couponatlas.

Гуру Грантх Сахиб (гурмукхи): Анг 39

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਨ ਕੀ ਸੇਵਾ ਧਰਮ ਰਾਇ ਕਰੈ; ਧੰਨੁ ਸਵਾਰਣਹਾਰੁ ॥੨॥ ਮਨ ਕੇ ਬਿਕਾਰ ਮਨਹਿ ਤਜੈ; ਮਨਿ ਚੂਕੈ ਮੋਹੁ ਅਭਿਮਾਨੁ ॥ ਆਤਮ ਰਾਮੁ ਪਛਾਣਿਆ; ਸਹਜੇ ਨਾਮਿ ਸਮਾਨੁ ॥ ਬਿਨੁ ਸਤਿਗੁਰ. ਮੁਕਤਿ ਨ ਪਾਈਐ; ਮਨਮੁਖਿ ਫਿਰੈ ਦਿਵਾਨੁ ॥ ਸਬਦੁ ਨ ਚੀਨੈ. ਕਥਨੀ ਬਦਨੀ ਕਰੇ; ਬਿਖਿਆ ਮਾਹਿ ਸਮਾਨੁ ॥੩॥ ਸਭੁ ਕਿਛੁ ਆਪੇ ਆਪਿ ਹੈ; ਦੂਜਾ ਅਵਰੁ ਨ ਕੋਇ ॥ ਜਿਉ ਬੋਲਾਏ ਤਿਉ ਬੋਲੀਐ; ਜਾ ਆਪਿ ਬੁਲਾਏ ਸੋਇ ॥ ਗੁਰਮੁਖਿ ਬਾਣੀ ਬ੍ਰਹਮੁ ਹੈ; ਸਬਦਿ ਮਿਲਾਵਾ ਹੋਇ ॥ ਨਾਨਕ. ਨਾਮੁ ਸਮਾਲਿ ਤੂ; ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥ ਸਿਰੀਰਾਗੁ ਮਹਲਾ ੩ ॥ ਜਗਿ ਹਉਮੈ ਮੈਲੁ ਦੁਖੁ ਪਾਇਆ; ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ. ਕਿਵੈ ਨ ਉਤਰੈ; ਜੇ ਸਉ ਤੀਰਥ ਨਾਇ ॥ ਬਹੁ ਬਿਧਿ ਕਰਮ ਕਮਾਵਦੇ; ਦੂਣੀ ਮਲੁ ਲਾਗੀ ਆਇ ॥ ਪੜਿਐ. ਮੈਲੁ ਨ ਉਤਰੈ; ਪੂਛਹੁ ਗਿਆਨੀਆ ਜਾਇ ॥੧॥ ਮਨ ਮੇਰੇ; ਗੁਰ ਸਰਣਿ ਆਵੈ, ਤਾ ਨਿਰਮਲੁ ਹੋਇ ॥ ਮਨਮੁਖ. ਹਰਿ ਹਰਿ ਕਰਿ ਥਕੇ; ਮੈਲੁ. ਨ ਸਕੀ ਧੋਇ ॥੧॥ ਰਹਾਉ ॥ ਮਨਿ ਮੈਲੈ. ਭਗਤਿ ਨ ਹੋਵਈ; ਨਾਮੁ. ਨ ਪਾਇਆ ਜਾਇ ॥ ਮਨਮੁਖ ਮੈਲੇ. ਮੈਲੇ ਮੁਏ; ਜਾਸਨਿ ਪਤਿ ਗਵਾਇ ॥ ਗੁਰ ਪਰਸਾਦੀ ਮਨਿ ਵਸੈ; ਮਲੁ ਹਉਮੈ ਜਾਇ ਸਮਾਇ ॥ ਜਿਉ. ਅੰਧੇਰੈ ਦੀਪਕੁ ਬਾਲੀਐ; ਤਿਉ ਗੁਰ ਗਿਆਨਿ. ਅਗਿਆਨੁ ਤਜਾਇ ॥੨॥ ਹਮ ਕੀਆ ਹਮ ਕਰਹਗੇ; ਹਮ ਮੂਰਖ ਗਾਵਾਰ ॥ ਕਰਣੈ ਵਾਲਾ ਵਿਸਰਿਆ; ਦੂਜੈ ਭਾਇ ਪਿਆਰੁ ॥ ਮਾਇਆ ਜੇਵਡੁ. ਦੁਖੁ ਨਹੀ; ਸਭਿ ਭਵਿ ਥਕੇ ਸੰਸਾਰੁ ॥ ਗੁਰਮਤੀ ਸੁਖੁ ਪਾਈਐ; ਸਚੁ ਨਾਮੁ ਉਰ ਧਾਰਿ ॥੩॥ ਜਿਸ ਨੋ ਮੇਲੇ. ਸੋ ਮਿਲੈ; ਹਉ. ਤਿਸੁ ਬਲਿਹਾਰੈ ਜਾਉ ॥ ਏ ਮਨ ਭਗਤੀ ਰਤਿਆ; ਸਚੁ ਬਾਣੀ ਨਿਜ ਥਾਉ ॥ ਮਨਿ ਰਤੇ ਜਿਹਵਾ ਰਤੀ; ਹਰਿ ਗੁਣ ਸਚੇ ਗਾਉ ॥ ਨਾਨਕ. ਨਾਮੁ ਨ ਵੀਸਰੈ; ਸਚੇ ਮਾਹਿ ਸਮਾਉ ॥੪॥੩੧॥੬੪॥ ਸਿਰੀਰਾਗੁ ਮਹਲਾ ੪ ਘਰੁ ੧ ॥ ਮੈ ਮਨਿ ਤਨਿ ਬਿਰਹੁ ਅਤਿ ਅਗਲਾ; ਕਿਉ. ਪ੍ਰੀਤਮੁ ਮਿਲੈ ਘਰਿ ਆਇ ॥ ਜਾ ਦੇਖਾ ਪ੍ਰਭੁ ਆਪਣਾ; ਪ੍ਰਭਿ ਦੇਖਿਐ. ਦੁਖੁ ਜਾਇ ॥ ਜਾਇ ਪੁਛਾ ਤਿਨ ਸਜਣਾ; ਪ੍ਰਭੁ. ਕਿਤੁ ਬਿਧਿ ਮਿਲੈ ਮਿਲਾਇ ॥੧॥ ਮੇਰੇ ਸਤਿਗੁਰਾ; ਮੈ. ਤੁਝ ਬਿਨੁ. ਅਵਰੁ ਨ ਕੋਇ ॥ ਹਮ ਮੂਰਖ ਮੁਗਧ ਸਰਣਾਗਤੀ; ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥ ਸਤਿਗੁਰੁ ਦਾਤਾ. ਹਰਿ ਨਾਮ ਕਾ; ਪ੍ਰਭੁ ਆਪਿ ਮਿਲਾਵੈ ਸੋਇ ॥ ਸਤਿਗੁਰਿ ਹਰਿ ਪ੍ਰਭੁ ਬੁਝਿਆ; ਗੁਰ ਜੇਵਡੁ. ਅਵਰੁ ਨ ਕੋਇ ॥ ਹਉ. ਗੁਰ ਸਰਣਾਈ ਢਹਿ ਪਵਾ; ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥ ਮਨਹਠਿ. ਕਿਨੈ ਨ ਪਾਇਆ; ਕਰਿ ਉਪਾਵ. ਥਕੇ ਸਭੁ ਕੋਇ ॥
Источники и права