couponatlas.

Гуру Грантх Сахиб (гурмукхи): Анг 389

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਸਾ ਮਹਲਾ ੫ ॥ ਤੂ ਮੇਰਾ ਤਰੰਗੁ; ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ; ਹਮ ਤੇਰੈ ਦੁਆਰੇ ॥੧॥ ਤੂੰ ਮੇਰਾ ਕਰਤਾ; ਹਉ ਸੇਵਕੁ ਤੇਰਾ ॥ ਸਰਣਿ ਗਹੀ; ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥ ਤੂ ਮੇਰਾ ਜੀਵਨੁ; ਤੂ ਆਧਾਰੁ ॥ ਤੁਝਹਿ ਪੇਖਿ; ਬਿਗਸੈ ਕਉਲਾਰੁ ॥੨॥ ਤੂ ਮੇਰੀ ਗਤਿ ਪਤਿ; ਤੂ ਪਰਵਾਨੁ ॥ ਤੂ ਸਮਰਥੁ; ਮੈ. ਤੇਰਾ ਤਾਣੁ ॥੩॥ ਅਨਦਿਨੁ ਜਪਉ; ਨਾਮ ਗੁਣਤਾਸਿ ॥ ਨਾਨਕ ਕੀ; ਪ੍ਰਭ ਪਹਿ ਅਰਦਾਸਿ ॥੪॥੨੩॥੭੪॥ ਆਸਾ ਮਹਲਾ ੫ ॥ ਰੋਵਨਹਾਰੈ; ਝੂਠੁ ਕਮਾਨਾ ॥ ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥ ਕੋ ਮੂਆ; ਕਾ ਕੈ ਘਰਿ ਗਾਵਨੁ ॥ ਕੋ ਰੋਵੈ; ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥ ਬਾਲ ਬਿਵਸਥਾ ਤੇ; ਬਿਰਧਾਨਾ ॥ ਪਹੁਚਿ ਨ. ਮੂਕਾ; ਫਿਰਿ ਪਛੁਤਾਨਾ ॥੨॥ ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ ਨਰਕ ਸੁਰਗ; ਫਿਰਿ ਫਿਰਿ ਅਉਤਾਰਾ ॥੩॥ ਕਹੁ ਨਾਨਕ; ਜੋ ਲਾਇਆ ਨਾਮ ॥ ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥ ਆਸਾ ਮਹਲਾ ੫ ॥ ਸੋਇ ਰਹੀ; ਪ੍ਰਭ ਖਬਰਿ. ਨ ਜਾਨੀ ॥ ਭੋਰੁ ਭਇਆ; ਬਹੁਰਿ ਪਛੁਤਾਨੀ ॥੧॥ ਪ੍ਰਿਅ ਪ੍ਰੇਮ ਸਹਜਿ; ਮਨਿ ਅਨਦੁ ਧਰਉ ਰੀ ॥ ਪ੍ਰਭ ਮਿਲਬੇ ਕੀ ਲਾਲਸਾ; ਤਾ ਤੇ. ਆਲਸੁ ਕਹਾ ਕਰਉ ਰੀ ॥੧॥ ਰਹਾਉ ॥ ਕਰ ਮਹਿ; ਅੰਮ੍ਰਿਤੁ ਆਣਿ ਨਿਸਾਰਿਓ ॥ ਖਿਸਰਿ ਗਇਓ; ਭੂਮ ਪਰਿ ਡਾਰਿਓ ॥੨॥ ਸਾਦਿ ਮੋਹਿ; ਲਾਦੀ ਅਹੰਕਾਰੇ ॥ ਦੋਸੁ ਨਾਹੀ; ਪ੍ਰਭ ਕਰਣੈਹਾਰੇ ॥੩॥ ਸਾਧਸੰਗਿ; ਮਿਟੇ ਭਰਮ ਅੰਧਾਰੇ ॥ ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥ ਆਸਾ ਮਹਲਾ ੫ ॥ ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰ ਨਸਿ ਗਏ ਵਿਚਾਰੇ ॥੧॥ ਤੂ. ਚਿਤਿ ਆਵਹਿ; ਤੇਰੀ ਮਇਆ ॥ ਸਿਮਰਤ ਨਾਮ; ਸਗਲ ਰੋਗ ਖਇਆ ॥੧॥ ਰਹਾਉ ॥ ਅਨਿਕ ਦੂਖ ਦੇਵਹਿ; ਅਵਰਾ ਕਉ ॥ ਪਹੁਚਿ ਨ ਸਾਕਹਿ; ਜਨ ਤੇਰੇ ਕਉ ॥੨॥ ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ ਸਹਜ ਅਨੰਦ ਬਸੈ ਬੈਰਾਗੀ ॥੩॥ ਨਾਨਕ ਕੀ; ਅਰਦਾਸਿ ਸੁਣੀਜੈ ॥ ਕੇਵਲ ਨਾਮੁ; ਰਿਦੇ ਮਹਿ ਦੀਜੈ ॥੪॥੨੬॥੭੭॥ ਆਸਾ ਮਹਲਾ ੫ ॥ ਮਨੁ ਤ੍ਰਿਪਤਾਨੋ; ਮਿਟੇ ਜੰਜਾਲ ॥ ਪ੍ਰਭੁ ਅਪੁਨਾ; ਹੋਇਆ ਕਿਰਪਾਲ ॥੧॥ ਸੰਤ ਪ੍ਰਸਾਦਿ; ਭਲੀ ਬਨੀ ॥ ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ; ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥ ਨਾਮੁ ਦ੍ਰਿੜਾਇਆ; ਸਾਧ ਕ੍ਰਿਪਾਲ ॥ ਮਿਟਿ ਗਈ ਭੂਖ; ਮਹਾ ਬਿਕਰਾਲ ॥੨॥ ਠਾਕੁਰਿ ਅਪੁਨੈ; ਕੀਨੀ ਦਾਤਿ ॥ ਜਲਨਿ ਬੁਝੀ; ਮਨਿ ਹੋਈ ਸਾਂਤਿ ॥੩॥ ਮਿਟਿ ਗਈ ਭਾਲ; ਮਨੁ ਸਹਜਿ ਸਮਾਨਾ ॥
Источники и права