couponatlas.

Гуру Грантх Сахиб (гурмукхи): Анг 405

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਆਸਾ ਮਹਲਾ ੫ ਘਰੁ ੧੨ ॥ ੴ ਸਤਿਗੁਰ ਪ੍ਰਸਾਦਿ ॥ ਤਿਆਗਿ ਸਗਲ ਸਿਆਨਪਾ; ਭਜੁ ਪਾਰਬ੍ਰਹਮ ਨਿਰੰਕਾਰੁ ॥ ਏਕ ਸਾਚੇ ਨਾਮ ਬਾਝਹੁ; ਸਗਲ ਦੀਸੈ ਛਾਰੁ ॥੧॥ ਸੋ ਪ੍ਰਭੁ ਜਾਣੀਐ; ਸਦ ਸੰਗਿ ॥ ਗੁਰ ਪ੍ਰਸਾਦੀ ਬੂਝੀਐ; ਏਕ ਹਰਿ ਕੈ ਰੰਗਿ ॥੧॥ ਰਹਾਉ ॥ ਸਰਣਿ ਸਮਰਥ ਏਕ ਕੇਰੀ; ਦੂਜਾ ਨਾਹੀ ਠਾਉ ॥ ਮਹਾ ਭਉਜਲੁ ਲੰਘੀਐ; ਸਦਾ ਹਰਿ ਗੁਣ ਗਾਉ ॥੨॥ ਜਨਮ ਮਰਣੁ ਨਿਵਾਰੀਐ; ਦੁਖੁ ਨ ਜਮ ਪੁਰਿ ਹੋਇ ॥ ਨਾਮੁ ਨਿਧਾਨੁ ਸੋਈ ਪਾਏ; ਕ੍ਰਿਪਾ ਕਰੇ ਪ੍ਰਭੁ ਸੋਇ ॥੩॥ ਏਕ ਟੇਕ ਅਧਾਰੁ ਏਕੋ; ਏਕ ਕਾ ਮਨਿ ਜੋਰੁ ॥ ਨਾਨਕ. ਜਪੀਐ ਮਿਲਿ ਸਾਧਸੰਗਤਿ; ਹਰਿ ਬਿਨੁ. ਅਵਰੁ ਨ ਹੋਰੁ ॥੪॥੧॥੧੩੬॥ ਆਸਾ ਮਹਲਾ ੫ ॥ ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ; ਦੀਏ ਸਭਿ ਰਸ ਭੋਗ ॥ ਦੀਨ ਬੰਧਪ ਜੀਅ ਦਾਤਾ; ਸਰਣਿ ਰਾਖਣ ਜੋਗੁ ॥੧॥ ਮੇਰੇ ਮਨ ਧਿਆਇ; ਹਰਿ ਹਰਿ ਨਾਉ ॥ ਹਲਤਿ ਪਲਤਿ ਸਹਾਇ ਸੰਗੇ; ਏਕ ਸਿਉ ਲਿਵ ਲਾਉ ॥੧॥ ਰਹਾਉ ॥ ਬੇਦ ਸਾਸਤ੍ਰ ਜਨ ਧਿਆਵਹਿ; ਤਰਣ ਕਉ ਸੰਸਾਰੁ ॥ ਕਰਮ ਧਰਮ ਅਨੇਕ ਕਿਰਿਆ; ਸਭ ਊਪਰਿ ਨਾਮੁ ਅਚਾਰੁ ॥੨॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ; ਮਿਲੈ ਸਤਿਗੁਰ ਦੇਵ ॥ ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ; ਭਲੀ ਪ੍ਰਭ ਕੀ ਸੇਵ ॥੩॥ ਚਰਣ ਸਰਣ ਦਇਆਲ ਤੇਰੀ; ਤੂੰ ਨਿਮਾਣੇ ਮਾਣੁ ॥ ਜੀਅ ਪ੍ਰਾਣ ਅਧਾਰੁ ਤੇਰਾ; ਨਾਨਕ ਕਾ ਪ੍ਰਭੁ ਤਾਣੁ ॥੪॥੨॥੧੩੭॥ ਆਸਾ ਮਹਲਾ ੫ ॥ ਡੋਲਿ. ਡੋਲਿ. ਮਹਾ ਦੁਖੁ ਪਾਇਆ; ਬਿਨਾ ਸਾਧੂ ਸੰਗ ॥ ਖਾਟਿ ਲਾਭੁ. ਗੋਬਿੰਦ ਹਰਿ ਰਸੁ; ਪਾਰਬ੍ਰਹਮ ਇਕ ਰੰਗ ॥੧॥ ਹਰਿ ਕੋ ਨਾਮੁ; ਜਪੀਐ ਨੀਤਿ ॥ ਸਾਸਿ ਸਾਸਿ ਧਿਆਇ. ਸੋ ਪ੍ਰਭੁ; ਤਿਆਗਿ ਅਵਰ ਪਰੀਤਿ ॥੧॥ ਰਹਾਉ ॥ ਕਰਣ ਕਾਰਣ ਸਮਰਥ. ਸੋ ਪ੍ਰਭੁ; ਜੀਅ ਦਾਤਾ ਆਪਿ ॥ ਤਿਆਗਿ ਸਗਲ ਸਿਆਣਪਾ; ਆਠ ਪਹਰ ਪ੍ਰਭੁ ਜਾਪਿ ॥੨॥ ਮੀਤੁ ਸਖਾ ਸਹਾਇ ਸੰਗੀ; ਊਚ ਅਗਮ ਅਪਾਰੁ ॥ ਚਰਣ ਕਮਲ ਬਸਾਇ ਹਿਰਦੈ; ਜੀਅ ਕੋ ਆਧਾਰੁ ॥੩॥ ਕਰਿ ਕਿਰਪਾ. ਪ੍ਰਭ ਪਾਰਬ੍ਰਹਮ; ਗੁਣ ਤੇਰਾ ਜਸੁ ਗਾਉ ॥ ਸਰਬ ਸੂਖ ਵਡੀ ਵਡਿਆਈ; ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥ ਆਸਾ ਮਹਲਾ ੫ ॥ ਉਦਮੁ ਕਰਉ. ਕਰਾਵਹੁ ਠਾਕੁਰ; ਪੇਖਤ ਸਾਧੂ ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ; ਆਪੇ ਹੀ ਪ੍ਰਭ ਰੰਗਿ ॥੧॥ ਮਨ ਮਹਿ; ਰਾਮ ਨਾਮਾ ਜਾਪਿ ॥ ਕਰਿ ਕਿਰਪਾ ਵਸਹੁ ਮੇਰੈ ਹਿਰਦੈ; ਹੋਇ ਸਹਾਈ ਆਪਿ ॥੧॥ ਰਹਾਉ ॥ ਸੁਣਿ ਸੁਣਿ. ਨਾਮੁ ਤੁਮਾਰਾ ਪ੍ਰੀਤਮ; ਪ੍ਰਭੁ ਪੇਖਨ ਕਾ ਚਾਉ ॥
Источники и права