couponatlas.

Гуру Грантх Сахиб (гурмукхи): Анг 41

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਿਰੀਰਾਗੁ ਮਹਲਾ ੪ ॥ ਹਉ. ਪੰਥੁ ਦਸਾਈ ਨਿਤ ਖੜੀ; ਕੋਈ ਪ੍ਰਭੁ ਦਸੇ. ਤਿਨਿ ਜਾਉ ॥ ਜਿਨੀ ਮੇਰਾ ਪਿਆਰਾ ਰਾਵਿਆ; ਤਿਨ ਪੀਛੈ ਲਾਗਿ ਫਿਰਾਉ ॥ ਕਰਿ ਮਿੰਨਤਿ. ਕਰਿ ਜੋਦੜੀ; ਮੈ ਪ੍ਰਭੁ ਮਿਲਣੈ ਕਾ ਚਾਉ ॥੧॥ ਮੇਰੇ ਭਾਈ ਜਨਾ; ਕੋਈ ਮੋ ਕਉ. ਹਰਿ ਪ੍ਰਭੁ ਮੇਲਿ ਮਿਲਾਇ ॥ ਹਉ. ਸਤਿਗੁਰ ਵਿਟਹੁ ਵਾਰਿਆ; ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥ ਹੋਇ ਨਿਮਾਣੀ ਢਹਿ ਪਵਾ; ਪੂਰੇ ਸਤਿਗੁਰ ਪਾਸਿ ॥ ਨਿਮਾਣਿਆ. ਗੁਰੁ ਮਾਣੁ ਹੈ; ਗੁਰੁ ਸਤਿਗੁਰੁ ਕਰੇ ਸਾਬਾਸਿ ॥ ਹਉ. ਗੁਰੁ ਸਾਲਾਹਿ. ਨ ਰਜਊ; ਮੈ ਮੇਲੇ. ਹਰਿ ਪ੍ਰਭੁ ਪਾਸਿ ॥੨॥ ਸਤਿਗੁਰ ਨੋ ਸਭ ਕੋ ਲੋਚਦਾ; ਜੇਤਾ ਜਗਤੁ ਸਭੁ ਕੋਇ ॥ ਬਿਨੁ ਭਾਗਾ. ਦਰਸਨੁ ਨਾ ਥੀਐ; ਭਾਗਹੀਣ ਬਹਿ ਰੋਇ ॥ ਜੋ ਹਰਿ ਪ੍ਰਭ ਭਾਣਾ ਸੋ ਥੀਆ; ਧੁਰਿ ਲਿਖਿਆ. ਨ ਮੇਟੈ ਕੋਇ ॥੩॥ ਆਪੇ ਸਤਿਗੁਰੁ ਆਪਿ ਹਰਿ; ਆਪੇ ਮੇਲਿ ਮਿਲਾਇ ॥ ਆਪਿ ਦਇਆ ਕਰਿ ਮੇਲਸੀ; ਗੁਰ ਸਤਿਗੁਰ ਪੀਛੈ ਪਾਇ ॥ ਸਭੁ ਜਗਜੀਵਨੁ ਜਗਿ. ਆਪਿ ਹੈ; ਨਾਨਕ. ਜਲੁ ਜਲਹਿ ਸਮਾਇ ॥੪॥੪॥੬੮॥ ਸਿਰੀਰਾਗੁ ਮਹਲਾ ੪ ॥ ਰਸੁ ਅੰਮ੍ਰਿਤੁ ਨਾਮੁ ਰਸੁ, ਅਤਿ ਭਲਾ; ਕਿਤੁ ਬਿਧਿ ਮਿਲੈ. ਰਸੁ ਖਾਇ ॥ ਜਾਇ ਪੁਛਹੁ ਸੋਹਾਗਣੀ; ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥ ਓਇ ਵੇਪਰਵਾਹ. ਨ ਬੋਲਨੀ; ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥ ਭਾਈ ਰੇ. ਮਿਲਿ ਸਜਣ; ਹਰਿ ਗੁਣ ਸਾਰਿ ॥ ਸਜਣੁ ਸਤਿਗੁਰੁ ਪੁਰਖੁ ਹੈ; ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥ ਗੁਰਮੁਖੀਆ ਸੋਹਾਗਣੀ; ਤਿਨ ਦਇਆ ਪਈ ਮਨਿ ਆਇ ॥ ਸਤਿਗੁਰ ਵਚਨੁ ਰਤੰਨੁ ਹੈ; ਜੋ ਮੰਨੇ ਸੁ ਹਰਿ ਰਸੁ ਖਾਇ ॥ ਸੇ ਵਡਭਾਗੀ ਵਡ ਜਾਣੀਅਹਿ; ਜਿਨ ਹਰਿ ਰਸੁ ਖਾਧਾ. ਗੁਰ ਭਾਇ ॥੨॥ ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ; ਭਾਗਹੀਣ. ਨਹੀ ਖਾਇ ॥ ਬਿਨੁ ਸਤਿਗੁਰ. ਪਲੈ ਨਾ ਪਵੈ; ਮਨਮੁਖ ਰਹੇ ਬਿਲਲਾਇ ॥ ਓਇ. ਸਤਿਗੁਰ ਆਗੈ, ਨਾ ਨਿਵਹਿ; ਓਨਾ ਅੰਤਰਿ ਕ੍ਰੋਧੁ ਬਲਾਇ ॥੩॥ ਹਰਿ ਹਰਿ. ਹਰਿ ਰਸੁ ਆਪਿ ਹੈ; ਆਪੇ ਹਰਿ ਰਸੁ ਹੋਇ ॥ ਆਪਿ ਦਇਆ ਕਰਿ ਦੇਵਸੀ; ਗੁਰਮੁਖਿ ਅੰਮ੍ਰਿਤੁ ਚੋਇ ॥ ਸਭੁ ਤਨੁ ਮਨੁ ਹਰਿਆ ਹੋਇਆ; ਨਾਨਕ. ਹਰਿ ਵਸਿਆ ਮਨਿ ਸੋਇ ॥੪॥੫॥੬੯॥ ਸਿਰੀਰਾਗੁ ਮਹਲਾ ੪ ॥ ਦਿਨਸੁ ਚੜੈ. ਫਿਰਿ ਆਥਵੈ; ਰੈਣਿ ਸਬਾਈ ਜਾਇ ॥ ਆਵ ਘਟੈ. ਨਰੁ ਨਾ ਬੁਝੈ; ਨਿਤਿ ਮੂਸਾ ਲਾਜੁ ਟੁਕਾਇ ॥ ਗੁੜੁ ਮਿਠਾ ਮਾਇਆ ਪਸਰਿਆ; ਮਨਮੁਖੁ ਲਗਿ. ਮਾਖੀ ਪਚੈ ਪਚਾਇ ॥੧॥ ਭਾਈ ਰੇ; ਮੈ ਮੀਤੁ ਸਖਾ. ਪ੍ਰਭੁ ਸੋਇ ॥ ਪੁਤੁ ਕਲਤੁ ਮੋਹੁ. ਬਿਖੁ ਹੈ; ਅੰਤਿ. ਬੇਲੀ ਕੋਇ ਨ ਹੋਇ ॥੧॥ ਰਹਾਉ ॥ ਗੁਰਮਤਿ ਹਰਿ ਲਿਵ ਉਬਰੇ; ਅਲਿਪਤੁ ਰਹੇ ਸਰਣਾਇ ॥
Источники и права