couponatlas.

Гуру Грантх Сахиб (гурмукхи): Анг 391

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾ ਓਹੁ ਮਰਤਾ; ਨਾ ਹਮ ਡਰਿਆ ॥ ਨਾ ਓਹੁ ਬਿਨਸੈ; ਨਾ ਹਮ ਕੜਿਆ ॥ ਨਾ ਓਹੁ ਨਿਰਧਨੁ; ਨਾ ਹਮ ਭੂਖੇ ॥ ਨਾ ਓਸੁ ਦੂਖੁ; ਨ ਹਮ ਕਉ ਦੂਖੇ ॥੧॥ ਅਵਰੁ. ਨ ਕੋਊ ਮਾਰਨਵਾਰਾ ॥ ਜੀਅਉ ਹਮਾਰਾ; ਜੀਉ ਦੇਨਹਾਰਾ ॥੧॥ ਰਹਾਉ ॥ ਨਾ ਉਸੁ ਬੰਧਨ; ਨਾ ਹਮ ਬਾਧੇ ॥ ਨਾ ਉਸੁ ਧੰਧਾ; ਨਾ ਹਮ ਧਾਧੇ ॥ ਨਾ ਉਸੁ ਮੈਲੁ; ਨ ਹਮ ਕਉ ਮੈਲਾ ॥ ਓਸੁ ਅਨੰਦੁ; ਤ ਹਮ ਸਦ ਕੇਲਾ ॥੨॥ ਨਾ ਉਸੁ ਸੋਚੁ; ਨ ਹਮ ਕਉ ਸੋਚਾ ॥ ਨਾ ਉਸੁ ਲੇਪੁ; ਨ ਹਮ ਕਉ ਪੋਚਾ ॥ ਨਾ ਉਸੁ ਭੂਖ; ਨ ਹਮ ਕਉ ਤ੍ਰਿਸਨਾ ॥ ਜਾ ਉਹੁ ਨਿਰਮਲੁ; ਤਾਂ ਹਮ ਜਚਨਾ ॥੩॥ ਹਮ ਕਿਛੁ ਨਾਹੀ; ਏਕੈ ਓਹੀ ॥ ਆਗੈ ਪਾਛੈ; ਏਕੋ ਸੋਈ ॥ ਨਾਨਕ ਗੁਰਿ; ਖੋਏ ਭ੍ਰਮ ਭੰਗਾ ॥ ਹਮ ਓਇ ਮਿਲਿ; ਹੋਏ ਇਕ ਰੰਗਾ ॥੪॥੩੨॥੮੩॥ ਆਸਾ ਮਹਲਾ ੫ ॥ ਅਨਿਕ ਭਾਂਤਿ ਕਰਿ; ਸੇਵਾ ਕਰੀਐ ॥ ਜੀਉ ਪ੍ਰਾਨ ਧਨੁ; ਆਗੈ ਧਰੀਐ ॥ ਪਾਨੀ ਪਖਾ ਕਰਉ; ਤਜਿ ਅਭਿਮਾਨੁ ॥ ਅਨਿਕ ਬਾਰ; ਜਾਈਐ ਕੁਰਬਾਨੁ ॥੧॥ ਸਾਈ ਸੁਹਾਗਣਿ; ਜੋ ਪ੍ਰਭ ਭਾਈ ॥ ਤਿਸ ਕੈ ਸੰਗਿ ਮਿਲਉ; ਮੇਰੀ ਮਾਈ ॥੧॥ ਰਹਾਉ ॥ ਦਾਸਨਿ ਦਾਸੀ ਕੀ ਪਨਿਹਾਰਿ ॥ ਉਨੑ ਕੀ ਰੇਣੁ; ਬਸੈ ਜੀਅ ਨਾਲਿ ॥ ਮਾਥੈ ਭਾਗੁ. ਤ ਪਾਵਉ ਸੰਗੁ ॥ ਮਿਲੈ ਸੁਆਮੀ; ਅਪੁਨੈ ਰੰਗਿ ॥