couponatlas.

Гуру Грантх Сахиб (гурмукхи): Анг 387

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮ ਰਾਮਾ; ਰਾਮਾ ਗੁਨ ਗਾਵਉ ॥ ਸੰਤ ਪ੍ਰਤਾਪਿ. ਸਾਧ ਕੈ ਸੰਗੇ; ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ ॥ ਸਗਲ ਸਮਗ੍ਰੀ; ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ; ਰਵਿਆ ਸੋਈ ॥੨॥ ਓਪਤਿ ਪਰਲਉ; ਖਿਨ ਮਹਿ ਕਰਤਾ ॥ ਆਪਿ ਅਲੇਪਾ; ਨਿਰਗੁਨੁ ਰਹਤਾ ॥੩॥ ਕਰਨ ਕਰਾਵਨ ਅੰਤਰਜਾਮੀ ॥ ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥ ਆਸਾ ਮਹਲਾ ੫ ॥ ਕੋਟਿ ਜਨਮ ਕੇ; ਰਹੇ ਭਵਾਰੇ ॥ ਦੁਲਭ ਦੇਹ ਜੀਤੀ; ਨਹੀ ਹਾਰੇ ॥੧॥ ਕਿਲਬਿਖ ਬਿਨਾਸੇ; ਦੁਖ ਦਰਦ ਦੂਰਿ ॥ ਭਏ ਪੁਨੀਤ; ਸੰਤਨ ਕੀ ਧੂਰਿ ॥੧॥ ਰਹਾਉ ॥ ਪ੍ਰਭ ਕੇ ਸੰਤ; ਉਧਾਰਨ ਜੋਗ ॥ ਤਿਸੁ ਭੇਟੇ; ਜਿਸੁ ਧੁਰਿ ਸੰਜੋਗ ॥੨॥ ਮਨਿ ਆਨੰਦੁ; ਮੰਤ੍ਰੁ ਗੁਰਿ ਦੀਆ ॥ ਤ੍ਰਿਸਨ ਬੁਝੀ; ਮਨੁ ਨਿਹਚਲੁ ਥੀਆ ॥੩॥ ਨਾਮੁ ਪਦਾਰਥੁ; ਨਉ ਨਿਧਿ ਸਿਧਿ ॥ ਨਾਨਕ ਗੁਰ ਤੇ; ਪਾਈ ਬੁਧਿ ॥੪॥੧੪॥੬੫॥ ਆਸਾ ਮਹਲਾ ੫ ॥ ਮਿਟੀ ਤਿਆਸ; ਅਗਿਆਨ ਅੰਧੇਰੇ ॥ ਸਾਧ ਸੇਵਾ; ਅਘ ਕਟੇ ਘਨੇਰੇ ॥੧॥ ਸੂਖ ਸਹਜ ਆਨੰਦੁ ਘਨਾ ॥ ਗੁਰ ਸੇਵਾ ਤੇ ਭਏ ਮਨ ਨਿਰਮਲ; ਹਰਿ ਹਰਿ ਹਰਿ ਹਰਿ, ਨਾਮੁ ਸੁਨਾ ॥੧॥ ਰਹਾਉ ॥ ਬਿਨਸਿਓ; ਮਨ ਕਾ ਮੂਰਖੁ ਢੀਠਾ ॥ ਪ੍ਰਭ ਕਾ ਭਾਣਾ; ਲਾਗਾ ਮੀਠਾ ॥੨॥ ਗੁਰ ਪੂਰੇ ਕੇ; ਚਰਣ ਗਹੇ ॥ ਕੋਟਿ ਜਨਮ ਕੇ; ਪਾਪ ਲਹੇ ॥੩॥ ਰਤਨ ਜਨਮੁ ਇਹੁ; ਸਫਲ ਭਇਆ ॥ ਕਹੁ ਨਾਨਕ; ਪ੍ਰਭ ਕਰੀ ਮਇਆ ॥੪॥੧੫॥੬੬॥ ਆਸਾ ਮਹਲਾ ੫ ॥ ਸਤਿਗੁਰੁ ਅਪਨਾ; ਸਦ ਸਦਾ ਸਮੑਾਰੇ ॥ ਗੁਰ ਕੇ ਚਰਨ; ਕੇਸ ਸੰਗਿ ਝਾਰੇ ॥੧॥ ਜਾਗੁ ਰੇ ਮਨ; ਜਾਗਨਹਾਰੇ ॥ ਬਿਨੁ ਹਰਿ. ਅਵਰੁ ਨ ਆਵਸਿ ਕਾਮਾ; ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥ ਗੁਰ ਕੀ ਬਾਣੀ ਸਿਉ; ਰੰਗੁ ਲਾਇ ॥ ਗੁਰੁ ਕਿਰਪਾਲੁ ਹੋਇ; ਦੁਖੁ ਜਾਇ ॥੨॥ ਗੁਰ ਬਿਨੁ; ਦੂਜਾ ਨਾਹੀ ਥਾਉ ॥ ਗੁਰੁ ਦਾਤਾ; ਗੁਰੁ ਦੇਵੈ ਨਾਉ ॥੩॥ ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥ ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥ ਆਸਾ ਮਹਲਾ ੫ ॥ ਆਪੇ ਪੇਡੁ; ਬਿਸਥਾਰੀ ਸਾਖ ॥ ਅਪਨੀ ਖੇਤੀ; ਆਪੇ ਰਾਖ ॥੧॥ ਜਤ ਕਤ ਪੇਖਉ; ਏਕੈ ਓਹੀ ॥ ਘਟ ਘਟ ਅੰਤਰਿ; ਆਪੇ ਸੋਈ ॥੧॥ ਰਹਾਉ ॥ ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ; ਸੋਈ ਆਕਾਰੁ ॥੨॥ ਸਰਗੁਣ ਨਿਰਗੁਣ; ਥਾਪੈ ਨਾਉ ॥ ਦੁਹ ਮਿਲਿ; ਏਕੈ ਕੀਨੋ ਠਾਉ ॥੩॥ ਕਹੁ ਨਾਨਕ; ਗੁਰਿ. ਭ੍ਰਮੁ ਭਉ ਖੋਇਆ ॥ ਅਨਦ ਰੂਪੁ; ਸਭੁ ਨੈਨ ਅਲੋਇਆ ॥੪॥੧੭॥੬੮॥ ਆਸਾ ਮਹਲਾ ੫ ॥ ਉਕਤਿ ਸਿਆਨਪ ਕਿਛੂ; ਨ ਜਾਨਾ ॥
Источники и права