; ਸਹਜੇ ਬਿਖਿਆ ਭਈ ਖੀਓ ॥੨॥ ਸੁਖ ਨਿਧਾਨ ਨਾਮੁ ਪ੍ਰਭ ਤੁਮਰਾ; ਏਹੁ ਅਬਿਨਾਸੀ ਮੰਤ੍ਰੁ ਲੀਓ ॥ ਕਰਿ ਕਿਰਪਾ ਮੋਹਿ. ਸਤਿਗੁਰਿ ਦੀਨਾ; ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥ ਧੰਨੁ ਸੁ ਮਾਣਸ ਦੇਹੀ ਪਾਈ; ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ ਧੰਨੁ ਸੁ ਕਲਿਜੁਗੁ. ਸਾਧਸੰਗਿ ਕੀਰਤਨੁ ਗਾਈਐ; ਨਾਨਕ. ਨਾਮੁ ਅਧਾਰੁ ਹੀਓ ॥੪॥੮॥੪੭॥
Источники и права