੨॥ ਜਾਪ ਤਾਪ ਦੇਵਉ ਸਭ ਨੇਮਾ ॥ ਕਰਮ ਧਰਮ; ਅਰਪਉ ਸਭ ਹੋਮਾ ॥ ਗਰਬੁ ਮੋਹੁ ਤਜਿ; ਹੋਵਉ ਰੇਨ ॥ ਉਨੑ ਕੈ ਸੰਗਿ; ਦੇਖਉ ਪ੍ਰਭੁ ਨੈਨ ॥੩॥ ਨਿਮਖ ਨਿਮਖ; ਏਹੀ ਆਰਾਧਉ ॥ ਦਿਨਸੁ ਰੈਣਿ; ਏਹ ਸੇਵਾ ਸਾਧਉ ॥ ਭਏ ਕ੍ਰਿਪਾਲ; ਗੁਪਾਲ ਗੋਬਿੰਦ ॥ ਸਾਧਸੰਗਿ; ਨਾਨਕ ਬਖਸਿੰਦ ॥੪॥੩੩॥੮੪॥ ਆਸਾ ਮਹਲਾ ੫ ॥ ਪ੍ਰਭ ਕੀ ਪ੍ਰੀਤਿ; ਸਦਾ ਸੁਖੁ ਹੋਇ ॥ ਪ੍ਰਭ ਕੀ ਪ੍ਰੀਤਿ; ਦੁਖੁ ਲਗੈ ਨ. ਕੋਇ ॥ ਪ੍ਰਭ ਕੀ ਪ੍ਰੀਤਿ; ਹਉਮੈ ਮਲੁ ਖੋਇ ॥ ਪ੍ਰਭ ਕੀ ਪ੍ਰੀਤਿ; ਸਦ ਨਿਰਮਲ ਹੋਇ ॥੧॥ ਸੁਨਹੁ ਮੀਤ; ਐਸਾ ਪ੍ਰੇਮ ਪਿਆਰੁ ॥ ਜੀਅ ਪ੍ਰਾਨ; ਘਟ ਘਟ ਆਧਾਰੁ ॥੧॥ ਰਹਾਉ ॥ ਪ੍ਰਭ ਕੀ ਪ੍ਰੀਤਿ; ਭਏ ਸਗਲ ਨਿਧਾਨ ॥ ਪ੍ਰਭ ਕੀ ਪ੍ਰੀਤਿ; ਰਿਦੈ ਨਿਰਮਲ ਨਾਮ ॥ ਪ੍ਰਭ ਕੀ ਪ੍ਰੀਤਿ; ਸਦ ਸੋਭਾਵੰਤ ॥ ਪ੍ਰਭ ਕੀ ਪ੍ਰੀਤਿ; ਸਭ ਮਿਟੀ ਹੈ ਚਿੰਤ ॥੨॥ ਪ੍ਰਭ ਕੀ ਪ੍ਰੀਤਿ; ਇਹੁ ਭਵਜਲੁ ਤਰੈ ॥ ਪ੍ਰਭ ਕੀ ਪ੍ਰੀਤਿ; ਜਮ ਤੇ ਨਹੀ ਡਰੈ ॥ ਪ੍ਰਭ ਕੀ ਪ੍ਰੀਤਿ; ਸਗਲ ਉਧਾਰੈ ॥ ਪ੍ਰਭ ਕੀ ਪ੍ਰੀਤਿ; ਚਲੈ ਸੰਗਾਰੈ ॥੩॥ ਆਪਹੁ ਕੋਈ ਮਿਲੈ ਨ, ਭੂਲੈ ॥ ਜਿਸੁ ਕ੍ਰਿਪਾਲੁ; ਤਿਸੁ ਸਾਧਸੰਗਿ ਘੂਲੈ ॥ ਕਹੁ ਨਾਨਕ; ਤੇਰੈ ਕੁਰਬਾਣੁ ॥ ਸੰਤ ਓਟ; ਪ੍ਰਭ ਤੇਰਾ ਤਾਣੁ ॥੪॥੩੪॥੮੫॥ ਆਸਾ ਮਹਲਾ ੫ ॥ ਭੂਪਤਿ ਹੋਇ ਕੈ; ਰਾਜੁ ਕਮਾਇਆ ॥ ਕਰਿ ਕਰਿ ਅਨਰਥ; ਵਿਹਾਝੀ ਮਾਇਆ ॥
Источники и права