couponatlas.

Гуру Грантх Сахиб (гурмукхи): Анг 395

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਿ ਕਿਰਪਾ. ਅਪੁਨੈ ਨਾਇ ਲਾਏ; ਸਰਬ ਸੂਖ. ਪ੍ਰਭ ਤੁਮਰੀ ਰਜਾਇ ॥ ਰਹਾਉ ॥ ਸੰਗਿ ਹੋਵਤ ਕਉ; ਜਾਨਤ ਦੂਰਿ ॥ ਸੋ ਜਨੁ ਮਰਤਾ; ਨਿਤ ਨਿਤ ਝੂਰਿ ॥੨॥ ਜਿਨਿ ਸਭੁ ਕਿਛੁ ਦੀਆ; ਤਿਸੁ ਚਿਤਵਤ ਨਾਹਿ ॥ ਮਹਾ ਬਿਖਿਆ ਮਹਿ; ਦਿਨੁ ਰੈਨਿ ਜਾਹਿ ॥੩॥ ਕਹੁ ਨਾਨਕ; ਪ੍ਰਭੁ ਸਿਮਰਹੁ ਏਕ ॥ ਗਤਿ ਪਾਈਐ; ਗੁਰ ਪੂਰੇ ਟੇਕ ॥੪॥੩॥੯੭॥ ਆਸਾ ਮਹਲਾ ੫ ॥ ਨਾਮੁ ਜਪਤ; ਮਨੁ ਤਨੁ ਸਭੁ ਹਰਿਆ ॥ ਕਲਮਲ ਦੋਖ; ਸਗਲ ਪਰਹਰਿਆ ॥੧॥ ਸੋਈ ਦਿਵਸੁ ਭਲਾ; ਮੇਰੇ ਭਾਈ ॥ ਹਰਿ ਗੁਨ ਗਾਇ; ਪਰਮ ਗਤਿ ਪਾਈ ॥ ਰਹਾਉ ॥ ਸਾਧ ਜਨਾ ਕੇ; ਪੂਜੇ ਪੈਰ ॥ ਮਿਟੇ ਉਪਦ੍ਰਹ; ਮਨ ਤੇ ਬੈਰ ॥੨॥ ਗੁਰ ਪੂਰੇ ਮਿਲਿ; ਝਗਰੁ ਚੁਕਾਇਆ ॥ ਪੰਚ ਦੂਤ; ਸਭਿ ਵਸਗਤਿ ਆਇਆ ॥੩॥ ਜਿਸੁ ਮਨਿ ਵਸਿਆ; ਹਰਿ ਕਾ ਨਾਮੁ ॥ ਨਾਨਕ; ਤਿਸੁ ਊਪਰਿ ਕੁਰਬਾਨ ॥੪॥੪॥੯੮॥ ਆਸਾ ਮਹਲਾ ੫ ॥ ਗਾਵਿ ਲੇਹਿ ਤੂ ਗਾਵਨਹਾਰੇ ॥ ਜੀਅ ਪਿੰਡ ਕੇ; ਪ੍ਰਾਨ ਅਧਾਰੇ ॥ ਜਾ ਕੀ ਸੇਵਾ; ਸਰਬ ਸੁਖ ਪਾਵਹਿ ॥ ਅਵਰ ਕਾਹੂ ਪਹਿ; ਬਹੁੜਿ. ਨ ਜਾਵਹਿ ॥੧॥ ਸਦਾ ਅਨੰਦ. ਅਨੰਦੀ ਸਾਹਿਬੁ; ਗੁਨ ਨਿਧਾਨ ਨਿਤ ਨਿਤ ਜਾਪੀਐ ॥ ਬਲਿਹਾਰੀ ਤਿਸੁ ਸੰਤ ਪਿਆਰੇ; ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥ ਜਾ ਕਾ ਦਾਨੁ; ਨਿਖੂਟੈ ਨਾਹੀ ॥ ਭਲੀ ਭਾਤਿ; ਸਭ ਸਹਜਿ ਸਮਾਹੀ ॥ ਜਾ ਕੀ ਬਖਸ; ਨ ਮੇਟੈ ਕੋਈ ॥ ਮਨਿ ਵਾਸਾਈਐ; ਸਾਚਾ ਸੋਈ ॥੨॥ ਸਗਲ ਸਮਗ੍ਰੀ; ਗ੍ਰਿਹ ਜਾ ਕੈ ਪੂਰਨ ॥ ਪ੍ਰਭ ਕੇ ਸੇਵਕ; ਦੂਖ ਨ ਝੂਰਨ ॥ ਓਟਿ ਗਹੀ; ਨਿਰਭਉ ਪਦੁ ਪਾਈਐ ॥ ਸਾਸਿ ਸਾਸਿ; ਸੋ ਗੁਨ ਨਿਧਿ ਗਾਈਐ ॥੩॥ ਦੂਰਿ ਨ ਹੋਈ ਕਤਹੂ ਜਾਈਐ ॥ ਨਦਰਿ ਕਰੇ; ਤਾ ਹਰਿ ਹਰਿ ਪਾਈਐ ॥ ਅਰਦਾਸਿ ਕਰੀ; ਪੂਰੇ ਗੁਰ ਪਾਸਿ ॥ ਨਾਨਕੁ ਮੰਗੈ; ਹਰਿ ਧਨੁ ਰਾਸਿ ॥੪॥੫॥੯੯॥ ਆਸਾ ਮਹਲਾ ੫ ॥ ਪ੍ਰਥਮੇ ਮਿਟਿਆ; ਤਨ ਕਾ ਦੂਖ ॥ ਮਨ ਸਗਲ ਕਉ; ਹੋਆ ਸੂਖੁ ॥ ਕਰਿ ਕਿਰਪਾ; ਗੁਰ ਦੀਨੋ ਨਾਉ ॥ ਬਲਿ ਬਲਿ; ਤਿਸੁ ਸਤਿਗੁਰ ਕਉ ਜਾਉ ॥੧॥ ਗੁਰੁ ਪੂਰਾ ਪਾਇਓ; ਮੇਰੇ ਭਾਈ ॥ ਰੋਗ ਸੋਗ ਸਭ ਦੂਖ ਬਿਨਾਸੇ; ਸਤਿਗੁਰ ਕੀ ਸਰਣਾਈ ॥ ਰਹਾਉ ॥ ਗੁਰ ਕੇ ਚਰਨ; ਹਿਰਦੈ ਵਸਾਏ ॥ ਮਨ ਚਿੰਤਤ; ਸਗਲੇ ਫਲ ਪਾਏ ॥ ਅਗਨਿ ਬੁਝੀ; ਸਭ ਹੋਈ ਸਾਂਤਿ ॥ ਕਰਿ ਕਿਰਪਾ; ਗੁਰਿ ਕੀਨੀ ਦਾਤਿ ॥੨॥ ਨਿਥਾਵੇ ਕਉ; ਗੁਰਿ. ਦੀਨੋ ਥਾਨੁ ॥ ਨਿਮਾਨੇ ਕਉ; ਗੁਰਿ ਕੀਨੋ ਮਾਨੁ ॥ ਬੰਧਨ ਕਾਟਿ; ਸੇਵਕ ਕਰਿ ਰਾਖੇ ॥ ਅੰਮ੍ਰਿਤ ਬਾਨੀ; ਰਸਨਾ ਚਾਖੇ ॥੩॥ ਵਡੈ ਭਾਗਿ; ਪੂਜ ਗੁਰ ਚਰਨਾ ॥ ਸਗਲ ਤਿਆਗਿ; ਪਾਈ ਪ੍ਰਭ ਸਰਨਾ ॥
Источники и права