couponatlas.

Гуру Грантх Сахиб (гурмукхи): Анг 400

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਸੇਵਾ. ਮਹਲੁ ਪਾਈਐ; ਜਗੁ ਦੁਤਰੁ ਤਰੀਐ ॥੨॥ ਦ੍ਰਿਸਟਿ ਤੇਰੀ ਸੁਖੁ ਪਾਈਐ; ਮਨ ਮਾਹਿ ਨਿਧਾਨਾ ॥ ਜਾ ਕਉ ਤੁਮ ਕਿਰਪਾਲ ਭਏ; ਸੇਵਕ ਸੇ ਪਰਵਾਨਾ ॥੩॥ ਅੰਮ੍ਰਿਤ ਰਸੁ ਹਰਿ ਕੀਰਤਨੋ; ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ; ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥ ਆਸਾ ਮਹਲਾ ੫ ॥ ਜਾ ਪ੍ਰਭ ਕੀ. ਹਉ ਚੇਰੁਲੀ; ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ; ਥੋਰਾ ਅਰੁ ਮੂਚਾ ॥੧॥ ਜੀਅ ਪ੍ਰਾਨ ਮੇਰਾ ਧਨੋ; ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ; ਤਿਸੁ ਦਾਸੀ ਗਨੀਆ ॥੧॥ ਰਹਾਉ ॥ ਵੇਪਰਵਾਹੁ ਅਨੰਦ ਮੈ; ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ; ਜਾ ਕਾ ਤੂੰ ਮੀਰਾ ॥੨॥ ਸਖੀ ਸਹੇਰੀ ਸੰਗ ਕੀ; ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ; ਤਉ ਨਿਧਿ ਹਰਿ ਪਾਵਉ ॥੩॥ ਸਗਲੀ ਦਾਸੀ ਠਾਕੁਰੈ; ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ; ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥ ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ; ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ; ਭਰਤਾ. ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ; ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ; ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ ਭਰਤਾ ਕਹੈ. ਸੁ ਮਾਨੀਐ; ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ; ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ; ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ. ਕਰ ਜੋੜਿ ਰਹੁ; ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ; ਸਾਈ ਰੂਪਿ ਅਪਾਰਿ ਰੀ ॥ ਸਾਈ ਸੋੁਹਾਗਣਿ ਨਾਨਕਾ; ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥ ਆਸਾ ਮਹਲਾ ੫ ॥ ਡੀਗਨ ਡੋਲਾ ਤਊ ਲਉ; ਜਉ ਮਨ ਕੇ ਭਰਮਾ ॥ ਭ੍ਰਮ ਕਾਟੇ. ਗੁਰਿ ਆਪਣੈ; ਪਾਏ ਬਿਸਰਾਮਾ ॥੧॥ ਓਇ ਬਿਖਾਦੀ ਦੋਖੀਆ; ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨੑਾ ਤੇ; ਓਇ ਹਮ ਤੇ ਛੂਟੇ ॥੧॥ ਰਹਾਉ ॥ ਮੇਰਾ ਤੇਰਾ ਜਾਨਤਾ; ਤਬ ਹੀ ਤੇ ਬੰਧਾ ॥ ਗੁਰਿ. ਕਾਟੀ ਅਗਿਆਨਤਾ; ਤਬ ਛੁਟਕੇ ਫੰਧਾ ॥੨॥ ਜਬ ਲਗੁ ਹੁਕਮੁ. ਨ ਬੂਝਤਾ; ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ; ਤਬ ਹੀ ਤੇ ਸੁਖੀਆ ॥੩॥ ਨਾ ਕੋ ਦੁਸਮਨੁ ਦੋਖੀਆ; ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ; ਨਾਨਕ ਖਸਮੈ ਬੰਦਾ ॥੪॥੧੭॥੧੧੯॥ ਆਸਾ ਮਹਲਾ ੫ ॥ ਸੂਖ ਸਹਜ ਆਨਦੁ ਘਣਾ; ਹਰਿ ਕੀਰਤਨੁ ਗਾਉ ॥ ਗਰਹ. ਨਿਵਾਰੇ ਸਤਿਗੁਰੂ; ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ; ਸਦ ਸਦ ਬਲਿ ਜਾਉ ॥
Источники и права