couponatlas.

Гуру Грантх Сахиб (гурмукхи): Анг 394

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲਾਲ ਜਵੇਹਰ; ਭਰੇ ਭੰਡਾਰ ॥ ਤੋਟਿ ਨ ਆਵੈ; ਜਪਿ ਨਿਰੰਕਾਰ ॥ ਅੰਮ੍ਰਿਤ ਸਬਦੁ; ਪੀਵੈ ਜਨੁ ਕੋਇ ॥ ਨਾਨਕ ਤਾ ਕੀ; ਪਰਮ ਗਤਿ ਹੋਇ ॥੨॥੪੧॥੯੨॥ ਆਸਾ ਘਰੁ ੭ ਮਹਲਾ ੫ ॥ ਹਰਿ ਕਾ ਨਾਮੁ; ਰਿਦੈ ਨਿਤ ਧਿਆਈ ॥ ਸੰਗੀ ਸਾਥੀ; ਸਗਲ ਤਰਾਂਈ ॥੧॥ ਗੁਰੁ ਮੇਰੈ ਸੰਗਿ; ਸਦਾ ਹੈ ਨਾਲੇ ॥ ਸਿਮਰਿ ਸਿਮਰਿ; ਤਿਸੁ ਸਦਾ ਸਮੑਾਲੇ ॥੧॥ ਰਹਾਉ ॥ ਤੇਰਾ ਕੀਆ; ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ; ਨਾਨਕੁ ਮਾਂਗੈ ॥੨॥੪੨॥੯੩॥ ਆਸਾ ਮਹਲਾ ੫ ॥ ਸਾਧੂ ਸੰਗਤਿ; ਤਰਿਆ ਸੰਸਾਰੁ ॥ ਹਰਿ ਕਾ ਨਾਮੁ; ਮਨਹਿ ਆਧਾਰੁ ॥੧॥ ਚਰਨ ਕਮਲ; ਗੁਰਦੇਵ ਪਿਆਰੇ ॥ ਪੂਜਹਿ ਸੰਤ; ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥ ਜਾ ਕੈ ਮਸਤਕਿ; ਲਿਖਿਆ ਭਾਗੁ ॥ ਕਹੁ ਨਾਨਕ; ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥ ਆਸਾ ਮਹਲਾ ੫ ॥ ਮੀਠੀ ਆਗਿਆ, ਪਿਰ ਕੀ ਲਾਗੀ ॥ ਸਉਕਨਿ ਘਰ ਕੀ; ਕੰਤਿ ਤਿਆਗੀ ॥ ਪ੍ਰਿਅ ਸੋਹਾਗਨਿ; ਸੀਗਾਰਿ ਕਰੀ ॥ ਮਨ ਮੇਰੇ ਕੀ; ਤਪਤਿ ਹਰੀ ॥੧॥ ਭਲੋ ਭਇਓ; ਪ੍ਰਿਅ ਕਹਿਆ ਮਾਨਿਆ ॥ ਸੂਖੁ ਸਹਜੁ; ਇਸੁ ਘਰ ਕਾ ਜਾਨਿਆ ॥ ਰਹਾਉ ॥ ਹਉ ਬੰਦੀ; ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ਅਗਮ ਅਪਾਰ ॥ ਲੇ ਪਖਾ; ਪ੍ਰਿਅ ਝਲਉ ਪਾਏ ॥ ਭਾਗਿ ਗਏ; ਪੰਚ ਦੂਤ ਲਾਵੇ ॥੨॥ ਨਾ ਮੈ ਕੁਲੁ; ਨਾ ਸੋਭਾਵੰਤ ॥ ਕਿਆ ਜਾਨਾ; ਕਿਉ ਭਾਨੀ ਕੰਤ ॥ ਮੋਹਿ ਅਨਾਥ; ਗਰੀਬ ਨਿਮਾਨੀ ॥ ਕੰਤ ਪਕਰਿ; ਹਮ ਕੀਨੀ ਰਾਨੀ ॥੩॥ ਜਬ ਮੁਖਿ; ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ; ਮੇਰਾ ਧਨੁ ਸੋਹਾਗਾ ॥ ਕਹੁ ਨਾਨਕ; ਮੋਰੀ ਪੂਰਨ ਆਸਾ ॥ ਸਤਿਗੁਰ ਮੇਲੀ; ਪ੍ਰਭ ਗੁਣਤਾਸਾ ॥੪॥੧॥੯੫॥ ਆਸਾ ਮਹਲਾ ੫ ॥ ਮਾਥੈ ਤ੍ਰਿਕੁਟੀ; ਦ੍ਰਿਸਟਿ ਕਰੂਰਿ ॥ ਬੋਲੈ ਕਉੜਾ; ਜਿਹਬਾ ਕੀ ਫੂੜਿ ॥ ਸਦਾ ਭੂਖੀ; ਪਿਰੁ ਜਾਨੈ ਦੂਰਿ ॥੧॥ ਐਸੀ ਇਸਤ੍ਰੀ ਇਕ; ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ; ਹਮ. ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ ਪਾਇ ਠਗਉਲੀ; ਸਭੁ ਜਗੁ ਜੋਹਿਆ ॥ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ; ਨਾਮਿ ਲਗੇ ਸੇ ਸੋਹਿਆ ॥੨॥ ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ; ਜਿ ਸਤਿਗੁਰ ਕੀ ਸਰਨਾ ॥੩॥ ਮਾਇਆ ਮੋਹਿ; ਸਭੋ ਜਗੁ ਬਾਧਾ ॥ ਹਉਮੈ ਪਚੈ; ਮਨਮੁਖ ਮੂਰਾਖਾ ॥ ਗੁਰ ਨਾਨਕ; ਬਾਹ ਪਕਰਿ. ਹਮ ਰਾਖਾ ॥੪॥੨॥੯੬॥ ਆਸਾ ਮਹਲਾ ੫ ॥ ਸਰਬ ਦੂਖ; ਜਬ ਬਿਸਰਹਿ ਸੁਆਮੀ ॥ ਈਹਾ ਊਹਾ; ਕਾਮਿ ਨ ਪ੍ਰਾਨੀ ॥੧॥ ਸੰਤ ਤ੍ਰਿਪਤਾਸੇ; ਹਰਿ ਹਰਿ ਧੵਾਇ ॥
Источники и права