couponatlas.

Гуру Грантх Сахиб (гурмукхи): Анг 385

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਤਰਿ ਬਾਹਰਿ; ਏਕੁ ਦਿਖਾਇਆ ॥੪॥੩॥੫੪॥ ਆਸਾ ਮਹਲਾ ੫ ॥ ਪਾਵਤੁ ਰਲੀਆ; ਜੋਬਨਿ ਬਲੀਆ ॥ ਨਾਮ ਬਿਨਾ; ਮਾਟੀ ਸੰਗਿ ਰਲੀਆ ॥੧॥ ਕਾਨ ਕੁੰਡਲੀਆ; ਬਸਤ੍ਰ ਓਢਲੀਆ ॥ ਸੇਜ ਸੁਖਲੀਆ; ਮਨਿ ਗਰਬਲੀਆ ॥੧॥ ਰਹਾਉ ॥ ਤਲੈ ਕੁੰਚਰੀਆ; ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ; ਲੇ ਧਰਨਿ ਗਡਲੀਆ ॥੨॥ ਰੂਪ ਸੁੰਦਰੀਆ; ਅਨਿਕ ਇਸਤਰੀਆ ॥ ਹਰਿ ਰਸ ਬਿਨੁ; ਸਭਿ ਸੁਆਦ ਫਿਕਰੀਆ ॥੩॥ ਮਾਇਆ ਛਲੀਆ; ਬਿਕਾਰ ਬਿਖਲੀਆ ॥ ਸਰਣਿ ਨਾਨਕ; ਪ੍ਰਭ ਪੁਰਖ ਦਇਅਲੀਆ ॥੪॥੪॥੫੫॥ ਆਸਾ ਮਹਲਾ ੫ ॥ ਏਕੁ ਬਗੀਚਾ; ਪੇਡ ਘਨ ਕਰਿਆ ॥ ਅੰਮ੍ਰਿਤ ਨਾਮੁ; ਤਹਾ ਮਹਿ ਫਲਿਆ ॥੧॥ ਐਸਾ ਕਰਹੁ; ਬੀਚਾਰੁ ਗਿਆਨੀ ॥ ਜਾ ਤੇ ਪਾਈਐ; ਪਦੁ ਨਿਰਬਾਨੀ ॥ ਆਸਿ ਪਾਸਿ ਬਿਖੂਆ ਕੇ ਕੁੰਟਾ; ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥ ਸਿੰਚਨਹਾਰੇ ਏਕੈ ਮਾਲੀ ॥ ਖਬਰਿ ਕਰਤੁ ਹੈ; ਪਾਤ ਪਤ ਡਾਲੀ ॥੨॥ ਸਗਲ ਬਨਸਪਤਿ; ਆਣਿ ਜੜਾਈ ॥ ਸਗਲੀ ਫੂਲੀ; ਨਿਫਲ. ਨ ਕਾਈ ॥੩॥ ਅੰਮ੍ਰਿਤ ਫਲੁ ਨਾਮੁ; ਜਿਨਿ. ਗੁਰ ਤੇ ਪਾਇਆ ॥ ਨਾਨਕ ਦਾਸ; ਤਰੀ ਤਿਨਿ ਮਾਇਆ ॥੪॥੫॥੫੬॥ ਆਸਾ ਮਹਲਾ ੫ ॥ ਰਾਜ ਲੀਲਾ; ਤੇਰੈ ਨਾਮਿ ਬਨਾਈ ॥ ਜੋਗੁ ਬਨਿਆ; ਤੇਰਾ ਕੀਰਤਨੁ ਗਾਈ ॥੧॥ ਸਰਬ ਸੁਖਾ ਬਨੇ; ਤੇਰੈ ਓਲੑੈ ॥ ਭ੍ਰਮ ਕੇ ਪਰਦੇ; ਸਤਿਗੁਰ ਖੋਲੑੇ ॥੧॥ ਰਹਾਉ ॥ ਹੁਕਮੁ ਬੂਝਿ; ਰੰਗ ਰਸ ਮਾਣੇ ॥ ਸਤਿਗੁਰ ਸੇਵਾ; ਮਹਾ ਨਿਰਬਾਣੇ ॥੨॥ ਜਿਨਿ ਤੂੰ ਜਾਤਾ; ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ; ਸੋਈ ਨਿਰਬਾਣੁ ॥੩॥ ਜਾ ਕਉ ਮਿਲਿਓ; ਨਾਮੁ ਨਿਧਾਨਾ ॥ ਭਨਤਿ ਨਾਨਕ; ਤਾ ਕਾ ਪੂਰ ਖਜਾਨਾ ॥੪॥੬॥੫੭॥ ਆਸਾ ਮਹਲਾ ੫ ॥ ਤੀਰਥਿ ਜਾਉ ਤ ਹਉ ਹਉ ਕਰਤੇ ॥ ਪੰਡਿਤ ਪੂਛਉ; ਤ ਮਾਇਆ ਰਾਤੇ ॥੧॥ ਸੋ ਅਸਥਾਨੁ. ਬਤਾਵਹੁ ਮੀਤਾ ॥ ਜਾ ਕੈ; ਹਰਿ ਹਰਿ ਕੀਰਤਨੁ ਨੀਤਾ ॥੧॥ ਰਹਾਉ ॥ ਸਾਸਤ੍ਰ ਬੇਦ; ਪਾਪ ਪੁੰਨ ਵੀਚਾਰ ॥ ਨਰਕਿ ਸੁਰਗਿ; ਫਿਰਿ ਫਿਰਿ ਅਉਤਾਰ ॥੨॥ ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥ ਕਰਮ ਕਰਤ; ਜੀਅ ਕਉ ਜੰਜਾਰ ॥੩॥ ਪ੍ਰਭ ਕਿਰਪਾ ਤੇ; ਮਨੁ ਵਸਿ ਆਇਆ ॥ ਨਾਨਕ ਗੁਰਮੁਖਿ; ਤਰੀ ਤਿਨਿ ਮਾਇਆ ॥੪॥ ਸਾਧਸੰਗਿ; ਹਰਿ ਕੀਰਤਨੁ ਗਾਈਐ ॥ ਇਹੁ ਅਸਥਾਨੁ; ਗੁਰੂ ਤੇ ਪਾਈਐ ॥੧॥ ਰਹਾਉ ਦੂਜਾ ॥੭॥੫੮॥ ਆਸਾ ਮਹਲਾ ੫ ॥ ਘਰ ਮਹਿ ਸੂਖ; ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ; ਸਗਲ ਬਿਨਾਸੇ ਦੂਖਾ ॥੧॥ ਸਗਲ ਸੂਖ; ਜਾਂ ਤੂੰ ਚਿਤਿ ਆਂਵੈਂ ॥
Источники и права