couponatlas.

Гуру Грантх Сахиб (гурмукхи): Анг 397

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋ ਛੂਟੈ ਮਹਾ ਜਾਲ ਤੇ; ਜਿਸੁ ਗੁਰਸਬਦੁ ਨਿਰੰਤਰਿ ॥੨॥ ਗੁਰ ਕੀ ਮਹਿਮਾ. ਕਿਆ ਕਹਾ; ਗੁਰੁ ਬਿਬੇਕ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ; ਪੂਰਾ ਪਰਮੇਸਰੁ ॥੩॥ ਨਾਮੁ ਧਿਆਵਹੁ ਸਦ ਸਦਾ; ਹਰਿ ਹਰਿ ਮਨੁ ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ; ਨਾਨਕ ਕੈ ਸੰਗੇ ॥੪॥੨॥੧੦੪॥ ਆਸਾ ਮਹਲਾ ੫ ॥ ਸਾਈ ਅਲਖੁ ਅਪਾਰੁ; ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ; ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ; ਸਾਈ ਆਪਣੇ ॥ ਹੋਵੈ ਅਨਦੁ ਘਣਾ; ਮਨਿ ਤਨਿ ਜਾਪਣੇ ॥੧॥ ਰਹਾਉ ॥ ਬਿੰਦਕ ਗਾਲੑਿ ਸੁਣੀ; ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ; ਮਾਇ. ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ; ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ; ਆਪਿ ਲੜਿ ਲਾਇ ਲਈ ॥੩॥ ਬੇਦ ਕਤੇਬ ਸੰਸਾਰ; ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ; ਦਿਸੈ ਜਾਹਰਾ ॥੪॥੩॥੧੦੫॥ ਆਸਾ ਮਹਲਾ ੫ ॥ ਲਾਖ ਭਗਤ ਆਰਾਧਹਿ; ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ; ਨਿਰਗੁਣ ਬਿਖਈ ਜੀਉ ॥੧॥ ਤੇਰੀ ਟੇਕ; ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ; ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥ ਸਦਾ ਸਹਾਈ ਸੰਤ; ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ; ਸੇ ਮਰਨੑਿ ਵਿਸੂਰਿ ਵਿਸੂਰਿ ॥੨॥ ਦਾਸ ਦਾਸਤਣ ਭਾਇ; ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨੑਾ ਨਾਮੁ; ਤਿਨਾੜਾ ਹਾਲੁ ਕਉਣੁ ॥੩॥ ਜੈਸੇ ਪਸੁ ਹਰੑਿਆਉ; ਤੈਸਾ ਸੰਸਾਰੁ ਸਭ ॥ ਨਾਨਕ. ਬੰਧਨ ਕਾਟਿ; ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥ ਆਸਾ ਮਹਲਾ ੫ ॥ ਹਭੇ ਥੋਕ ਵਿਸਾਰਿ; ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ; ਮਨੁ ਤਨੁ ਅਰਪਿ ਧਰਿ ॥੧॥ ਆਠ ਪਹਰ ਸਾਲਾਹਿ; ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ; ਕਿਰਪਾ ਕਰਹੁ. ਮੂੰ ॥੧॥ ਰਹਾਉ ॥ ਸੋਈ ਕੰਮੁ ਕਮਾਇ; ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ; ਜਿਸੁ ਤੂੰ ਦੇਹਿ ਅਲਾ ॥੨॥ ਜੋ. ਨ ਢਹੰਦੋ ਮੂਲਿ; ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ; ਕਦੇ ਨ ਜਾਇ ਮਰਿ ॥੩॥ ਤਿਨੑਾ ਪਿਆਰਾ ਰਾਮੁ; ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ; ਨਾਨਕਿ ਵਖਾਣਿਆ ॥੪॥੫॥੧੦੭॥ ਆਸਾ ਮਹਲਾ ੫ ॥ ਜਿਨੑਾ. ਨ ਵਿਸਰੈ ਨਾਮੁ; ਸੇ ਕਿਨੇਹਿਆ ॥ ਭੇਦੁ. ਨ ਜਾਣਹੁ ਮੂਲਿ; ਸਾਂਈ ਜੇਹਿਆ ॥੧॥ ਮਨੁ ਤਨੁ ਹੋਇ ਨਿਹਾਲੁ; ਤੁਮੑ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ; ਦੁਖੁ ਸਭੁ ਮੇਟਿਆ ॥੧॥ ਰਹਾਉ ॥ ਜੇਤੇ ਖੰਡ ਬ੍ਰਹਮੰਡ; ਉਧਾਰੇ ਤਿੰਨੑ ਖੇ ॥ ਜਿਨੑ ਮਨਿ ਵੁਠਾ ਆਪਿ; ਪੂਰੇ ਭਗਤ ਸੇ ॥੨॥
Источники и права