couponatlas.

Гуру Грантх Сахиб (гурмукхи): Анг 384

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਮੁ ਕ੍ਰੋਧੁ ਅਹੰਕਾਰੁ ਗਾਖਰੋ; ਸੰਜਮਿ ਕਉਨ. ਛੁਟਿਓ ਰੀ ॥ ਸੁਰਿ ਨਰ ਦੇਵ ਅਸੁਰ, ਤ੍ਰੈ ਗੁਨੀਆ; ਸਗਲੋ ਭਵਨੁ ਲੁਟਿਓ ਰੀ ॥੧॥ ਦਾਵਾ ਅਗਨਿ. ਬਹੁਤੁ ਤ੍ਰਿਣ ਜਾਲੇ; ਕੋਈ ਹਰਿਆ ਬੂਟੁ ਰਹਿਓ ਰੀ ॥ ਐਸੋ ਸਮਰਥੁ. ਵਰਨਿ ਨ ਸਾਕਉ; ਤਾ ਕੀ ਉਪਮਾ. ਜਾਤ ਨ ਕਹਿਓ ਰੀ ॥੨॥ ਕਾਜਰ ਕੋਠ ਮਹਿ, ਭਈ ਨ ਕਾਰੀ; ਨਿਰਮਲ ਬਰਨੁ. ਬਨਿਓ ਰੀ ॥ ਮਹਾ ਮੰਤ੍ਰੁ ਗੁਰ, ਹਿਰਦੈ ਬਸਿਓ; ਅਚਰਜ ਨਾਮੁ ਸੁਨਿਓ ਰੀ ॥੩॥ ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ; ਅਪੁਨੈ ਚਰਣਿ ਲਗਾਈ ॥ ਪ੍ਰੇਮ ਭਗਤਿ ਨਾਨਕ ਸੁਖੁ ਪਾਇਆ; ਸਾਧੂ ਸੰਗਿ ਸਮਾਈ ॥੪॥੧੨॥੫੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੭ ਮਹਲਾ ੫ ॥ ਲਾਲੁ ਚੋਲਨਾ; ਤੈ ਤਨਿ ਸੋਹਿਆ ॥ ਸੁਰਿਜਨ ਭਾਨੀ; ਤਾਂ ਮਨੁ ਮੋਹਿਆ ॥੧॥ ਕਵਨ ਬਨੀ ਰੀ; ਤੇਰੀ ਲਾਲੀ ॥ ਕਵਨ ਰੰਗਿ; ਤੂੰ ਭਈ ਗੁਲਾਲੀ ॥੧॥ ਰਹਾਉ ॥ ਤੁਮ ਹੀ ਸੁੰਦਰਿ; ਤੁਮਹਿ ਸੁਹਾਗੁ ॥ ਤੁਮ ਘਰਿ ਲਾਲਨੁ; ਤੁਮ ਘਰਿ ਭਾਗੁ ॥੨॥ ਤੂੰ ਸਤਵੰਤੀ; ਤੂੰ ਪਰਧਾਨਿ ॥ ਤੂੰ ਪ੍ਰੀਤਮ ਭਾਨੀ; ਤੁਹੀ ਸੁਰ ਗਿਆਨਿ ॥੩॥ ਪ੍ਰੀਤਮ ਭਾਨੀ; ਤਾਂ ਰੰਗਿ ਗੁਲਾਲ ॥ ਕਹੁ ਨਾਨਕ; ਸੁਭ ਦ੍ਰਿਸਟਿ ਨਿਹਾਲ ॥੪॥ ਸੁਨਿ ਰੀ ਸਖੀ; ਇਹ ਹਮਰੀ ਘਾਲ ॥ ਪ੍ਰਭ ਆਪਿ ਸੀਗਾਰਿ, ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥ ਆਸਾ ਮਹਲਾ ੫ ॥ ਦੂਖੁ ਘਨੋ; ਜਬ ਹੋਤੇ ਦੂਰਿ ॥ ਅਬ ਮਸਲਤਿ ਮੋਹਿ; ਮਿਲੀ ਹਦੂਰਿ ॥੧॥ ਚੁਕਾ ਨਿਹੋਰਾ; ਸਖੀ ਸਹੇਰੀ ॥ ਭਰਮੁ ਗਇਆ; ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥ ਨਿਕਟਿ ਆਨਿ; ਪ੍ਰਿਅ ਸੇਜ ਧਰੀ ॥ ਕਾਣਿ ਕਢਨ ਤੇ; ਛੂਟਿ ਪਰੀ ॥੨॥ ਮੰਦਰਿ ਮੇਰੈ; ਸਬਦਿ ਉਜਾਰਾ ॥ ਅਨਦ ਬਿਨੋਦੀ; ਖਸਮੁ ਹਮਾਰਾ ॥੩॥ ਮਸਤਕਿ ਭਾਗੁ; ਮੈ. ਪਿਰੁ ਘਰਿ ਆਇਆ ॥ ਥਿਰੁ ਸੋਹਾਗੁ; ਨਾਨਕ ਜਨ ਪਾਇਆ ॥੪॥੨॥੫੩॥ ਆਸਾ ਮਹਲਾ ੫ ॥ ਸਾਚਿ ਨਾਮਿ; ਮੇਰਾ ਮਨੁ ਲਾਗਾ ॥ ਲੋਗਨ ਸਿਉ; ਮੇਰਾ ਠਾਠਾ ਬਾਗਾ ॥੧॥ ਬਾਹਰਿ ਸੂਤੁ; ਸਗਲ ਸਿਉ ਮਉਲਾ ॥ ਅਲਿਪਤੁ ਰਹਉ; ਜੈਸੇ ਜਲ ਮਹਿ ਕਉਲਾ ॥੧॥ ਰਹਾਉ ॥ ਮੁਖ ਕੀ ਬਾਤ; ਸਗਲ ਸਿਉ ਕਰਤਾ ॥ ਜੀਅ ਸੰਗਿ; ਪ੍ਰਭੁ ਅਪੁਨਾ ਧਰਤਾ ॥੨॥ ਦੀਸਿ ਆਵਤ ਹੈ; ਬਹੁਤੁ ਭੀਹਾਲਾ ॥ ਸਗਲ ਚਰਨ ਕੀ; ਇਹੁ ਮਨੁ ਰਾਲਾ ॥੩॥ ਨਾਨਕ ਜਨਿ; ਗੁਰੁ ਪੂਰਾ ਪਾਇਆ ॥
Источники и права