couponatlas.

Гуру Грантх Сахиб (гурмукхи): Анг 383

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਸਾ ਮਹਲਾ ੫ ॥ ਆਗੈ ਹੀ ਤੇ ਸਭੁ ਕਿਛੁ ਹੂਆ; ਅਵਰੁ ਕਿ ਜਾਣੈ ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ; ਪਾਰਬ੍ਰਹਮ ਭਗਵਾਨਾ ॥੧॥ ਸਤਿਗੁਰੁ ਮੇਰਾ ਸਦਾ ਦਇਆਲਾ; ਮੋਹਿ ਦੀਨ ਕਉ ਰਾਖਿ ਲੀਆ ॥ ਕਾਟਿਆ ਰੋਗੁ. ਮਹਾ ਸੁਖੁ ਪਾਇਆ; ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥ ਅਨਿਕ ਪਾਪ ਮੇਰੇ. ਪਰਹਰਿਆ; ਬੰਧਨ ਕਾਟੇ. ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ; ਬਾਹ ਪਕਰਿ ਗੁਰਿ ਕਾਢਿ ਲੀਏ ॥੨॥ ਨਿਰਭਉ ਭਏ. ਸਗਲ ਭਉ ਮਿਟਿਆ; ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ. ਪ੍ਰਭ ਮੇਰੇ; ਕਾਰਜ ਸਗਲ ਸਵਾਰੇ ॥੩॥ ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ; ਨਾਨਕ. ਸੋੁਹੇਲਾ ॥੪॥੯॥੪੮॥ ਆਸਾ ਮਹਲਾ ੫ ॥ ਤੂੰ ਵਿਸਰਹਿ. ਤਾਂ ਸਭੁ ਕੋ ਲਾਗੂ; ਚੀਤਿ ਆਵਹਿ ਤਾਂ ਸੇਵਾ ॥ ਅਵਰੁ. ਨ ਕੋਊ ਦੂਜਾ ਸੂਝੈ; ਸਾਚੇ ਅਲਖ ਅਭੇਵਾ ॥੧॥ ਚੀਤਿ ਆਵੈ ਤਾਂ ਸਦਾ ਦਇਆਲਾ; ਲੋਗਨ ਕਿਆ ਵੇਚਾਰੇ ॥ ਬੁਰਾ ਭਲਾ. ਕਹੁ ਕਿਸ ਨੋ ਕਹੀਐ; ਸਗਲੇ ਜੀਅ ਤੁਮੑਾਰੇ ॥੧॥ ਰਹਾਉ ॥ ਤੇਰੀ ਟੇਕ. ਤੇਰਾ ਆਧਾਰਾ; ਹਾਥ ਦੇਇ. ਤੂੰ ਰਾਖਹਿ ॥ ਜਿਸੁ ਜਨ ਊਪਰਿ. ਤੇਰੀ ਕਿਰਪਾ; ਤਿਸ ਕਉ. ਬਿਪੁ ਨ ਕੋਊ ਭਾਖੈ ॥੨॥ ਓਹੋ ਸੁਖੁ ਓਹਾ ਵਡਿਆਈ; ਜੋ ਪ੍ਰਭ ਜੀ ਮਨਿ ਭਾਣੀ ॥ ਤੂੰ ਦਾਨਾ ਤੂੰ ਸਦ ਮਿਹਰਵਾਨਾ; ਨਾਮੁ ਮਿਲੈ ਰੰਗੁ ਮਾਣੀ ॥੩॥ ਤੁਧੁ ਆਗੈ ਅਰਦਾਸਿ ਹਮਾਰੀ; ਜੀਉ ਪਿੰਡੁ ਸਭੁ ਤੇਰਾ ॥ ਕਹੁ ਨਾਨਕ. ਸਭ ਤੇਰੀ ਵਡਿਆਈ; ਕੋਈ ਨਾਉ ਨ ਜਾਣੈ. ਮੇਰਾ ॥੪॥੧੦॥੪੯॥ ਆਸਾ ਮਹਲਾ ੫ ॥ ਕਰਿ ਕਿਰਪਾ ਪ੍ਰਭ ਅੰਤਰਜਾਮੀ; ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ; ਪੁਨਰਪਿ. ਜਨਮਿ ਨ ਆਈਐ ॥੧॥ ਮਿਲਉ ਪਰੀਤਮ ਸੁਆਮੀ ਅਪੁਨੇ; ਸਗਲੇ ਦੂਖ ਹਰਉ ਰੇ ॥ ਪਾਰਬ੍ਰਹਮੁ ਜਿਨੑਿ ਰਿਦੈ ਅਰਾਧਿਆ; ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥ ਮਹਾ ਉਦਿਆਨ. ਪਾਵਕ ਸਾਗਰ ਭਏ; ਹਰਖ ਸੋਗ ਮਹਿ ਬਸਨਾ ॥ ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ; ਜਪਿ ਅੰਮ੍ਰਿਤੁ ਹਰਿ ਰਸਨਾ ॥੨॥ ਤਨੁ ਧਨੁ ਥਾਪਿ ਕੀਓ ਸਭੁ ਅਪਨਾ; ਕੋਮਲ ਬੰਧਨ ਬਾਂਧਿਆ ॥ ਗੁਰ ਪਰਸਾਦਿ ਭਏ ਜਨ ਮੁਕਤੇ; ਹਰਿ ਹਰਿ ਨਾਮੁ ਅਰਾਧਿਆ ॥੩॥ ਰਾਖਿ ਲੀਏ ਪ੍ਰਭਿ ਰਾਖਨਹਾਰੈ; ਜੋ ਪ੍ਰਭ ਅਪੁਨੇ ਭਾਣੇ ॥ ਜੀਉ ਪਿੰਡੁ ਸਭੁ ਤੁਮੑਰਾ ਦਾਤੇ; ਨਾਨਕ ਸਦ ਕੁਰਬਾਣੇ ॥੪॥੧੧॥੫੦॥ ਆਸਾ ਮਹਲਾ ੫ ॥ ਮੋਹ ਮਲਨ. ਨੀਦ ਤੇ ਛੁਟਕੀ; ਕਉਨੁ ਅਨੁਗ੍ਰਹੁ ਭਇਓ ਰੀ ॥ ਮਹਾ ਮੋਹਨੀ. ਤੁਧੁ ਨ ਵਿਆਪੈ; ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥
Источники и права