couponatlas.

Гуру Грантх Сахиб (гурмукхи): Анг 403

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੈਸੇ ਮੀਠੈ ਸਾਦਿ ਲੋਭਾਏ; ਝੂਠ ਧੰਧਿ ਦੁਰਗਾਧੇ ॥੨॥ ਕਾਮ ਕ੍ਰੋਧ ਅਰੁ ਲੋਭ ਮੋਹ; ਇਹ ਇੰਦ੍ਰੀ ਰਸਿ ਲਪਟਾਧੇ ॥ ਦੀਈ ਭਵਾਰੀ ਪੁਰਖਿ ਬਿਧਾਤੈ; ਬਹੁਰਿ ਬਹੁਰਿ ਜਨਮਾਧੇ ॥੩॥ ਜਉ ਭਇਓ ਕ੍ਰਿਪਾਲੁ. ਦੀਨ ਦੁਖ ਭੰਜਨੁ; ਤਉ ਗੁਰ ਮਿਲਿ, ਸਭ ਸੁਖ ਲਾਧੇ ॥ ਕਹੁ ਨਾਨਕ. ਦਿਨੁ ਰੈਨਿ ਧਿਆਵਉ; ਮਾਰਿ ਕਾਢੀ. ਸਗਲ ਉਪਾਧੇ ॥੪॥ ਇਉ ਜਪਿਓ ਭਾਈ; ਪੁਰਖੁ ਬਿਧਾਤੇ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ; ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥ ਆਸਾ ਮਹਲਾ ੫ ॥ ਨਿਮਖ ਕਾਮ ਸੁਆਦ ਕਾਰਣਿ; ਕੋਟਿ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ; ਫਿਰਿ. ਬਹੁਰਿ ਬਹੁਰਿ ਪਛੁਤਾਵਹਿ ॥੧॥ ਅੰਧੇ ਚੇਤਿ; ਹਰਿ ਹਰਿ ਰਾਇਆ ॥ ਤੇਰਾ ਸੋ ਦਿਨੁ; ਨੇੜੈ ਆਇਆ ॥੧॥ ਰਹਾਉ ॥ ਪਲਕ ਦ੍ਰਿਸਟਿ ਦੇਖਿ ਭੂਲੋ; ਆਕ ਨੀਮ ਕੋ. ਤੂੰਮਰੁ ॥ ਜੈਸਾ ਸੰਗੁ. ਬਿਸੀਅਰ ਸਿਉ ਹੈ ਰੇ; ਤੈਸੋ ਹੀ ਇਹੁ ਪਰ ਗ੍ਰਿਹੁ ॥੨॥ ਬੈਰੀ ਕਾਰਣਿ ਪਾਪ ਕਰਤਾ; ਬਸਤੁ ਰਹੀ ਅਮਾਨਾ ॥ ਛੋਡਿ ਜਾਹਿ. ਤਿਨ ਹੀ ਸਿਉ ਸੰਗੀ; ਸਾਜਨ ਸਿਉ ਬੈਰਾਨਾ ॥੩॥ ਸਗਲ ਸੰਸਾਰੁ. ਇਹੈ ਬਿਧਿ ਬਿਆਪਿਓ; ਸੋ ਉਬਰਿਓ ਜਿਸੁ ਗੁਰੁ ਪੂਰਾ ॥ ਕਹੁ ਨਾਨਕ. ਭਵ ਸਾਗਰੁ ਤਰਿਓ; ਭਏ ਪੁਨੀਤ ਸਰੀਰਾ ॥੪॥੫॥੧੨੭॥ ਆਸਾ ਮਹਲਾ ੫ ਦੁਪਦੇ ॥ ਲੂਕਿ ਕਮਾਨੋ. ਸੋਈ ਤੁਮੑ ਪੇਖਿਓ; ਮੂੜ ਮੁਗਧ ਮੁਕਰਾਨੀ ॥ ਆਪ ਕਮਾਨੇ ਕਉ ਲੇ ਬਾਂਧੇ; ਫਿਰਿ ਪਾਛੈ ਪਛੁਤਾਨੀ ॥੧॥ ਪ੍ਰਭ ਮੇਰੇ; ਸਭ ਬਿਧਿ ਆਗੈ ਜਾਨੀ ॥ ਭ੍ਰਮ ਕੇ ਮੂਸੇ. ਤੂੰ ਰਾਖਤ ਪਰਦਾ; ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥ ਜਿਤੁ ਜਿਤੁ ਲਾਏ. ਤਿਤੁ ਤਿਤੁ ਲਾਗੇ; ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ; ਨਾਨਕ. ਸਦ ਕੁਰਬਾਨੀ ॥੨॥੬॥੧੨੮॥ ਆਸਾ ਮਹਲਾ ੫ ॥ ਅਪੁਨੇ ਸੇਵਕ ਕੀ. ਆਪੇ ਰਾਖੈ; ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ; ਤਹਾ ਤਹਾ ਉਠਿ ਧਾਵੈ ॥੧॥ ਸੇਵਕ ਕਉ; ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ; ਤਤਕਾਲ ਹੋਇ ਆਵੈ ॥੧॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ; ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ, ਮਨੁ ਹਰਿਆ; ਤਿਸੁ ਨਾਨਕ. ਪਰਸਣਿ ਆਵੈ ॥੨॥੭॥੧੨੯॥ ਆਸਾ ਘਰੁ ੧੧ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਨਟੂਆ ਭੇਖ ਦਿਖਾਵੈ. ਬਹੁ ਬਿਧਿ; ਜੈਸਾ ਹੈ. ਓਹੁ ਤੈਸਾ ਰੇ ॥ ਅਨਿਕ ਜੋਨਿ ਭ੍ਰਮਿਓ. ਭ੍ਰਮ ਭੀਤਰਿ; ਸੁਖਹਿ. ਨਾਹੀ ਪਰਵੇਸਾ ਰੇ ॥੧॥
Источники и права