couponatlas.

Гуру Грантх Сахиб (гурмукхи): Анг 396

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰੁ ਨਾਨਕ; ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥ ਆਸਾ ਮਹਲਾ ੫ ॥ ਸਤਿਗੁਰ ਸਾਚੈ; ਦੀਆ ਭੇਜਿ ॥ ਚਿਰੁ ਜੀਵਨੁ; ਉਪਜਿਆ ਸੰਜੋਗਿ ॥ ਉਦਰੈ ਮਾਹਿ; ਆਇ ਕੀਆ ਨਿਵਾਸੁ ॥ ਮਾਤਾ ਕੈ ਮਨਿ; ਬਹੁਤੁ ਬਿਗਾਸੁ ॥੧॥ ਜੰਮਿਆ ਪੂਤੁ; ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ ਮਹਿ; ਲਿਖਿਆ ਧੁਰ ਕਾ ॥ ਰਹਾਉ ॥ ਦਸੀ ਮਾਸੀ; ਹੁਕਮਿ. ਬਾਲਕ ਜਨਮੁ ਲੀਆ ॥ ਮਿਟਿਆ ਸੋਗੁ; ਮਹਾ ਅਨੰਦੁ ਥੀਆ ॥ ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥੨॥ ਵਧੀ ਵੇਲਿ; ਬਹੁ ਪੀੜੀ ਚਾਲੀ ॥ ਧਰਮ ਕਲਾ; ਹਰਿ ਬੰਧਿ ਬਹਾਲੀ ॥ ਮਨ ਚਿੰਦਿਆ; ਸਤਿਗੁਰੂ ਦਿਵਾਇਆ ॥ ਭਏ ਅਚਿੰਤ; ਏਕ ਲਿਵ ਲਾਇਆ ॥੩॥ ਜਿਉ ਬਾਲਕੁ; ਪਿਤਾ ਊਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ; ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ ॥ ਗੁਰੁ ਨਾਨਕੁ ਤੁਠਾ; ਕੀਨੀ ਦਾਤਿ ॥੪॥੭॥੧੦੧॥ ਆਸਾ ਮਹਲਾ ੫ ॥ ਗੁਰ ਪੂਰੇ; ਰਾਖਿਆ ਦੇ ਹਾਥ ॥ ਪ੍ਰਗਟੁ ਭਇਆ; ਜਨ ਕਾ ਪਰਤਾਪੁ ॥੧॥ ਗੁਰੁ ਗੁਰੁ ਜਪੀ; ਗੁਰੂ ਗੁਰੁ ਧਿਆਈ ॥ ਜੀਅ ਕੀ ਅਰਦਾਸਿ; ਗੁਰੂ ਪਹਿ ਪਾਈ ॥ ਰਹਾਉ ॥ ਸਰਨਿ ਪਰੇ; ਸਾਚੇ ਗੁਰਦੇਵ ॥ ਪੂਰਨ ਹੋਈ; ਸੇਵਕ ਸੇਵ ॥੨॥ ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥ ਕਹੁ ਨਾਨਕ; ਗੁਰ ਕਉ ਕੁਰਬਾਨ ॥੩॥੮॥੧੦੨॥ ਆਸਾ ਘਰੁ ੮ ਕਾਫੀ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਮੈ ਬੰਦਾ ਬੈ ਖਰੀਦੁ; ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ; ਸਭੁ ਕਿਛੁ ਹੈ ਤੇਰਾ ॥੧॥ ਮਾਣੁ ਨਿਮਾਣੇ ਤੂੰ ਧਣੀ; ਤੇਰਾ ਭਰਵਾਸਾ ॥ ਬਿਨੁ ਸਾਚੇ. ਅਨ ਟੇਕ ਹੈ; ਸੋ ਜਾਣਹੁ ਕਾਚਾ ॥੧॥ ਰਹਾਉ ॥ ਤੇਰਾ ਹੁਕਮੁ ਅਪਾਰ ਹੈ; ਕੋਈ ਅੰਤੁ. ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ; ਸੋ ਚਲੈ ਰਜਾਏ ॥੨॥ ਚਤੁਰਾਈ ਸਿਆਣਪਾ; ਕਿਤੈ. ਕਾਮਿ ਨ ਆਈਐ ॥ ਤੁਠਾ ਸਾਹਿਬੁ ਜੋ ਦੇਵੈ; ਸੋਈ ਸੁਖੁ ਪਾਈਐ ॥੩॥ ਜੇ ਲਖ ਕਰਮ ਕਮਾਈਅਹਿ; ਕਿਛੁ. ਪਵੈ ਨ ਬੰਧਾ ॥ ਜਨ ਨਾਨਕ. ਕੀਤਾ ਨਾਮੁ ਧਰ; ਹੋਰੁ ਛੋਡਿਆ ਧੰਧਾ ॥੪॥੧॥੧੦੩॥ ਆਸਾ ਮਹਲਾ ੫ ॥ ਸਰਬ ਸੁਖਾ ਮੈ ਭਾਲਿਆ; ਹਰਿ ਜੇਵਡੁ. ਨ ਕੋਈ ॥ ਗੁਰ ਤੁਠੇ ਤੇ ਪਾਈਐ; ਸਚੁ ਸਾਹਿਬੁ ਸੋਈ ॥੧॥ ਬਲਿਹਾਰੀ ਗੁਰ ਆਪਣੇ; ਸਦ ਸਦ ਕੁਰਬਾਨਾ ॥ ਨਾਮੁ. ਨ ਵਿਸਰਉ ਇਕੁ ਖਿਨੁ ਚਸਾ; ਇਹੁ ਕੀਜੈ ਦਾਨਾ ॥੧॥ ਰਹਾਉ ॥ ਭਾਗਠੁ ਸਚਾ ਸੋਇ ਹੈ; ਜਿਸੁ. ਹਰਿ ਧਨੁ ਅੰਤਰਿ ॥
Источники и права