couponatlas.

Гуру Грантх Сахиб (гурмукхи): Анг 40

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਹਸ ਸਿਆਣਪ ਕਰਿ ਰਹੇ; ਮਨਿ ਕੋਰੈ. ਰੰਗੁ ਨ ਹੋਇ ॥ ਕੂੜਿ ਕਪਟਿ. ਕਿਨੈ ਨ ਪਾਇਓ; ਜੋ ਬੀਜੈ ਖਾਵੈ ਸੋਇ ॥੩॥ ਸਭਨਾ ਤੇਰੀ ਆਸ ਪ੍ਰਭੁ; ਸਭ ਜੀਅ ਤੇਰੇ. ਤੂੰ ਰਾਸਿ ॥ ਪ੍ਰਭ ਤੁਧਹੁ ਖਾਲੀ ਕੋ ਨਹੀ; ਦਰਿ ਗੁਰਮੁਖਾ ਨੋ ਸਾਬਾਸਿ ॥ ਬਿਖੁ ਭਉਜਲ ਡੁਬਦੇ ਕਢਿ ਲੈ; ਜਨ ਨਾਨਕ ਕੀ ਅਰਦਾਸਿ ॥੪॥੧॥੬੫॥ ਸਿਰੀਰਾਗੁ ਮਹਲਾ ੪ ॥ ਨਾਮੁ ਮਿਲੈ ਮਨੁ ਤ੍ਰਿਪਤੀਐ; ਬਿਨੁ ਨਾਮੈ. ਧ੍ਰਿਗੁ ਜੀਵਾਸੁ ॥ ਕੋਈ ਗੁਰਮੁਖਿ ਸਜਣੁ. ਜੇ ਮਿਲੈ; ਮੈ ਦਸੇ ਪ੍ਰਭੁ ਗੁਣਤਾਸੁ ॥ ਹਉ ਤਿਸੁ ਵਿਟਹੁ ਚਉ ਖੰਨੀਐ; ਮੈ. ਨਾਮ ਕਰੇ ਪਰਗਾਸੁ ॥੧॥ ਮੇਰੇ ਪ੍ਰੀਤਮਾ; ਹਉ ਜੀਵਾ ਨਾਮੁ ਧਿਆਇ ॥ ਬਿਨੁ ਨਾਵੈ. ਜੀਵਣੁ ਨਾ ਥੀਐ; ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥ ਨਾਮੁ ਅਮੋਲਕੁ ਰਤਨੁ ਹੈ; ਪੂਰੇ ਸਤਿਗੁਰ ਪਾਸਿ ॥ ਸਤਿਗੁਰ ਸੇਵੈ ਲਗਿਆ; ਕਢਿ ਰਤਨੁ ਦੇਵੈ ਪਰਗਾਸਿ ॥ ਧੰਨੁ ਵਡਭਾਗੀ ਵਡਭਾਗੀਆ; ਜੋ ਆਇ ਮਿਲੇ ਗੁਰ ਪਾਸਿ ॥੨॥ ਜਿਨਾ ਸਤਿਗੁਰੁ ਪੁਰਖੁ. ਨ ਭੇਟਿਓ; ਸੇ ਭਾਗਹੀਣ ਵਸਿ ਕਾਲ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ; ਵਿਚਿ ਵਿਸਟਾ ਕਰਿ ਵਿਕਰਾਲ ॥ ਓਨਾ ਪਾਸਿ ਦੁਆਸਿ. ਨ ਭਿਟੀਐ; ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥ ਸਤਿਗੁਰੁ ਪੁਰਖੁ ਅੰਮ੍ਰਿਤ ਸਰੁ; ਵਡਭਾਗੀ ਨਾਵਹਿ ਆਇ ॥ ਉਨ ਜਨਮ ਜਨਮ ਕੀ ਮੈਲੁ ਉਤਰੈ; ਨਿਰਮਲ ਨਾਮੁ ਦ੍ਰਿੜਾਇ ॥ ਜਨ ਨਾਨਕ. ਉਤਮ ਪਦੁ ਪਾਇਆ; ਸਤਿਗੁਰ ਕੀ ਲਿਵ ਲਾਇ ॥੪॥੨॥੬੬॥ ਸਿਰੀਰਾਗੁ ਮਹਲਾ ੪ ॥ ਗੁਣ ਗਾਵਾ ਗੁਣ ਵਿਥਰਾ; ਗੁਣ ਬੋਲੀ. ਮੇਰੀ ਮਾਇ ॥ ਗੁਰਮੁਖਿ ਸਜਣੁ ਗੁਣਕਾਰੀਆ; ਮਿਲਿ ਸਜਣ ਹਰਿ ਗੁਣ ਗਾਇ ॥ ਹੀਰੈ ਹੀਰੁ ਮਿਲਿ ਬੇਧਿਆ; ਰੰਗਿ ਚਲੂਲੈ ਨਾਇ ॥੧॥ ਮੇਰੇ ਗੋਵਿੰਦਾ; ਗੁਣ ਗਾਵਾ. ਤ੍ਰਿਪਤਿ ਮਨਿ ਹੋਇ ॥ ਅੰਤਰਿ ਪਿਆਸ ਹਰਿ ਨਾਮ ਕੀ; ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥ ਮਨੁ ਰੰਗਹੁ ਵਡਭਾਗੀਹੋ; ਗੁਰੁ ਤੁਠਾ. ਕਰੇ ਪਸਾਉ ॥ ਗੁਰੁ ਨਾਮੁ ਦ੍ਰਿੜਾਏ ਰੰਗ ਸਿਉ; ਹਉ. ਸਤਿਗੁਰ ਕੈ ਬਲਿ ਜਾਉ ॥ ਬਿਨੁ ਸਤਿਗੁਰ. ਹਰਿ ਨਾਮੁ, ਨ ਲਭਈ; ਲਖ ਕੋਟੀ ਕਰਮ ਕਮਾਉ ॥੨॥ ਬਿਨੁ ਭਾਗਾ. ਸਤਿਗੁਰੁ ਨਾ ਮਿਲੈ; ਘਰਿ ਬੈਠਿਆ ਨਿਕਟਿ ਨਿਤ ਪਾਸਿ ॥ ਅੰਤਰਿ ਅਗਿਆਨ. ਦੁਖੁ ਭਰਮੁ ਹੈ; ਵਿਚਿ ਪੜਦਾ. ਦੂਰਿ ਪਈਆਸਿ ॥ ਬਿਨੁ ਸਤਿਗੁਰ ਭੇਟੇ, ਕੰਚਨੁ ਨਾ ਥੀਐ; ਮਨਮੁਖੁ ਲੋਹੁ ਬੂਡਾ. ਬੇੜੀ ਪਾਸਿ ॥੩॥ ਸਤਿਗੁਰੁ ਬੋਹਿਥੁ ਹਰਿ ਨਾਵ ਹੈ; ਕਿਤੁ ਬਿਧਿ ਚੜਿਆ ਜਾਇ ॥ ਸਤਿਗੁਰ ਕੈ ਭਾਣੈ ਜੋ ਚਲੈ; ਵਿਚਿ ਬੋਹਿਥ ਬੈਠਾ ਆਇ ॥ ਧੰਨੁ ਧੰਨੁ ਵਡਭਾਗੀ ਨਾਨਕਾ; ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥
Источники и права