couponatlas.

Гуру Грантх Сахиб (гурмукхи): Анг 399

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੀਤਲੁ ਹਰਿ ਹਰਿ ਨਾਮੁ; ਸਿਮਰਤ ਤਪਤਿ ਜਾਇ ॥੩॥ ਸੂਖ ਸਹਜ ਆਨੰਦ ਘਣਾ; ਨਾਨਕ ਜਨ ਧੂਰਾ ॥ ਕਾਰਜ ਸਗਲੇ ਸਿਧਿ ਭਏ; ਭੇਟਿਆ ਗੁਰੁ ਪੂਰਾ ॥੪॥੧੦॥੧੧੨॥ ਆਸਾ ਮਹਲਾ ੫ ॥ ਗੋਬਿੰਦੁ ਗੁਣੀ ਨਿਧਾਨੁ; ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ; ਹਰਿ ਰੰਗੁ ਮਾਣੀਐ ॥੧॥ ਆਵਹੁ ਸੰਤ ਮਿਲਾਹ; ਹਰਿ ਕਥਾ ਕਹਾਣੀਆ ॥ ਅਨਦਿਨੁ ਸਿਮਰਹ ਨਾਮੁ; ਤਜਿ ਲਾਜ ਲੋਕਾਣੀਆ ॥੧॥ ਰਹਾਉ ॥ ਜਪਿ ਜਪਿ ਜੀਵਾ ਨਾਮੁ; ਹੋਵੈ ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ; ਝੂਠਾ ਵਿਣਸਣਾ ॥੨॥ ਚਰਣ ਕਮਲ ਸੰਗਿ ਨੇਹੁ; ਕਿਨੈ ਵਿਰਲੈ ਲਾਇਆ ॥ ਧੰਨੁ ਸੁਹਾਵਾ ਮੁਖੁ; ਜਿਨਿ ਹਰਿ ਧਿਆਇਆ ॥੩॥ ਜਨਮ ਮਰਣ ਦੁਖ ਕਾਲ; ਸਿਮਰਤ. ਮਿਟਿ ਜਾਵਈ ॥ ਨਾਨਕ ਕੈ. ਸੁਖੁ ਸੋਇ; ਜੋ ਪ੍ਰਭ ਭਾਵਈ ॥੪॥੧੧॥੧੧੩॥ ਆਸਾ ਮਹਲਾ ੫ ॥ ਆਵਹੁ ਮੀਤ. ਇਕਤ੍ਰ ਹੋਇ; ਰਸ ਕਸ ਸਭਿ ਭੁੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ; ਮਿਲਿ. ਪਾਪਾ ਮੁੰਚਹ ॥੧॥ ਤਤੁ ਵੀਚਾਰਹੁ ਸੰਤ ਜਨਹੁ; ਤਾ ਤੇ ਬਿਘਨੁ. ਨ ਲਾਗੈ ॥ ਖੀਨ ਭਏ ਸਭਿ ਤਸਕਰਾ; ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥ ਬੁਧਿ ਗਰੀਬੀ ਖਰਚੁ ਲੈਹੁ; ਹਉਮੈ ਬਿਖੁ ਜਾਰਹੁ ॥ ਸਾਚਾ ਹਟੁ, ਪੂਰਾ ਸਉਦਾ; ਵਖਰੁ ਨਾਮੁ ਵਾਪਾਰਹੁ ॥੨॥ ਜੀਉ ਪਿੰਡੁ ਧਨੁ ਅਰਪਿਆ; ਸੇਈ ਪਤਿਵੰਤੇ ॥ ਆਪਨੜੇ ਪ੍ਰਭ ਭਾਣਿਆ; ਨਿਤ ਕੇਲ ਕਰੰਤੇ ॥੩॥ ਦੁਰਮਤਿ ਮਦੁ. ਜੋ ਪੀਵਤੇ; ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ; ਨਾਨਕ. ਸਚ ਅਮਲੀ ॥੪॥੧੨॥੧੧੪॥ ਆਸਾ ਮਹਲਾ ੫ ॥ ਉਦਮੁ ਕੀਆ ਕਰਾਇਆ; ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ; ਗੁਰਿ ਮੰਤ੍ਰੁ ਦ੍ਰਿੜਾਇਆ ॥੧॥ ਪਾਇ ਪਰਹ ਸਤਿਗੁਰੂ ਕੈ; ਜਿਨਿ ਭਰਮੁ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ; ਸਚੁ ਸਾਜਿ ਸਵਾਰਿਆ ॥੧॥ ਰਹਾਉ ॥ ਕਰੁ ਗਹਿ ਲੀਨੇ ਆਪਣੇ; ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ; ਸਾ ਪੂਰਨ ਵਡਿਆਈ ॥੨॥ ਸਦਾ ਸਦਾ ਗੁਣ ਗਾਈਅਹਿ; ਜਪਿ ਨਾਮੁ ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ; ਪ੍ਰਭਿ ਕਿਰਪਾ ਧਾਰੀ ॥੩॥ ਨਾਮੁ ਧਨੁ ਗੁਣ ਗਾਉ; ਲਾਭੁ. ਪੂਰੈ ਗੁਰਿ ਦਿਤਾ ॥ ਵਣਜਾਰੇ ਸੰਤ ਨਾਨਕਾ; ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥ ਆਸਾ ਮਹਲਾ ੫ ॥ ਜਾ ਕਾ ਠਾਕੁਰੁ ਤੁਹੀ ਪ੍ਰਭ; ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ; ਸਭੁ ਭ੍ਰਮੁ ਭਉ ਭਾਗਾ ॥੧॥ ਹਮ ਚਾਕਰ ਗੋਬਿੰਦ ਕੇ; ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ; ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥ ਦੂਜਾ ਨਾਹੀ ਅਉਰੁ ਕੋ; ਤਾ. ਕਾ ਭਉ ਕਰੀਐ ॥
Источники и права